Boha News: ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਦੀ ਹੋਈ ਮੌਤ
Published : Oct 21, 2024, 8:56 am IST
Updated : Oct 21, 2024, 8:56 am IST
SHARE ARTICLE
A Punjabi died in a road accident in Canada Boha News
A Punjabi died in a road accident in Canada Boha News

Boha News: ਬੁਢਲਾਡਾ ਦੇ ਬੋਹਾ ਨਾਲ ਸੀ ਸਬੰਧਿਤ

A Punjabi died in a road accident in Canada Boha News: ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਡਾਊਨਟਾਊਨ ਵਿਕਟੋਰੀਆ ਵਿੱਚ 3 ਵਾਹਨਾਂ ਦੀ ਟੱਕਰ ਦੌਰਾਨ ਵਾਪਰੇ ਭਿਆਨਕ ਹਾਦਸੇ ਵਿੱਚ ਰਜਿੰਦਰ ਸਿੰਘ (24) ਪੁੱਤਰ ਹਰਬੰਸ ਸਿੰਘ ਵਾਸੀ ਬੋਹਾ (Boha) ਦੀ ਮੌਤ ਹੋ ਗਈ।

ਰਾਜਿੰਦਰ ਸਿੰਘ ਆਪਣੀ ਕਾਰ ਸਮੇਤ ਡਗਲਸ ਅਤੇ ਹੰਬੋਲਟ ਸੜਕਾਂ ਦੇ ਖੇਤਰ ਵਿੱਚ ਬੱਤੀਆਂ ’ਤੇ ਰੁਕਿਆ ਹੋਇਆ ਸੀ।  ਪੁਲਿਸ ਆਈ.ਆਈ.ਓ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪਿਕਅੱਪ ਚਾਲਕ ਨੂੰ ਕੋਰਟਨੀ ਸਟਰੀਟ ਨੇੜੇ ਡਗਲਸ ਦੇ 900 ਬਲਾਕ ਵਿੱਚ  ਰੋਕਣ ਦੀ ਕੋਸ਼ਿਸ਼ ਕੀਤੀ ਗਈ। ਰਿਪੋਰਟ ਤੋਂ ਬਾਅਦ ਪਤਾ ਲੱਗਾ ਕਿ ਉਹ ਗਲਤ ਤਰੀਕੇ ਨਾਲ ਗੱਡੀ ਚਲਾ ਰਿਹਾ ਸੀ।

ਡਰਾਈਵਰ ਨਾ ਰੁਕਿਆ ਅਤੇ ਫਿਰ ਤੇਜ਼ ਰਫਤਾਰ ਨਾਲ ਬੱਸ ਸਮੇਤ ਹੋਰ ਵਾਹਨਾਂ ਨਾਲ ਟਕਰਾ ਗਿਆ। ਡਰਾਈਵਰ ਨੂੰ ਗ੍ਰਿਫ਼ਤਾਰ ਕਰਕੇ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਇਸ ਘਟਨਾ ਕਾਰਨ ਬੇਲੇਵਿਲ ਅਤੇ ਕੋਰਟਨੀ ਗਲੀਆਂ ਵਿਚਕਾਰ ਸੜਕੀ ਆਵਾਜਾਈ ਪੂਰੀ ਤਰ੍ਹਾਂ ਬੰਦ ਹੋ ਗਈ। ਇਸ ਦਿਲ ਦਹਿਲਾ ਦੇਣ ਵਾਲੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਬੋਹਾ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement