Canada News: ਕੈਨੇਡਾ ’ਚ 3 ਪੰਜਾਬੀਆਂ ਦੀ ਸੜਕ ਹਾਦਸੇ 'ਚ ਮੌਤ
Published : Jul 29, 2024, 10:00 am IST
Updated : Jul 29, 2024, 1:25 pm IST
SHARE ARTICLE
3 Punjabis died in a road accident in Canada
3 Punjabis died in a road accident in Canada

Canada News: ਹਾਈਵੇਅ ’ਤੇ ਗੱਡੀ ਦਾ ਟਾਇਰ ਫਟ ਜਾਣ ਕਾਰਨ ਵਾਪਰਿਆ ਹਾਦਸਾ

 

Canada News: ਕੈਨੇਡਾ ਦੇ ਸੂਬੇ ਨਿਊ ਬਰੰਸਵਿਕ ਦੇ ਸ਼ਹਿਰ ਮੌਂਕਟਨ ਦੇ ਰਹਿਣ ਵਾਲੇ ਪੰਜਾਬੀਆਂ ਦੀ ਇੱਕ ਗੱਡੀ ਲਗਭਗ ਇੱਕ ਘੰਟੇ ਦੀ ਦੂਰੀ ‘ਤੇ ਮੌਜੂਦ ਸ਼ਹਿਰ ਮਿਲ ਕੋਵ ਕੋਲ ਸ਼ਨੀਵਾਰ ਰਾਤ ਹਾਦਸਾਗ੍ਰਸਤ ਹੋ ਗਈ, ਜਿਸ ਵਿੱਚ ਤਿੰਨ ਜਣਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ।

ਮਰਨ ਵਾਲਿਆਂ ‘ਚ ਮਲੌਦ ਨੇੜਲੇ ਪਿੰਡ ਬੁਰਕਾਰਾ ਨਾਲ ਸਬੰਧਤ ਨਵਜੋਤ ਸੋਮਲ ਉਮਰ 19 ਸਾਲ, ਹਰਮਨ ਸੋਮਲ ਅਤੇ ਸਮਾਣਾ ਦੀ ਇਕ ਲੜਕੀ ਰਸਮਦੀਪ ਕੌਰ ਉਮਰ 23 ਸਾਲ ਸ਼ਾਮਲ ਹਨ। ਹਾਈਵੇਅ ‘ਤੇ ਟਾਇਰ ਫਟ ਜਾਣ ਨਾਲ ਗੱਡੀ ਬੇਕਾਬੂ ਹੋ ਜਾਣ ਕਾਰਨ ਇਹ ਹਾਦਸਾ ਵਾਪਰਿਆ, ਜਿਸ ਵਿੱਚ ਕੋਈ ਹੋਰ ਗੱਡੀ ਸ਼ਾਮਲ ਨਹੀਂ ਹੈ। ਹਾਦਸਾਗ੍ਰਸਤ ਗੱਡੀ ਦਾ ਡਰਾਇਵਰ ਜ਼ਖਮੀ ਹੈ, ਪਰ ਜਾਨ ਬਚ ਗਈ ਹੈ।

ਪੁਲਿਸ ਮੁਤਾਬਕ ਹਾਦਸੇ ਮੌਕੇ ਤਿੰਨੇਂ ਮੁਸਾਫ਼ਰ ਗੱਡੀ ਵਿੱਚੋਂ ਬਾਹਰ ਨਿਕਲ ਕੇ ਡਿਗ ਪਏ ਸਨ ਤੇ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਹਾਲ ਹੀ ਵਿੱਚ ਕੈਨੇਡਾ ਅੰਦਰ ਘੱਟੋ-ਘੱਟ ਅਜਿਹੇ ਤਿੰਨ ਹਾਦਸੇ ਉਪਰੋਥਲੀ ਵਾਪਰ ਚੁੱਕੇ ਹਨ, ਜਿਨ੍ਹਾਂ ਵਿੱਚ ਚਾਲਕ ਬਚ ਗਿਆ ਪਰ ਮੁਸਾਫ਼ਰ ਹਾਦਸੇ ਮੌਕੇ ਗੱਡੀ ‘ਚੋਂ ਬਾਹਰ ਨਿਕਲ ਕੇ ਡਿਗ ਪੈਣ ਕਾਰਨ ਮਾਰੇ ਗਏ ਤੇ ਮਰਨ ਵਾਲੇ ਪੰਜਾਬ ਤੋਂ ਨਵੇਂ ਆਏ ਨੌਜਵਾਨ ਲੜਕਾ ਤੇ ਦੋ ਲੜਕੀਆਂ ਸਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement