ਪੰਜਾਬੀ ਨੌਜਵਾਨ ਦੀ ਕੈਨੇਡਾ 'ਚ ਭੇਤਭਰੀ ਹਾਲਤ 'ਚ ਮੌਤ 
Published : Aug 24, 2019, 8:59 am IST
Updated : Aug 24, 2019, 8:59 am IST
SHARE ARTICLE
Punjabi youth dies in Canada
Punjabi youth dies in Canada

ਜਦੋਂ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ। 

ਲੋਹੀਆਂ ਖ਼ਾਸ  (ਰੀਨਾ ਸ਼ਰਮਾ): ਪਿੰਡ ਬਾਜਵਾ ਕਲਾਂ ਦੇ ਇਕ ਨੌਜਵਾਨ ਦੀ ਕੈਨੇਡਾ ਦੇ ਸ਼ਹਿਰ ਸਰੀ ਵਿਚ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦੀ ਖ਼ਬਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਭਿੰਦਾ ਬਾਜਵਾ ਦੇ ਪਿਤਾ ਨਿਰਮਲ ਸਿੰਘ ਬਾਜਵਾ ਨੇ ਦਸਿਆ ਕਿ ਉਸ ਦੇ 24 ਸਾਲਾ ਬੇਟੇ ਭੁਪਿੰਦਰ ਸਿੰਘ (ਭਿੰਦਾ) ਦਾ ਵਿਆਹ ਕਰੀਬ ਤਿੰਨ ਸਾਲ ਪਹਿਲਾਂ ਹੋਇਆ ਸੀ। ਉਨ੍ਹਾਂ ਦੀ ਨੂੰਹ ਵੰਦਨਾ ਸਟੱਡੀ ਵੀਜ਼ੇ 'ਤੇ ਕੈਨੇਡਾ ਚਲੀ ਗਈ ਸੀ

ਜਦਕਿ ਉਨ੍ਹਾਂ ਦਾ ਪੁੱਤਰ ਕਰੀਬ 8 ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ। ਉਨ੍ਹਾਂ ਦਸਿਆ ਕਿ 21 ਅਗੱਸਤ ਨੂੰ ਸਵੇਰੇ ਭੁਪਿੰਦਰ ਸਿੰਘ ਦੀ ਉਨ੍ਹਾਂ ਨਾਲ ਫ਼ੋਨ 'ਤੇ ਅੱਧਾ ਘੰਟਾ ਗੱਲਬਾਤ ਹੋਈ ਸੀ। ਜਿਸ ਦੌਰਾਨ ਉਸ ਨੇ ਦਸਿਆ ਕਿ ਮੈਨੂੰ ਰਾਤ ਤੋਂ ਥੋੜ੍ਹਾ ਬੁਖ਼ਾਰ ਤੇ ਸਿਰ ਦਰਦ ਹੈ। ਉਸ ਦੀ ਪਤਨੀ ਰਾਤ ਦੀ ਡਿਊਟੀ 'ਤੇ ਚਲੀ ਗਈ। ਜਦੋਂ ਸਵੇਰੇ ਉਹ 6 ਵਜੇ ਕੰਮ ਤੋਂ ਵਾਪਸ ਘਰ ਆਈ ਤਾਂ ਦੇਖਿਆ ਕਿ ਭੁਪਿੰਦਰ ਸਿੰਘ ਫ਼ਰਸ਼ 'ਤੇ ਡਿੱਗਿਆ ਪਿਆ ਸੀ। ਜਦੋਂ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement