ਡੰਕੀ ਲਗਾ ਕੇ ਅਮਰੀਕਾ ਗਏ ਪੰਜਾਬੀ ਡਰਾਈਵਰ ਦੀ ਮੌਤ
Published : Feb 22, 2026, 9:31 am IST
Updated : Feb 22, 2026, 1:16 pm IST
SHARE ARTICLE
Gurinder Pal Singh Shah Abu Bakr
Gurinder Pal Singh Shah Abu Bakr

ਐੱਮਏ ਪਾਸ ਨੌਜਵਾਨ 50 ਲੱਖ ਰੁਪਏ ਲਗਾ ਕੇ ਗਿਆ ਸੀ ਵਿਦੇਸ਼

ਜ਼ੀਰਾ ਦੇ ਪਿੰਡ ਸ਼ਾਹ ਅਬੂ ਬੱਕਰ ਦੇ ਨੌਜਵਾਨ ਦੀ ਅਮਰੀਕਾ ਦੇ ਕੈਲੇਫੋਰਨੀਆ ਵਿਖੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਗਈ। ਮ੍ਰਿਤਕ ਦੀ ਪਛਾਣ ਗੁਰਵਿੰਦਰਪਾਲ ਸਿੰਘ (33) ਪੁੱਤਰ ਮਹਿੰਦਰ ਸਿੰਘ ਪਿੰਡ ਸ਼ਾਹ ਅਬੂ ਬੱਕਰ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਐੱਮਏ ਦੀ ਪੜ੍ਹਾਈ ਪੂਰੀ ਕਰਨ ਉਪਰੰਤ ਨੌਜਵਾਨ 50 ਲੱਖ ਰੁਪਏ ਦੇ ਕਰੀਬ ਪੈਸਾ ਲਗਾ ਕੇ ਤਿੰਨ ਸਾਲ ਪਹਿਲਾਂ ਡੰਕੀ ਲਗਾ ਕੇ ਅਮਰੀਕਾ ਗਿਆ ਸੀ। ਉਸ ਨੇ ਤਿੰਨ ਮਹੀਨੇ ਪਹਿਲਾਂ ਹੀ ਡਰਾਈਵਿੰਗ ਲਾਇਸੈਂਸ ਬਣਾ ਕੇ ਟਰਾਲਾ ਚਲਾਉਣਾ ਸ਼ੁਰੂ ਕੀਤਾ ਸੀ ਤੇ 21 ਫਰਵਰੀ ਨੂੰ ਕੈਲੇਫੋਰਨੀਆ ਵਿਖੇ ਉਸ ਦਾ ਟਰਾਲਾ ਹਾਦਸਾਗ੍ਰਸਤ ਹੋ ਗਿਆ, ਜਿਸ ਦੌਰਾਨ ਗੁਰਵਿੰਦਰਪਾਲ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ।

ਹਾਦਸੇ ਦੀ ਖ਼ਬਰ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਆਰਥਿਕ ਤੰਗੀ ਕਾਰਨ ਉਹ ਮ੍ਰਿਤਕ ਦੇਹ ਨੂੰ ਪੰਜਾਬ ਵਾਪਸ ਲਿਆਉਣ ਦੇ ਯੋਗ ਨਹੀਂ ਹਨ। ਉਨ੍ਹਾਂ ਨੇ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਕੋਲ ਅਪੀਲ ਕੀਤੀ ਹੈ ਕਿ ਮਦਦ ਕਰਕੇ ਪੁੱਤਰ ਦੀ ਦੇਹ ਨੂੰ ਵਾਪਸ ਲਿਆਉਣ ਦੀ ਅਪੀਲ ਕੀਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement