ਮੈਚ ਰੱਦ ਹੋਣ ਕਾਰਨ ਬੈਂਗਲੁਰੂ ਪਲੇਅ ਆਫ਼ ਦੀ ਦੌੜ ਤੋਂ ਬਾਹਰ
Published : May 1, 2019, 8:45 pm IST
Updated : May 1, 2019, 8:45 pm IST
SHARE ARTICLE
IPL 2019: Royal Challengers Bangalore out of playoff contention
IPL 2019: Royal Challengers Bangalore out of playoff contention

ਸਾਢੇ ਤਿੰਨ ਘੰਟੇ ਦੇਰੀ ਨਾਲ ਸ਼ੁਰੂ ਹੋਏ ਮੈਚ ਤੋਂ ਦੋਵੇਂ ਟੀਮਾਂ ਨੂੰ ਇਕ-ਇਕ ਅੰਕ ਮਿਲਿਆ

ਬੈਂਗਲੁਰੂ : ਮੀਂਹ ਕਾਰਨ ਰਾਜਸਥਾਨ ਰਾਇਲਜ਼ ਤੇ ਰਾਇਲ ਚੈਲੰਜਰਜ਼ ਬੈਂਗਲੁਰੂ ਦਾ ਮੈਚ ਮੰਗਲਵਾਰ ਨੂੰ ਰੱਦ ਹੋ ਗਿਆ ਜਦਕਿ ਜਿੱਤ ਲਈ 5 ਓਵਰਾਂ ਵਿਚ 63 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਰਾਇਲਜ਼ ਨੇ 3.2 ਓਵਰਾਂ ਵਿਚ ਇਕ ਵਿਕਟ 'ਤੇ 41 ਦੌੜਾਂ ਬਣਾ ਲਈਆਂ ਸਨ।  ਮੀਂਹ ਕਾਰਨ ਪਹਿਲਾਂ ਹੀ ਸਾਢੇ ਤਿੰਨ ਘੰਟੇ ਦੇਰੀ ਨਾਲ ਸ਼ੁਰੂ ਹੋਏ ਇਸ ਮੈਚ ਤੋਂ ਦੋਵੇਂ ਟੀਮਾਂ ਨੂੰ ਇਕ-ਇਕ ਅੰਕ ਮਿਲਿਆ।

IPL 2019: Royal Challengers Bangalore out of playoff contentionIPL 2019: Royal Challengers Bangalore out of playoff contention

ਹੁਣ ਤਕਨੀਕੀ ਤੌਰ 'ਤੇ ਵੀ ਆਰ. ਸੀ. ਪੀ. ਦੇ ਪਲੇਅ ਆਫ ਵਿਚ ਪਹੁੰਚਣ ਦੀ ਕੋਈ ਸੰਭਾਵਨਾ ਨਹੀਂ ਬਚੀ। ਉਹ 13 ਮੈਚਾਂ ਵਿਚੋਂ 9 ਅੰਕ ਲੈ ਕੇ ਸਭ ਤੋਂ ਹੇਠਾਂ ਹੈ ਜਦਕਿ ਰਾਇਲਜ਼ ਇੰਨੇ ਹੀ ਮੈਚਾਂ ਵਿਚੋਂ 11 ਅੰਕਾਂ ਨਾਲ ਪੰਜਵੇਂ ਸਥਾਨ 'ਤੇ ਹੈ। ਸੰਜੂ ਸੈਮਸਨ ਦੀਆਂ 13 ਗੇਂਦਾਂ 'ਤੇ 28 ਦੌੜਾਂ ਦੀ ਮਦਦ ਨਾਲ ਰਾਇਲਜ਼ ਟੀਚੇ ਵੱਲ ਵਧ ਰਿਹਾ ਸੀ ਕਿ ਅਚਾਨਕ ਫਿਰ ਤੋਂ ਤੇਜ਼ ਮੀਂਹ ਸ਼ੁਰੂ ਹੋ ਗਿਆ ਤੇ ਮੈਚ ਰੱਦ ਕਰਨਾ ਪਿਆ। ਉਸ ਸਮੇਂ ਰਾਇਲਜ਼ ਨੂੰ 10 ਗੇਂਦਾਂ ਵਿਚ 22 ਦੌੜਾਂ ਦੀ ਲੋੜ ਸੀ।

IPL 2019: Royal Challengers Bangalore out of playoff contentionIPL 2019: Royal Challengers Bangalore out of playoff contention

ਇਸ ਤੋਂ ਪਹਿਲਾਂ ਸ਼੍ਰੇਅਸ ਗੋਪਾਲ ਦੀ ਹੈਟ੍ਰਿਕ ਦੀ ਮਦਦ ਨਾਲ ਰਾਇਲਜ਼ ਨੇ ਮੀਂਹ ਕਾਰਨ 5 ਓਵਰ ਪ੍ਰਤੀ ਟੀਮ ਕੀਤੇ ਗਏ ਮੈਚ ਵਿਚ ਰਾਇਲ ਚੈਲੰਜਰਜ਼ ਬੈਂਗਲੁਰੂ ਨੇ 7 ਵਿਕਟਾਂ 'ਤੇ 62 ਦੌੜਾਂ ਜੋੜੀਆਂ ਸਨ। ਲਗਾਤਾਰ ਮੀਂਹ ਕਾਰਨ ਅੰਪਾਇਰਾਂ ਨੇ 2 ਵਾਰ ਪਿੱਚ ਦਾ ਮੁਆਇਨਾ ਕੀਤਾ ਸੀ।

Location: India, Karnataka, Bengaluru

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement