Punjabi died in Canda Hathur News ਕੈਨੇਡਾ ਵਿਚ ਪੰਜਾਬੀ ਟਰੱਕ ਡਰਾਈਵਰ ਦੀ ਐਕਸੀਡੈਂਟ ਵਿਚ ਮੌਤ
Published : Jan 25, 2025, 7:24 am IST
Updated : Jan 25, 2025, 7:24 am IST
SHARE ARTICLE
Punjabi died in Canda Hathur Ludhiana News
Punjabi died in Canda Hathur Ludhiana News

ਆਹਮੋ-ਸਾਹਮਣੇ ਟਰਾਲਿਆਂ ਦੀ ਜ਼ਬਰਦਸਤ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ

ਹਠੂਰ (ਲੱਖਾ) : ਕੈਨੇਡਾ ਤੋਂ ਇਕ ਬੇਹੱਦ ਦੁਖ਼ਦਾਈ ਖ਼ਬਰ ਪ੍ਰਾਪਤ ਹੋਈ ਹੈ, ਜਿੱਥੇ ਜ਼ਿਲ੍ਹਾ ਲੁਧਿਆਣਾ ਦੇ ਕਸਬਾ ਹਠੂਰ ਦੇ ਜੰਮਪਲ ਨੌਜਵਾਨ ਅਰਸ਼ਪ੍ਰੀਤ ਸਿੰਘ (24) ਦੀ ਕੈਨੇਡਾ ’ਚ ਸੜਕ ਹਾਦਸੇ ਦੌਰਾਨ ਮੌਕੇ ’ਤੇ ਮੌਤ ਹੋ ਗਈ ਹੈ। ਜਾਣਕਾਰੀ ਦਿੰਦਿਆਂ ਸਰਪੰਚ ਜਸਕਮਲਪ੍ਰੀਤ ਸਿੰਘ ਨਿੱਪਾ ਅਤੇ ਨੰਬਰਦਾਰ ਮੇਹਰਦੀਪ ਸਿੰਘ ਨੇ ਦੱਸਿਆ ਕਿ ਅਰਸ਼ਪ੍ਰੀਤ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਬਹੁਤ ਹੀ ਲਾਇਕ ਲੜਕਾ ਸੀ, ਜੋ 2021 ਵਿਚ ਆਈਲੈਟਸ ਕਰਕੇ ਕੈਨੇਡਾ ਦੇ ਬਰੈਂਪਟਨ ਸ਼ਹਿਰ ’ਚ ਰਹਿ ਰਿਹਾ ਸੀ ਅਤੇ ਟਰਾਲਾ ਚਲਾਉਂਦਾ ਸੀ।

ਉਹ ਅਪਣੇ ਟਰਾਲੇ ’ਤੇ ਇਗਨੇਸ (ਓਨਟਾਰੀਓ) ਤੋਂ ਲਗਭਗ 50 ਕੁ ਕਿਲੋਮੀਟਰ ਅੱਗੇ ਗਿਆ ਤਾਂ ਅਚਾਨਕ ਆਹਮੋ-ਸਾਹਮਣੇ ਟਰਾਲਿਆਂ ਦੀ ਜ਼ਬਰਦਸਤ ਟੱਕਰ ਹੋ ਗਈ ਅਤੇ ਇਸ ਦਰਦਨਾਕ ਹਾਦਸੇ ’ਚ ਅਰਸ਼ਪ੍ਰੀਤ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ। ਇਸ ਦੁਖਦਾਈ ਖਬਰ ਨਾਲ ਪੂਰੇ ਇਲਾਕੇ ’ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement