England News: ਮਾਣ ਵਾਲੀ ਗੱਲ; ਕਿਸਾਨ ਦਾ ਪੁੱਤ ਇੰਗਲੈਂਡ ਦੀ ਫ਼ੌਜ ’ਚ ਹੋਇਆ ਭਰਤੀ
Published : Nov 30, 2024, 8:26 am IST
Updated : Nov 30, 2024, 8:26 am IST
SHARE ARTICLE
The farmer's son joined the British army
The farmer's son joined the British army

England News: ਛੋਟੀ ਉਮਰੇ ਸਿਰ ਤੋਂ ਉੱਠ ਗਿਆ ਸੀ ਪਿਤਾ ਦਾ ਹੱਥ

 

England News: ਬਰਨਾਲਾ ਜ਼ਿਲ੍ਹੇ ਦੇ ਪਿੰਡ ਪੰਡੋਰੀ ਦੇ ਜੰਮਪਲ ਦਵਿੰਦਰ ਸਿੰਘ ਨੇ ਨੌਜਵਾਨਾਂ ਲਾਈ ਇੱਕ ਮਿਸਾਲ ਪੈਦਾ ਕੀਤੀ ਹੈ। ਕਹਿੰਦੇ ਨੇ ਜੇ ਇਨਸਾਨ ਵਿੱਚ ਕੁਝ ਕਰਨ ਦਾ ਜਜ਼ਬਾ ਹੋਵੇ ਤਾਂ ਹੱਦਾਂ ਅਤੇ ਸਰਹੱਦਾਂ ਕੋਈ ਮਾਇਨੇ ਨਹੀਂ ਰੱਖਦੀਆਂ।

ਇੱਕ ਮੱਧਵਰਗੀ ਕਿਸਾਨੀ ਪਰਿਵਾਰ ਨਾਲ ਸਬੰਧਿਤ ਦਵਿੰਦਰ ਸਿੰਘ ਨੇ ਇੰਗਲੈਂਡ ਦੀ ਫੌਜ ਵਿੱਚ ਭਰਤੀ ਹੋ ਕੇ ਪੰਜਾਬ ਅਤੇ ਆਪਣੇ ਪਿੰਡ ਦਾ ਨਾਮ ਰੌਸ਼ਨ ਕੀਤਾ ਹੈ।

ਇਸ ਸਬੰਧੀ ਦੱਸਦੇ ਹੋਏ ਦਵਿੰਦਰ ਸਿੰਘ ਦੇ ਭਰਾ ਹਰਮਨਜੋਤ ਸਿੰਘ ਨੇ ਦੱਸਿਆ ਕਿ ਦਵਿੰਦਰ ਕਰੀਬ ਡੇਢ ਕੁ ਸਾਲ ਪਹਿਲਾਂ ਆਈਲੈਟਸ ਕਰਕੇ ਸਟੱਡੀ ਬੇਸ ‘ਤੇ ਇੰਗਲੈਂਡ ਗਿਆ ਸੀ, ਜਿੱਥੇ ਉਸ ਨੇ ਆਰਮੀ ‘ਚ ਭਰਤੀ ਹੋਣ ਲਈ ਫਾਰਮ ਭਰੇ ਅਤੇ ਟਰਾਇਲ ਪਾਸ ਕੀਤੇ।

ਪਿੰਡ ਦੇ ਜੰਮਪਲ ਨੌਜਵਾਨ ਦੀ ਇਸ ਵੱਡੀ ਪ੍ਰਾਪਤੀ ‘ਤੇ ਸਮੁੱਚੇ ਪਿੰਡ ‘ਚ ਖੁਸ਼ੀ ਦੀ ਲਹਿਰ ਹੈ ਅਤੇ ਪਰਿਵਾਰ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ। ਦਵਿੰਦਰ ਸਿੰਘ ਦੇ ਪਰਿਵਾਰਿਕ ਪਿਛੋਕੜ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਨਿਆਣੀ ਉਮਰੇ ਪਿਤਾ ਦਾ ਸਾਇਆ ਸਿਰ ਤੋਂ ਉੱਠ ਗਿਆ ਸੀ, ਅਜਿਹੇ ਹਾਲਾਤਾਂ ‘ਚ ਮਾਂ ਨੇ ਦੋਵੇਂ ਪੁੱਤਰਾਂ ਦਾ ਪਾਲਣ ਪੋਸ਼ਣ ਕੀਤਾ ਅਤੇ ਚੰਗੀ ਸਿੱਖਿਆ ਦਿੱਤੀ।

ਦਵਿੰਦਰ ਸਿੰਘ ਦਾ ਵੱਡਾ ਭਰਾ ਹਰਮਨਜੋਤ ਵੀ ਵਿਦੇਸ਼ ਵਿੱਚ ਰਹਿੰਦਾ ਹੈ। ਉਹ ਇੱਕ ਅਰਬ ਦੇਸ਼ ਵਿੱਚ ਕੰਮ ਕਰਦਾ ਹੈ। ਅੱਜਕੱਲ੍ਹ ਉਹ ਪਿੰਡ ਪੰਡੋਰੀ ਆਇਆ ਹੋਇਆ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement