Italy News: ਇਟਲੀ ਵਿਚ ਜਾਨ ਗੁਵਾਉਣ ਵਾਲੇ ਸਤਨਾਮ ਸਿੰਘ ਨੂੰ ਇਨਸਾਫ਼ ਦਿਵਾਉਣ ਲਈ  ਹਜ਼ਾਰਾਂ ਲੋਕਾਂ ਦਾ ਹੋਇਆ ਇਕੱਠ 
Published : Jun 24, 2024, 4:05 pm IST
Updated : Jun 24, 2024, 4:05 pm IST
SHARE ARTICLE
File Photo
File Photo

ਸਤਨਾਮ ਸਿੰਘ ਪੰਜਾਬ ਦੇ ਮੋਗਾ ਸ਼ਹਿਰ ਦਾ ਰਹਿਣ ਵਾਲਾ ਸੀ

Italy News: ਮਿਲਾਨ - ਇਟਲੀ ਵਿਚ ਕਿਰਤੀਆਂ ਨਾਲ ਦਿਨੋਂ ਦਿਨ ਵੱਧ ਰਹੇ ਮਾਲਕਾਂ ਦੇ ਸੋਸ਼ਣ ਨੂੰ ਲੈ ਕੇ ਭਾਰਤੀ ਮੂਲ ਦੇ ਲੋਕਾਂ ਵਿਚ ਗੁੱਸਾ ਦੇਖਣ ਨੂੰ ਮਿਲਿਆ ਹੈ। ਜ਼ਿਕਰਯੋਗ ਹੈ ਕਿ ਲਾਸੀਓ ਸੂਬੇ ਦੇ ਜਿਲ਼੍ਹਾ ਲਾਤੀਨਾ ਦੇ ਨੇੜੇ ਇੱਕ ਪਿੰਡ ਵਿਚ 31 ਸਾਲਾ ਭਾਰਤੀ ਨੌਜਵਾਨ ਸਤਨਾਮ ਸਿੰਘ ਦੀ ਖੇਤਾਂ ਵਿਚ ਕੰਮ ਕਰਦੇ ਸਮੇਂ ਵਾਪਰੇ ਹਾਦਸੇ ਦੌਰਾਨ ਮੌਤ ਹੋ ਗਈ ਸੀ। ਇਟਾਲੀਅਨ ਮਾਲਕ ਦੀ ਅਣਗਹਿਲੀ ਕਾਰਨ ਹੋਈ ਇਸ ਦਰਦਨਾਕ ਮੌਤ ਦੇ ਕਾਰਨ ਰੋਹ ਵਿਚ ਆਏ ਇਟਲੀ ਦੇ ਇਨਸਾਫ਼ ਪਸੰਦ ਲੋਕਾਂ ਵੱਲੋਂ ਇਟਲੀ ਦੀ ਸਿਰਮੌਰ ਜੱਥੇਬੰਦੀ ਸੀਜੀਆਈ ਐਲ ਦੇ ਝੰਡੇ ਹੇਠ ਲਾਤੀਨਾ ਦੇ ਡੀ ਸੀ ਦਫ਼ਤਰ ਦੇ ਅੱਗੇ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਗਿਆ। 

ਜਿਸ ਵਿਚ ਇਟਲੀ ਭਰ ਤੋਂ ਕਿਰਤੀਆਂ ਦੇ ਨਾਲ ਆਮ ਲੋਕਾਂ ਨੇ ਵੀ ਹਜ਼ਾਰਾਂ ਦੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਮਰਹੂਮ ਸਤਨਾਮ ਸਿੰਘ ਨੂੰ ਸ਼ਰਧਾਂਜਲੀ ਦਿੱਤੀ। ਇਸ ਰੋਸ ਮੁਜ਼ਾਹਰੇ ਵਿਚ ਕਿਰਤੀਆਂ ਦੇ ਦੁੱਖ ਨੂੰ ਸੁਣਨ ਤੋਂ ਬਾਅਦ ਇਟਲੀ ਦੀ ਪਾਰਲੀਮੈਂਟ ਤੋਂ 3 ਸੰਸਦ ਮੈਂਬਰਾਂ ਨੇ ਹਜ਼ਾਰਾਂ ਦੇ ਇੱਕਠ ਨੂੰ ਭਰੋਸਾ ਦੁਆਇਆ ਕਿ ਉਹ ਇਟਾਲੀਅਨ ਮਾਲਕ ਵੱਲੋਂ ਮ੍ਰਿਤਕ ਸਤਨਾਮ ਸਿੰਘ ਨਾਲ ਕੀਤੀ ਬੇਇਨਸਾਫ਼ੀ ਦਾ ਮੁੱਦਾ ਪਾਰਲੀਮੈਂਟ ਵਿਚ ਰੱਖਣਗੇ। ਇਸ ਦੇ ਨਾਲ ਹੀ ਉਨ੍ਹਾਂ ਭਰੋਸਾ ਦਵਾਇਆ ਕਿ ਭੱਵਿਖ ਵਿੱਚ ਕਿਸੇ ਵੀ ਹੋਰ ਕਿਰਤੀ ਨਾਲ ਅਜਿਹੀ ਘਟਨਾ ਨਾ ਵਾਪਰੇ ਇਸ ਸੰਬਧੀ ਕਾਰਵਾਈ ਕਾਨੂੰਨ ਨੂੰ ਹੋਰ ਸਖ਼ਤ ਕਰਨ ਸੰਬਧੀ ਵਿਚਾਰਿਆ ਜਾਵੇਗਾ।

 
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement