ਗ੍ਰੀਸ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਹੋਈ ਮੌਤ
Published : Mar 26, 2022, 11:04 am IST
Updated : Mar 26, 2022, 1:40 pm IST
SHARE ARTICLE
Photo
Photo

ਦੋ ਮਹੀਨੇ ਪਹਿਲਾਂ ਹੀ ਗ੍ਰੀਸ ਗਿਆ ਸੀ ਮ੍ਰਿਤਕ ਨੌਜਵਾਨ

 

ਔੜ : ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਰ ਕੇ ਲੱਖਾਂ ਪੰਜਾਬੀ ਨੌਜਵਾਨ ਅਪਣੇ ਰੁਜ਼ਗਾਰ ਲਈ ਵਿਦੇਸ਼ਾਂ ਵਿਚ ਧੱਕੇ ਖਾਣ ਲਈ ਮਜਬੂਰ ਹਨ। ਜਿਨ੍ਹਾਂ ’ਚੋਂ ਬਹੁਤਿਆਂ ਨੂੰ ਤਾਂ ਜਿਉਂਦੇ ਜੀਅ ਵਾਪਸ ਆਉਣਾ ਵੀ ਨਸੀਬ ਨਹੀਂ ਹੁੰਦਾ।

 

DeathDeath

 

ਇਸੇ ਤਰ੍ਹਾਂ ਦਾ ਹੀ ਮਾਮਲਾ ਪਿੰਡ ਔੜ ਤੋਂ ਸਾਹਮਣੇ ਆਇਆ ਹੈ ਜਿਥੋਂ ਦੇ ਇਕ ਨੌਜਵਾਨ ਦੀ ਗ੍ਰੀਸ ਵਿਖੇ ਸੜਕ ਹਾਦਸੇ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਗੁਰਸ਼ਰਨ ਸਿੰਘ ਉਰਫ਼ ਮਾਣੀ (25) ਪੁੱਤਰ ਯੋਗਰਾਜ ਜੋ ਸਿਰਫ਼ ਦੋ ਮਹੀਨੇ ਪਹਿਲਾਂ ਹੀ ਅਪਣੀ ਰੋਜ਼ੀ-ਰੋਟੀ ਕਮਾਉਣ ਲਈ ਗ੍ਰੀਸ ਵਿਚ ਗਿਆ ਸੀ।

 

 

ACCIDENTACCIDENT

ਇਥੇ ਉਸ ਦੀ ਇਕ ਸੜਕ ਹਾਦਸੇ ਵਿਚ ਟਰਾਲੇ ਹੇਠਾਂ ਆਉਣ ਕਰ ਕੇ ਮੌਕੇ ’ਤੇ ਹੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਮ੍ਰਿਤਕ ਗੁਰਸ਼ਰਨ ਅਜੇ ਕੁਆਰਾ ਸੀ ਅਤੇ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਜਿਸ ਦੀ ਮ੍ਰਿਤਕ ਦੇਹ ਅੱਜ ਔੜ ਵਿਖੇ ਪਹੁੰਚੀ। ਮ੍ਰਿਤਕ ਗੁਰਸ਼ਨ ਦਾ ਅੱਜ ਔੜ ਦੇ ਸ਼ਮਸ਼ਾਨਘਾਟ ਵਿਖੇ ਅੰਤਮ ਸਸਕਾਰ ਕਰ ਦਿਤਾ ਗਿਆ ਹੈ। ਸਮੁੱਚੇ ਪਿੰਡ ਵਿਚ ਇਸ ਘਟਨਾ ਨੂੰ ਲੈ ਕੇ ਸੋਗ ਦੀ ਲਹਿਰ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement