ਕੈਨੇਡਾ 'ਚ ਇਕ ਹੋਰ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
Published : Jun 22, 2019, 11:23 am IST
Updated : Jun 22, 2019, 11:26 am IST
SHARE ARTICLE
Punjabi youth shot dead in canada
Punjabi youth shot dead in canada

ਕੈਨੇਡਾ 'ਚ ਇਕ ਹੋਰ ਪੰਜਾਬੀ ਨੌਜਵਾਨ ਦੇ ਕਤਲ ਹੋਣ ਦੀ ਖ਼ਬਰ ਮਿਲੀ ਹੈ। ਇਹ ਵਾਰਦਾਤ ਕੈਨੇਡਾ ਦੇ ਬਰੈਂਪਟਨ 'ਚ ਵਾਪਰੀ ਹੈ।

ਕੈਨੇਡਾ : ਕੈਨੇਡਾ 'ਚ ਇਕ ਹੋਰ ਪੰਜਾਬੀ ਨੌਜਵਾਨ ਦੇ ਕਤਲ ਹੋਣ ਦੀ ਖ਼ਬਰ ਮਿਲੀ ਹੈ। ਇਹ ਵਾਰਦਾਤ ਕੈਨੇਡਾ ਦੇ ਬਰੈਂਪਟਨ 'ਚ ਵਾਪਰੀ ਹੈ। ਸੂਤਰਾਂ ਦੇ ਹਵਾਲੇ ਨਾਲ ਮਿਲੀ ਜਾਣਕਾਰੀ ਦੇ ਆਧਾਰ 'ਤੇ 22 ਸਾਲਾ ਗੁਰਜੋਤ ਸਿੰਘ ਹਲਕਾ ਮੌੜ ਦੇ ਪਿੰਡ ਥੰਮਣਗੜ੍ਹ ਦਾ ਵਾਸੀ ਸੀ। ਉਸ ਦੀ ਕੈਨੇਡਾ ਦੇ ਬਰੈਂਪਟਨ ’ਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।

Punjabi youth shot dead in canadaPunjabi youth shot dead in canada

ਹਾਸਲ ਜਾਣਕਾਰੀ ਅਨੁਸਾਰ ਗੁਰਜੋਤ ਸਿੰਘ ਕਰੀਬ ਡੇਢ ਕੁ ਸਾਲ ਪਹਿਲਾਂ ਸਟੱਡੀ ਵੀਜ਼ੇ 'ਤੇ ਕੈਨੇਡਾ ਗਿਆ ਸੀ।  ਉਸ ਦੇ ਚਾਚੇ ਅਵਤਾਰ ਸਿੰਘ ਨੇ ਉਸ ਦਾ ਪਾਲਣ ਪੋਸ਼ਣ ਕੀਤਾ ਸੀ ਕਿਉਂਕਿ ਗੁਰਜੋਤ ਦੇ ਮਾਪਿਆਂ ਦੀ ਬਿਜਲੀ ਲੱਗਣ ਕਾਰਨ ਮੌਤ ਹੋ ਗਈ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਗੁਰਜੋਤ ਨੂੰ 18 ਜੂਨ ਨੂੰ ਰਾਤ ਦਸ ਵਜੇ ਦੇ ਕਰੀਬ ਸ਼ਾਪਿੰਗ ਮਾਲ ਵਿਚ ਪਿੱਛੋਂ ਦੀ ਗੋਲੀਆਂ ਮਾਰੀਆਂ ਗਈਆਂ।

Punjabi youth shot dead in canadaPunjabi youth shot dead in canada

ਗੁਰਜੋਤ ਨੇ ਅਗਲੇ ਦਿਨ ਹੀ ਭਾਰਤ ਆਉਣਾ ਸੀ। ਪਿੰਡ ਵਾਸੀਆਂ ਤੇ ਪਰਿਵਾਰ ਨੇ ਐਨਆਰਆਈ ਭਰਾਵਾਂ ਦੇ ਨਾਲ-ਨਾਲ ਬਠਿੰਡਾ ਤੋਂ ਸੰਸਦ ਮੈਂਬਰ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਬੇਨਤੀ ਕੀਤੀ ਹੈ ਕਿ ਉਹ ਗੁਰਜੋਤ ਦੀ ਦੇਹ ਪੰਜਾਬ ਲਿਆਉਣ ਦੇ ਪ੍ਰਬੰਧ ਕਰਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement