ਚੰਗੇ ਭਵਿੱਖ ਲਈ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ, ਮਾਪਿਆਂ ਦਾ ਰੋ-ਰੋ ਬੁਰਾ ਹਾਲ
Published : Jul 22, 2022, 3:21 pm IST
Updated : Jul 22, 2022, 3:24 pm IST
SHARE ARTICLE
photo
photo

ਪਿਛਲੇ13 ਸਾਲ ਤੋਂ ਰਹਿ ਰਿਹਾ ਸੀ ਲਿਬਨਾਨ

 

ਮਾਹਿਲਪੁਰ  : ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।

PHOTOPHOTO

 

 

ਅਜਿਹਾ ਹੀ ਮਾਮਲਾ ਲਿਬਨਾਨ ਤੋਂ ਸਾਹਮਣੇ ਆਇਆ ਹੈ। ਜਿਥੇ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਅਵਤਾਰ ਚੰਦ ਤਾਰਾ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਹੁਸ਼ਿਆਰ ਦੇ ਪਿੰਡ ਭਾਰਟਾ ਦਾ ਰਹਿਣ ਵਾਲਾ ਸੀ।  ਮ੍ਰਿਤਕ ਦੇ ਭਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦਾ ਛੋਟਾ ਭਰਾ ਅਵਤਾਰ ਚੰਦ ਤਾਰਾ ਆਪਣੇ ਪਰਿਵਾਰ ਵਿਚ ਸਭ ਤੋਂ ਛੋਟਾ ਸੀ ਅਤੇ 13 ਸਾਲ ਪਹਿਲਾਂ ਘਰ ਦੀ ਆਰਥਿਕ ਹਾਲਤ ਸੁਧਾਰਨ ਲਈ ਵਿਦੇਸ਼ ਗਿਆ ਸੀ।

 

PHOTOPHOTO

 

ਉਨ੍ਹਾਂ ਦੱਸਿਆ ਕਿ ਪਹਿਲਾਂ ਤਾਂ ਉਸ ਦਾ ਕੰਮ ਠੀਕ ਸੀ ਪਰ ਕੋਰੋਨਾ ਕਾਲ ਤੋਂ ਕੰਮ ਘਟ ਗਿਆ ਅਤੇ ਉਹ ਵੀ ਗੈਰ-ਕਾਨੂੰਨੀ ਢੰਗ ਨਾਲ ਰਹਿ ਰਿਹਾ ਸੀ। ਉਨ੍ਹਾਂ ਦੱਸਿਆ ਕਿ ਵੀਰਵਾਰ ਸਵੇਰੇ ਫੋਨ ਕਰਕੇ ਉਨ੍ਹਾਂ ਨੂੰ ਦੱਸਿਆ ਗਿਆ ਕਿ ਬੁੱਧਵਾਰ ਦੀ ਸ਼ਾਮ ਅਵਤਾਰ ਚੰਦ ਦੀ ਦਿਲ ਦੀ ਗਤੀ ਰੁਕਣ ਕਾਰਨ ਮੌਤ ਹੋ ਗਈ ਹੈ ਅਤੇ ਲਾਸ਼ ਸੜਕ ’ਤੇ ਪਈ ਮਿਲੀ।  ਪੁੱਤ ਦੀ ਮੌਤ ਦੀ  ਖਬਰ ਮਿਲਣ ਤੋਂ ਬਾਅਦ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। 

 

PHOTOPHOTO

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement