ਉਚੇਰੀ ਪੜ੍ਹਾਈ ਲਈ ਜਾਪਾਨ ਗਏ ਪੰਜਾਬੀ ਨੌਜਵਾਨ ਦੀ ਮੌਤ
Published : Mar 26, 2022, 4:36 pm IST
Updated : Mar 26, 2022, 4:38 pm IST
SHARE ARTICLE
Photo
Photo

ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿਤਕ ਨੌਜਵਾਨ

 

ਟਾਂਡਾ: ਅੱਜ ਦੇ ਦੌਰ ਵਿੱਚ ਹਰ ਕੋਈ ਚਾਹੇ ਮੁੰਡਾ ਹੋਵੇ ਜਾਂ ਕੁੜੀ ਬਾਹਰ ਜਾ ਕੇ ਪੜਾਈ ਕਰਨਾ ਚਾਹੁੰਦੇ ਹਨ ਤੇ ਮਾਪੇ  ਉਹਨਾਂ ਦੀ ਇੱਛਾ ਨੂੰ ਲੱਖਾਂ ਰੁਪਏ ਖਰਚ ਕੇ ਪੂਰਾ ਵੀ ਕਰ ਦਿੰਦੇ ਹਨ ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਬੇਗਾਨੇ ਦੇਸ਼ ਵਿੱਚ ਉਹਨਾਂ ਨਾਲ ਅਣਹੋਣੀ ਘਟਨਾ ਵਾਪਰ ਜੇ ਗਈ।

 

DeathDeath

 

ਅਜਿਹੀ ਹੀ ਖ਼ਬਰ ਜਾਪਾਨ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ।  ਮ੍ਰਿਤਕ ਨੌਜਵਾਨ ਦੀ ਪਛਾਣ ਹਰਵਿੰਦਰ ਸਿੰਘ ਉਰਫ ਪੁਨੀਤ ਭਾਟੀਆ ਪੁੱਤਰ ਸੁਰਿੰਦਰ ਸਿੰਘ ਭਾਟੀਆ ਵਜੋਂ ਹੋਈ ਹੈ। ਹਰਵਿੰਦਰ ਸਿੰਘ 4 ਸਾਲ ਪਹਿਲਾਂ ਉੱਚ ਸਿਖਿਆ ਹਾਸਲ ਕਰਨ ਲਈ ਜਾਪਾਨ ਗਿਆ ਸੀ। ਨੌਜਵਾਨ ਦੀ ਮੌਤ ਦੀ ਖ਼ਬਰ ਨਾਲ ਸ਼ਹਿਰ ਅੰਦਰ ਸੋਗ ਦੀ ਲਹਿਰ ਹੈ।

 

DeathDeath

ਮ੍ਰਿਤਕ ਦੇ ਪਿਤਾ ਸੁਰਿੰਦਰ ਭਾਟੀਆ ਨੇ ਦੱਸਿਆ ਕਿ ਹਰਵਿੰਦਰ ਐੱਮ.ਐੱਸ.ਸੀ. ਮੈਥ ਕਰਨ ਉਪਰੰਤ ਕਰੀਬ 4 ਸਾਲ ਪਹਿਲਾਂ ਉੱਚ ਸਿਖਿਆ ਪ੍ਰਾਪਤ ਕਰਨ ਲਈ ਜਪਾਨ ਚਲਾ ਗਿਆ ਸੀ। ਹਰਵਿੰਦਰ ਅੱਜਕਲ੍ਹ ਜਪਾਨ ਦੇ ਉਸਾਕਾ ਸ਼ਹਿਰ ਵਿਚ ਰਹਿੰਦਾ ਸੀ। ਉਸ ਨੂੰ ਵਰਕ ਪਰਮਿਟ ਮਿਲ ਗਿਆ ਸੀ ਤੇ ਉਹ ਪਾਰਟ ਟਾਈਮ ਕੰਮ ਕਰਦਾ ਸੀ।

PHOTOPHOTO

ਸਵੇਰੇ ਉਨ੍ਹਾਂ ਨੂੰ ਹਰਵਿੰਦਰ ਦੇ ਦੋਸਤ ਨੇ ਫੋਨ ਕਰਕੇ ਦੱਸਿਆ ਕਿ ਹਰਵਿੰਦਰ ਕੰਮ ਤੋਂ ਵਾਪਸ ਆ ਸੌ ਗਿਆ। ਦੇਰ ਰਾਤ ਜਦੋਂ ਉਹ ਬਾਥਰੂਮ ਗਿਆ ਅਤੇ ਅਚਾਨਕ ਬ੍ਰੇਨ ਹੈਮਰੇਜ ਹੋਣ ਕਾਰਨ ਉਸਦੀ ਮੌਤ ਹੋ ਗਈ। ਹਰਵਿੰਦਰ ਉਨ੍ਹਾਂ ਦਾ ਇਕਲੌਤਾ ਲੜਕਾ ਸੀ ਤੇ ਕੁਝ ਦਿਨ ਬਾਅਦ ਹੀ ਉਹ ਵਾਪਸ ਇੰਡੀਆ ਛੁੱਟੀ ਕੱਟਣ ਆ ਰਿਹਾ ਸੀ।

DeathDeath

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement