ਕੈਨੇਡਾ ਦੇ ਟੋਰਾਂਟੋ 'ਚ ਭਾਰਤੀ ਮੂਲ ਦੀ ਕੁੜੀ ਦਾ ਕਤਲ, ਸਾਥੀ 'ਤੇ ਲੱਗੇ ਕਤਲ ਦੇ ਇਲਜ਼ਾਮ
Published : Dec 24, 2025, 8:51 am IST
Updated : Dec 24, 2025, 2:00 pm IST
SHARE ARTICLE
Himanshi Khurana Murder news
Himanshi Khurana Murder news

30 ਸਾਲਾ ਹਿਮਾਂਸ਼ੀ ਖੁਰਾਨਾ ਵਜੋਂ ਹੋਈ ਪਛਾਣ

Himanshi Khurana Murder news: ਕੈਨੇਡਾ ਦੇ ਟੋਰਾਂਟੋ ਤੋਂ ਦਿਲ ਨੂੰ ਝੰਜੋੜ ਕੇ ਰੱਖ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਭਾਰਤੀ ਮੂਲ ਦੀ 30 ਸਾਲਾ ਲੜਕੀ ਹਿਮਾਂਸ਼ੀ ਖੁਰਾਨਾ ਦਾ ਕਤਲ ਕਰ ਦਿੱਤਾ ਗਿਆ ਹੈ। ਪੁਲਿਸ ਨੇ ਇਸ ਮਾਮਲੇ ਵਿਚ 32 ਸਾਲਾ ਅਬਦੁਲ ਗਫੂਰੀ ਨੂੰ ਮੁੱਖ ਦੋਸ਼ੀ ਨਾਮਜ਼ਦ ਕੀਤਾ ਹੈ, ਮੁਲਜ਼ਮ ਵਿਰੁੱਧ ਕੈਨੇਡਾ ਭਰ ਵਿੱਚ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ।

ਟੋਰਾਂਟੋ ਪੁਲਿਸ ਦੇ ਅਨੁਸਾਰ, ਹਿਮਾਂਸ਼ੀ ਖੁਰਾਨਾ ਦੀ ਲਾਸ਼ ਇਕ ਰਿਹਾਇਸ਼ ਦੇ ਅੰਦਰੋਂ ਬਰਾਮਦ ਕੀਤੀ ਗਈ। ਸ਼ੁਰੂਆਤੀ ਜਾਂਚ ਵਿਚ ਇਸ ਘਟਨਾ ਨੂੰ ਘਰੇਲੂ ਜਾਂ ਨਜ਼ਦੀਕੀ ਸਬੰਧਾਂ ਦੀ ਹਿੰਸਾ ਵਜੋਂ ਦੇਖਿਆ ਜਾ ਰਿਹਾ ਹੈ। ਟੋਰਾਂਟੋ ਸਥਿਤ ਭਾਰਤੀ ਕੌਂਸਲੇਟ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇੱਕ ਪੋਸਟ ਵਿੱਚ ਇਸ ਘਟਨਾ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਪੋਸਟ ਵਿੱਚ ਕਿਹਾ ਗਿਆ ਹੈ, "ਅਸੀਂ ਭਾਰਤੀ ਨਾਗਰਿਕ ਹਿਮਾਂਸ਼ੀ ਖੁਰਾਨਾ ਦੇ ਕਤਲ ਤੋਂ ਬਹੁਤ ਦੁਖੀ ਅਤੇ ਹੈਰਾਨ ਹਾਂ।" "ਅਸੀਂ ਇਸ ਡੂੰਘੇ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਪਰਿਵਾਰ ਨਾਲ ਆਪਣੀ ਸੰਵੇਦਨਾ ਪ੍ਰਗਟ ਕਰਦੇ ਹਾਂ।

ਕੌਂਸਲੇਟ ਪਿਛਲੇ ਕੁਝ ਦਿਨਾਂ ਤੋਂ ਇਸ ਮਾਮਲੇ ਦੀ ਨੇੜਿਓਂ ਨਿਗਰਾਨੀ ਕਰ ਰਿਹਾ ਹੈ ਅਤੇ ਸਥਾਨਕ ਪ੍ਰਸ਼ਾਸਨ ਦੇ ਸਹਿਯੋਗ ਨਾਲ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਿਹਾ ਹੈ।"  ਦੂਤਾਵਾਸ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਹ ਇਸ ਮਾਮਲੇ ਸਬੰਧੀ ਸਥਾਨਕ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹੈ। ਟੋਰਾਂਟੋ ਪੁਲਿਸ ਨੇ ਸ਼ੱਕੀ ਅਬਦੁਲ ਗਫੂਰੀ ਦੀ ਇੱਕ ਫੋਟੋ ਜਾਰੀ ਕੀਤੀ ਹੈ ਅਤੇ ਜਨਤਕ ਸਹਾਇਤਾ ਦੀ ਅਪੀਲ ਕੀਤੀ ਹੈ। 

ਜੇਕਰ ਕਿਸੇ ਨੂੰ ਵੀ ਉਸ ਦੇ ਟਿਕਾਣੇ ਬਾਰੇ ਜਾਣਕਾਰੀ ਹੈ ਤਾਂ ਉਹ ਤੁਰੰਤ ਪੁਲਿਸ ਨਾਲ ਸੰਪਰਕ ਕਰੇ। ਸ਼ੱਕੀ ਇਸ ਸਮੇਂ ਫਰਾਰ ਹੈ ਅਤੇ ਉਸ ਨੂੰ ਫੜਨ ਲਈ ਕੈਨੇਡਾ ਭਰ ਵਿਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement