Punjabi Dies In America: ਅਮਰੀਕਾ ’ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ
Published : Aug 24, 2024, 12:57 pm IST
Updated : Aug 24, 2024, 12:57 pm IST
SHARE ARTICLE
Death of another Punjabi youth in America
Death of another Punjabi youth in America

Punjabi Dies In America: ਡੇਢ ਸਾਲ ਪਹਿਲਾ ਹੀ ਗਿਆ ਸੀ ਵਿਦੇਸ਼

 

Punjabi Dies In America: ਵਿਦੇਸ਼ਾਂ ਤੋਂ ਪੰਜਾਬ ਦੇ ਨੌਜਵਾਨਾਂ ਨਾਲ ਜੁੜੀਆਂ ਮੰਦਭਾਗੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਪੰਜਾਬ ਦੇ ਨੌਜਵਾਨ ਵਿਦੇਸ਼ਾਂ ‘ਚ ਜਾ ਕੇ ਕਦੇ ਹਾਦਸਿਆਂ ਦਾ ਸ਼ਿਕਾਰ ਹੁੰਦੇ ਹਨ ਅਤੇ ਕਈ ਵਾਰ ਦਿਲ ਦਾ ਦੌਰਾ ਪੈਣ ਜਾਂ ਕਿਸੇ ਹੋਰ ਬਿਮਾਰੀ ਦੇ ਕਾਰਨ ਆਪਣੀਆਂ ਜਾਨਾ ਗਵਾ ਦਿੰਦੇ ਹਨ। ਤਾਜ਼ਾ ਮਾਮਲਾ ਜ਼ਿਲ੍ਹਾ ਗੁਰਦਾਸਪੁਰ ਦੇ ਨਾਲ ਸਬੰਧਤ ਨੌਜਵਾਨ ਦੇ ਨਾਲ ਜੁੜਿਆ ਹੈ ਜਿਸ ਦੀ ਅਮਰੀਕਾ ਵਿੱਚ ਮੌਤ ਹੋ ਗਈ ਹੈ।

ਗੁਰਦਾਸਪੁਰ ਦੇ ਪਿੰਡ ਧਾਰੀਵਾਲ ਭੋਜਾ ਦੇ 20 ਸਾਲਾਂ ਨੌਜਵਾਨ ਯੁਵਰਾਜ ਸਿੰਘ ਦੀ ਅਮਰੀਕਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਪੀੜਤ ਪਰਿਵਾਰ ਨੇ ਸਰਕਾਰ ਅਤੇ NRI ਵੀਰਾਂ ਤੋਂ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਮਦਦ ਦੀ ਅਪੀਲ ਕੀਤੀ ਹੈ। ਧਾਹਾਂ ਮਾਰਦੀ ਮਾਂ ਗੁਹਾਰ ਲਗਾ ਰਹੀ ਹੈ ਕਿ ਉਹ ਆਪਣੇ ਪੁੱਤ ਨੂੰ ਆਖਰੀ ਵਾਰ ਦੇਖਣਾ ਚਾਹੁੰਦੀ ਹੈ। ਮ੍ਰਿਤਕ ਨੌਜਵਾਨ ਕਰੀਬ ਡੇਢ ਸਾਲ ਪਹਿਲਾ ਉਚੇਰੀ ਸਿੱਖਿਆ ਲਈ ਅਮਰੀਕਾ ਗਿਆ ਸੀ। ਉਹ ਆਪਣੇ ਪਿੱਛੇ ਰੋਂਦੇ ਕੁਰਲਾਉਂਦੇ ਮਾਪੇ ਤੇ ਇੱਕ ਭੈਣ ਤੇ ਇੱਕ ਭਰਾ ਛੱਡ ਗਿਆ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement