'ਆਲ ਇੰਡੀਆ ਤੀਰਅੰਦਾਜ਼ੀ ਅੰਤਰ ਯੂਨੀਵਰਸਿਟੀ ਚੈਂਪੀਅਨਸ਼ਿਪ' ਸਮਾਪਤ, ਤੀਰਅੰਦਾਜ਼ ਪਰਨੀਤ ਕੌਰ ਨੇ ਜਿੱਤੇ ਦੋ ਸੋਨ ਤਮਗ਼ਿਆਂ ਸਮੇਤ 4 ਮੈਡਲ
Published : Jan 1, 2024, 6:40 pm IST
Updated : Jan 1, 2024, 6:40 pm IST
SHARE ARTICLE
Archer Parneet Kaur
Archer Parneet Kaur

-ਪੰਜਾਬੀ ਯੂਨੀਵਰਸਿਟੀ ਓਵਰਆਲ ਤੀਜੇ ਸਥਾਨ ਉੱਤੇ ਰਹੀ

ਪਟਿਆਲਾ -  ਪੰਜਾਬੀ ਯੂਨੀਵਰਸਿਟੀ ਵਿਖੇ ਚੱਲ ਰਹੀ 'ਆਲ ਇੰਡੀਆ ਤੀਰਅੰਦਾਜ਼ੀ ਅੰਤਰ ਯੂਨੀਵਰਸਿਟੀ ਚੈਂਪੀਅਨਸ਼ਿਪ'  ਸਫ਼ਲਤਾਪੂਰਵਕ ਸਮਾਪਤ ਹੋ ਗਈ ਹੈ।  ਸਮੁੱਚੇ ਭਾਰਤ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਦੇ ਤੀਰਅੰਦਾਜ਼, ਜਿਨ੍ਹਾਂ ਵਿਚ ਵਿਸ਼ਵ ਪੱਧਰ ਰਿਕਾਰਡ ਹੋਲਡਰ ਵੀ ਸ਼ਾਮਲ ਸਨ, ਇਸ ਚੈਂਪੀਅਨਸ਼ਿਪ ਵਿਚ ਪਹੁੰਚੇ ਹੋਏ ਸਨ। 

ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਇਸ ਚੈਂਪੀਅਨਸ਼ਿਪ ਵਿਚ ਦੋ ਸੋਨ ਤਗ਼ਮੇ, ਇੱਕ ਚਾਂਦੀ ਦਾ ਤਗ਼ਮਾ ਅਤੇ ਇੱਕ ਕਾਂਸੀ ਦਾ ਤਗ਼ਮਾ ਜਿੱਤ ਕੇ ਚੈਂਪੀਅਨ ਬਣੀ। ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼ਾਂ ਨੇ ਕੁੱਲ ਚਾਰ ਸੋਨ ਤਗ਼ਮੇ, ਤਿੰਨ ਚਾਂਦੀ ਦੇ ਤਗ਼ਮੇ ਅਤੇ ਚਾਰ ਕਾਂਸੇ ਦੇ ਤਗ਼ਮੇ ਇਸ ਚੈਂਪੀਅਨਸ਼ਿਪ ਵਿੱਚ ਜਿੱਤੇ ਹਨ। ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼ ਸੰਗਮਪ੍ਰੀਤ ਅਤੇ ਆਜ਼ਾਦਵੀਰ ਨੇ ਵੀ ਸੋਨ ਤਗ਼ਮੇ ਜਿੱਤੇ। ਕੰਪਾਊਂਡ ਮਿਕਸਿੰਗ ਵਿੱਚ ਪਰਨੀਤ ਕੌਰ ਅਤੇ ਸੰਗਮ ਪ੍ਰੀਤ ਨੇ ਸੋਨ ਤਗ਼ਮਾ ਜਿੱਤਿਆ।

ਇਨ੍ਹਾਂ ਤਗ਼ਮਿਆਂ ਨਾਲ ਪੰਜਾਬੀ ਯੂਨੀਵਰਸਿਟੀ ਓਵਰਆਲ ਤੀਜੇ ਸਥਾਨ ਉੱਤੇ ਰਹੀ। ਚੈਂਪੀਅਨਸ਼ਿਪ ਵਿੱਚ ਦੂਜਾ ਸਥਾਨ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਹਿੱਸੇ ਰਿਹਾ ਜਦੋਂ ਕਿ ਪਹਿਲੇ ਸਥਾਨ ਉੱਤੇ ਚੰਡੀਗੜ੍ਹ ਯੂਨੀਵਰਸਿਟੀ ਮੋਹਾਲੀ ਕਾਬਜ਼ ਹੋਈ। ਜ਼ਿਕਰਯੋਗ ਹੈ ਕਿ ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ (ਏ.ਆਈ.ਯੂ.) ਵੱਲੋਂ ਹਰ ਸਾਲ ਕਰਵਾਈ ਜਾਂਦੀ ਇਹ ਰਾਸ਼ਟਰ ਪੱਧਰੀ ਚੈਂਪੀਅਨਸ਼ਿਪ ਤੀਜੀ ਵਾਰ ਪੰਜਾਬੀ ਯੂਨੀਵਰਸਿਟੀ ਵਿੱਚ ਹੋਈ। ਇਸ ਤੋਂ ਪਹਿਲਾਂ 2013 ਅਤੇ 2016 ਵਿੱਚ ਇਹ ਚੈਂਪੀਅਨਸ਼ਿਪ ਪੰਜਾਬੀ ਯੂਨੀਵਰਸਿਟੀ ਵਿੱਚ ਹੋਈ ਸੀ। ਖੇਡ ਵਿਭਾਗ ਦੇ ਡਾਇਰੈਕਟਰ ਪ੍ਰੋ. ਅਜੀਤਾ ਨੇ ਦੱਸਿਆ ਕਿ ਦੇਸ ਭਰ ਦੀਆਂ 32 ਯੂਨੀਵਰਸਿਟੀ ਵਿੱਚੋਂ 1000 ਦੇ ਕਰੀਬ ਤੀਰਅੰਦਾਜ਼ ਇਸ ਚੈਂਪੀਅਨਸ਼ਿਪ ਵਿਚ ਸ਼ਾਮਿਲ ਹੋਏ।


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement