5 ਦਿਨ ਪਹਿਲਾਂ ਇੰਗਲੈਂਡ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ

By : GAGANDEEP

Published : Nov 21, 2022, 3:07 pm IST
Updated : Nov 21, 2022, 3:07 pm IST
SHARE ARTICLE
Punjabi youth
Punjabi youth

ਆਪਣੀ 3 ਸਾਲਾਂ ਧੀ ਨੂੰ ਲੈ ਕੇ ਪਤਨੀ ਕੋਲ ਗਿਆ ਸੀ ਮ੍ਰਿਤਕ ਵਿਅਕਤੀ

 

ਅੰਮ੍ਰਿਤਸਰ : ਅੰਮ੍ਰਿਤਸਰ ਦੇ ਸਰਹੱਦੀ ਪਿੰਡ ਬਿਕਰੌਰ ਦਾ ਰਹਿਣ ਵਾਲਾ ਬਿਕਰਮਜੀਤ ਸਿੰਘ ਪੰਜ ਦਿਨ ਪਹਿਲਾਂ ਹੀ ਇੰਗਲੈਂਡ ਗਿਆ ਸੀ। ਉਸ ਦੀ 3 ਸਾਲ ਦੀ ਬੇਟੀ ਵੀ ਉਸ ਦੇ ਨਾਲ ਸੀ। ਪੁਲਿਸ ਵਿੱਚ ਤਾਇਨਾਤ ਬਿਕਰਮ ਦੇ ਪਿਤਾ ਸਬ-ਇੰਸਪੈਕਟਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਛੋਟਾ ਲੜਕਾ ਵਰਿੰਦਰ ਸਿੰਘ ਕਈ ਸਾਲਾਂ ਤੋਂ ਇੰਗਲੈਂਡ ਵਿੱਚ ਰਹਿ ਰਿਹਾ ਹੈ। ਮ੍ਰਿਤਕ ਬਿਕਰਮਜੀਤ ਦੀ ਪਤਨੀ ਅਤੇ ਛੋਟੀ ਨੂੰਹ ਦੋ ਮਹੀਨੇ ਪਹਿਲਾਂ ਸਟੱਡੀ ਵੀਜ਼ੇ 'ਤੇ ਇੰਗਲੈਂਡ ਗਈਆਂ ਸਨ। 15 ਨਵੰਬਰ ਨੂੰ ਹੀ ਉਸ ਦਾ ਵੱਡਾ ਪੁੱਤਰ ਬਿਕਰਮ ਵੀ ਆਪਣੀ ਧੀ ਨਾਲ ਇੰਗਲੈਂਡ ਗਿਆ ਸੀ।

ਮ੍ਰਿਤਕ ਦੇ ਪਿਤਾ ਲਖਵਿੰਦਰ ਸਿੰਘ ਨੇ ਦੱਸਿਆ ਕਿ ਇੰਗਲੈਂਡ ਤੋਂ ਮਿਲੀ ਜਾਣਕਾਰੀ ਅਨੁਸਾਰ ਬਿਕਰਮਜੀਤ ਸਿੰਘ ਬੀਤੀ ਰਾਤ ਘਰੋਂ ਸਾਮਾਨ ਲੈਣ ਲਈ ਗਿਆ ਸੀ ਪਰ ਉਸ ਤੋਂ ਬਾਅਦ ਵਾਪਸ ਨਹੀਂ ਆਇਆ। ਇਸ ਸਬੰਧੀ ਉਸ ਦੀ ਪਤਨੀ ਕਿਰਨ ਅਤੇ ਛੋਟੇ ਪੁੱਤਰ ਵਰਿੰਦਰ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਜਾਂਚ ਸ਼ੁਰੂ ਕੀਤੀ ਤਾਂ ਸਵੇਰੇ ਉਸ ਦੀ ਲਾਸ਼ ਘਰ ਦੇ ਨੇੜਿਓਂ ਮਿਲੀ।

ਪਿਤਾ ਲਖਵਿੰਦਰ ਨੇ ਦੱਸਿਆ ਕਿ ਉਸਦਾ ਪੂਰਾ ਪਰਿਵਾਰ ਹੁਣ ਇੰਗਲੈਂਡ ਵਿੱਚ ਹੈ, ਪਰ ਉਹ ਅੰਮ੍ਰਿਤਸਰ ਵਿੱਚ ਫਸਿਆ ਹੋਇਆ ਹੈ। ਘਰ ਵਿੱਚ ਸੋਗ ਦਾ ਮਾਹੌਲ ਹੈ। ਇੰਗਲੈਂਡ ਦੀ ਪੁਲਿਸ ਨਾਲ ਗੱਲ ਹੋਈ ਹੈ ਉਨ੍ਹਾਂ ਦੱਸਿਆ ਕਿ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।ਬਿਕਰਮਜੀਤ ਸਿੰਘ ਦੀ ਮੌਤ ਦੇ ਕਾਰਨਾਂ ਦੀ ਭਾਲ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement