ਕੈਨੇਡਾ ਤੋਂ ਆਈ ਮਾੜੀ ਖ਼ਬਰ! ਦੋ ਨੌਜਵਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ
Published : May 28, 2020, 12:36 pm IST
Updated : May 28, 2020, 2:48 pm IST
SHARE ARTICLE
Photo
Photo

ਪੰਜਾਬੀ ਭਾਈਚਾਰੇ ਲਈ ਕੈਨੇਡਾ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ।

ਸਰੀ:  ਪੰਜਾਬੀ ਭਾਈਚਾਰੇ ਲਈ ਕੈਨੇਡਾ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇੱਥੇ ਦੋ ਵੱਖ-ਵੱਖ ਹਾਦਸਿਆਂ ਵਿਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ ਹੋ ਗਈ। ਪਹਿਲੀ ਘਟਨਾ ਬਰੈਂਪਟਨ ਦੇ ਨੇੜੇ ਹਾਈਵੇਅ 50 ਕੈਸਲਓਕ ਕਸੈਂਸਟ ਤੋਂ ਸਾਹਮਣੇ ਆਈ ਹੈ। ਇੱਥੇ ਦੋ ਟਰੱਕਾਂ ਦੀ ਟੱਕਰ ਕਾਰਨ ਭਿਆਨਕ ਅੱਗ ਲੱਗ ਗਈ।

PhotoPhoto

ਇਸ ਅੱਗ ਦੀ ਚਪੇਟ ਵਿਚ ਆ ਕੇ ਨੌਜਵਾਨ ਟਰੱਕ ਡਰਾਇਵਰ ਸੰਗਮਪ੍ਰੀਤ ਸਿੰਘ ਦੀ ਮੌਤ ਹੋ ਗਈ।ਮ੍ਰਿਤਕ ਨੌਜਵਾਨ ਦੀ ਉਮਰ 24 ਸਾਲ ਸੀ ਤੇ ਉਹ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਭਿੰਡੀ ਸੈਦਾਂ ਦਾ ਰਹਿਣ ਵਾਲਾ ਹੈ। ਉਹ ਅਪਣੇ ਪਿਤਾ ਹਰਪਾਲ ਸਿੰਘ ਦਾ ਇਕਲੌਤਾ ਪੁੱਤਰ ਸੀ।

PhotoPhoto

ਸੰਗਮਪ੍ਰੀਤ ਕਰੀਬ ਢਾਈ ਸਾਲ ਪਹਿਲਾਂ ਕੈਨੇਡਾ ਗਿਆ ਸੀ ਤੇ ਪਿਛਲੇ ਸਾਲ ਹੀ ਉਸ ਦਾ ਵਿਆਹ ਹੋਇਆ ਸੀ। ਦੂਜੀ ਘਟਨਾ ਸਰੀ ਟਰੱਕ ਕੰਪਨੀ ਸੀਪੀਐਕਸ ਦੇ ਯਾਰਡ ਵਿਚ ਵਾਪਰੀ। ਦਰਅਸਲ ਇੱਥੇ ਟ੍ਰੇਲਰ ਸ਼ੰਟਿੰਗ ਦਾ ਕੰਮ ਕਰਦੇ ਸਮੇ ਨੌਜਵਾਨ ਟਰੱਕ ਅਤੇ ਟ੍ਰੇਲਰ ਵਿਚਕਾਰ ਆ ਗਿਆ ਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

PhotoPhoto

ਮ੍ਰਿਤਕ ਦਾ ਨਾਂਅ ਦਲਵਿੰਦਰ ਸਿੰਘ, ਉਮਰ 35 ਸਾਲ ਸੀ। ਉਸ ਦਾ ਪਿੰਡ ਲੁਧਿਆਣਾ ਜ਼ਿਲ੍ਹੇ ਵਿਖੇ ਸਥਿਤ ਹੈ। ਦਲਵਿੰਦਰ ਸਿੰਘ ਅਪਣੇ ਪਿੱਛੇ ਇਕ ਬੇਟਾ, ਬੱਚੀ ਅਤੇ ਪਤਨੀ ਛੱਡ ਗਿਆ। ਇਸ ਭਿਆਨਕ ਹਾਦਸੇ ਤੋਂ ਬਾਅਦ ਸਮੂਹ ਪੰਜਾਬੀ ਭਾਈਚਾਰੇ ਵਿਚ ਸੋਗ ਦੀ ਲਹਿਰ ਹੈ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement