Himachal Weather News: ਹਿਮਾਚਲ 'ਚ ਬਰਫ਼ੀਲੇ ਤੂਫਾਨ ਦਾ ਕਹਿਰ, ਅਟਲ ਸੁਰੰਗ ਕੀਤੀ ਬੰਦ
Published : Dec 29, 2024, 9:13 am IST
Updated : Dec 29, 2024, 11:55 am IST
SHARE ARTICLE
Himachal Weather News in punjabi
Himachal Weather News in punjabi

Himachal Weather News: ਜੰਮੂ-ਕਸ਼ਮੀਰ ਦੇ ਸ਼੍ਰੀਨਗਰ 'ਚ 8 ਇੰਚ, ਗੰਦਰਬਲ 'ਚ 7 ਇੰਚ, ਸੋਨਮਰਗ 'ਚ 8 ਇੰਚ ਬਰਫ਼ਬਾਰੀ ਹੋਈ

Himachal Weather News in punjabi: ਬਰਫ਼ਬਾਰੀ, ਗੜੇਮਾਰੀ ਅਤੇ ਮੀਂਹ ਨੇ ਪੂਰਾ ਦੇਸ਼ ਠਾਰਿਆ ਹੋਇਆ ਹੈ। ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਪਹਾੜੀ ਇਲਾਕਿਆਂ 'ਚ ਸਾਲ ਦੀ ਸਭ ਤੋਂ ਭਾਰੀ ਬਰਫ਼ਬਾਰੀ ਹੋਈ ਹੈ। ਜੰਮੂ-ਕਸ਼ਮੀਰ ਦੇ ਸ਼੍ਰੀਨਗਰ 'ਚ 8 ਇੰਚ, ਗੰਦਰਬਲ 'ਚ 7 ਇੰਚ, ਸੋਨਮਰਗ 'ਚ 8 ਇੰਚ ਬਰਫ਼ਬਾਰੀ ਹੋਈ ਹੈ ਜਦਕਿ ਪਹਿਲਗਾਮ 'ਚ 18 ਇੰਚ ਬਰਫ਼ ਪਈ ਹੈ।

ਸ੍ਰੀਨਗਰ-ਜੰਮੂ ਹਾਈਵੇਅ ਵੀ ਬੰਦ ਹੈ। ਇੱਥੇ 1200 ਤੋਂ ਵੱਧ ਵਾਹਨ ਫਸੇ ਹੋਏ ਹਨ। ਖ਼ਰਾਬ ਮੌਸਮ ਕਾਰਨ ਸ਼ਨੀਵਾਰ ਨੂੰ ਸ਼੍ਰੀਨਗਰ ਹਵਾਈ ਅੱਡੇ ਤੋਂ ਇਕ ਵੀ ਫ਼ਲਾਈਟ ਨਹੀਂ ਉਡਾਈ ਗਈ। ਰੇਲਵੇ ਆਵਾਜਾਈ ਵੀ ਪ੍ਰਭਾਵਿਤ ਰਹੀ। ਦੂਜੇ ਪਾਸੇ ਹਿਮਾਚਲ ਪ੍ਰਦੇਸ਼ 'ਚ ਸ਼ਨੀਵਾਰ ਰਾਤ ਨੂੰ ਬਰਫ਼ੀਲਾ ਤੂਫ਼ਾਨ ਆਇਆ। ਰੋਹਤਾਂਗ ਦੇ ਉੱਤਰੀ ਅਤੇ ਦੱਖਣੀ ਧਰੁਵ 'ਤੇ 24 ਘੰਟਿਆਂ ਦੇ ਅੰਦਰ 3 ਫ਼ੁੱਟ ਤੋਂ ਜ਼ਿਆਦਾ ਬਰਫ਼ ਜਮ੍ਹਾਂ ਹੋ ਗਈ ਹੈ। ਅਟਲ ਸੁਰੰਗ 'ਤੇ ਆਵਾਜਾਈ ਰੋਕ ਦਿੱਤੀ ਗਈ ਹੈ।

ਦੂਜੇ ਪਾਸੇ ਦਿੱਲੀ ਅਤੇ ਰਾਜਸਥਾਨ ਸਮੇਤ ਕਈ ਸੂਬਿਆਂ ਵਿਚ ਮੀਂਹ ਪਿਆ। ਦਿੱਲੀ 'ਚ ਸ਼ਨੀਵਾਰ ਸਵੇਰ ਤੱਕ ਇਕ ਦਿਨ 'ਚ 41.2 ਮਿਲੀਮੀਟਰ ਬਾਰਿਸ਼ ਹੋਈ। ਇਹ 101 ਸਾਲਾਂ ਵਿਚ ਦਸੰਬਰ ਵਿਚ ਇੱਕ ਦਿਨ ਵਿੱਚ ਸਭ ਤੋਂ ਵੱਧ ਬਾਰਸ਼ ਹੈ। ਮੱਧ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿਚ ਵੀ ਭਾਰੀ ਮੀਂਹ ਅਤੇ ਗੜੇ ਪਏ। ਭੋਪਾਲ 'ਚ ਸ਼ਨੀਵਾਰ ਨੂੰ 17 ਮਿਲੀਮੀਟਰ (ਪੰਜ ਇੰਚ) ਬਾਰਿਸ਼ ਨੇ ਨਵਾਂ ਰਿਕਾਰਡ ਬਣਾਇਆ। ਇਹ 5 ਸਾਲਾਂ ਬਾਅਦ ਦਸੰਬਰ ਵਿੱਚ ਇੱਕ ਦਿਨ ਵਿੱਚ ਸਭ ਤੋਂ ਵੱਧ ਬਾਰਸ਼ ਹੈ।

Location: India, Himachal Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement