Dinesh Karthik retirement News: ਦਿਨੇਸ਼ ਕਾਰਤਿਕ ਨੇ ਅਪਣੇ 39ਵੇਂ ਜਨਮ ਦਿਨ 'ਤੇ ਕ੍ਰਿਕਟ ਤੋਂ ਲਿਆ ਸੰਨਿਆਸ
Published : Jun 1, 2024, 8:15 pm IST
Updated : Jun 1, 2024, 8:15 pm IST
SHARE ARTICLE
Dinesh Karthik officially announces retirement
Dinesh Karthik officially announces retirement

ਕਾਰਤਿਕ ਨੇ ਅਧਿਕਾਰਤ ਤੌਰ 'ਤੇ ਅਪਣੇ 39ਵੇਂ ਜਨਮ ਦਿਨ 'ਤੇ ਇਹ ਫੈਸਲਾ ਲਿਆ।

Dinesh Karthik retirement News: ਭਾਰਤ ਦੇ ਸਾਬਕਾ ਵਿਕਟਕੀਪਰ-ਬੱਲੇਬਾਜ਼ ਦਿਨੇਸ਼ ਕਾਰਤਿਕ ਨੇ ਦੋ ਦਹਾਕਿਆਂ ਤਕ ਦੇਸ਼ ਲਈ ਖੇਡਣ ਤੋਂ ਬਾਅਦ ਸ਼ਨਿਚਰਵਾਰ ਨੂੰ ਹਰ ਤਰ੍ਹਾਂ ਦੇ ਪ੍ਰਤੀਯੋਗੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ। ਰਾਇਲ ਚੈਲੰਜਰਜ਼ ਬੰਗਲੌਰ (ਆਰਸੀਬੀ) ਦੇ ਇੰਡੀਅਨ ਪ੍ਰੀਮੀਅਰ ਲੀਗ ਐਲੀਮੀਨੇਟਰ ਤੋਂ ਬਾਹਰ ਹੋਣ ਤੋਂ ਬਾਅਦ ਉਨ੍ਹਾਂ ਦਾ ਸੰਨਿਆਸ ਤੈਅ ਸੀ ਪਰ ਕਾਰਤਿਕ ਨੇ ਅਧਿਕਾਰਤ ਤੌਰ 'ਤੇ ਅਪਣੇ 39ਵੇਂ ਜਨਮ ਦਿਨ 'ਤੇ ਇਹ ਫੈਸਲਾ ਲਿਆ।

ਕਾਰਤਿਕ ਨੇ 'ਐਕਸ' 'ਤੇ ਲਿਖਿਆ, ''ਬਹੁਤ ਸੋਚ-ਵਿਚਾਰ ਤੋਂ ਬਾਅਦ ਮੈਂ ਪ੍ਰਤੀਯੋਗੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਫੈਸਲਾ ਕੀਤਾ ਹੈ। ਮੈਂ ਅਧਿਕਾਰਤ ਤੌਰ 'ਤੇ ਆਪਣੀ ਸੇਵਾਮੁਕਤੀ ਦਾ ਐਲਾਨ ਕਰਦਾ ਹਾਂ ਅਤੇ ਆਉਣ ਵਾਲੀਆਂ ਨਵੀਆਂ ਚੁਣੌਤੀਆਂ ਲਈ ਤਿਆਰ ਹਾਂ”।

ਤਿੰਨੋਂ ਫਾਰਮੈਟਾਂ ਵਿਚ 180 ਮੈਚਾਂ ਵਿਚ ਭਾਰਤ ਦੀ ਨੁਮਾਇੰਦਗੀ ਕਰਦੇ ਹੋਏ, ਕਾਰਤਿਕ ਨੇ ਇਕ ਸੈਂਕੜੇ ਅਤੇ 17 ਅਰਧ ਸੈਂਕੜੇ ਦੀ ਮਦਦ ਨਾਲ 3463 ਦੌੜਾਂ ਬਣਾਈਆਂ ਹਨ। ਵਿਕਟਕੀਪਰ ਵਜੋਂ ਉਸ ਨੇ 172 ਖਿਡਾਰੀਆਂ ਨੂੰ ਆਊਟ ਕੀਤਾ ਹੈ।

ਉਨ੍ਹਾਂ ਨੇ ਆਖਰੀ ਵਾਰ ਰੋਹਿਤ ਸ਼ਰਮਾ ਦੀ ਕਪਤਾਨੀ ਵਿਚ 2022 ਟੀ-20 ਵਿਸ਼ਵ ਕੱਪ ਵਿਚ ਭਾਰਤ ਲਈ ਖੇਡਿਆ ਸੀ। ਉਹ ਰਾਹੁਲ ਦ੍ਰਾਵਿੜ, ਅਨਿਲ ਕੁੰਬਲੇ, ਮਹਿੰਦਰ ਸਿੰਘ ਧੋਨੀ ਅਤੇ ਵਿਰਾਟ ਕੋਹਲੀ ਦੀ ਅਗਵਾਈ ਵਿਚ ਦੇਸ਼ ਲਈ ਵੀ ਖੇਡ ਚੁੱਕੇ ਹਨ। ਉਨ੍ਹਾਂ ਨੇ ਲਿਖਿਆ, ''ਮੈਂ ਆਪਣੇ ਸਾਰੇ ਕੋਚਾਂ, ਕਪਤਾਨਾਂ, ਚੋਣਕਾਰਾਂ ਅਤੇ ਸਹਿਯੋਗੀ ਸਟਾਫ ਮੈਂਬਰਾਂ ਦਾ ਧੰਨਵਾਦ ਕਰਨਾ ਚਾਹਾਂਗਾ, ਜਿਨ੍ਹਾਂ ਨੇ ਮੇਰੇ ਲੰਬੇ ਸਫਰ ਨੂੰ ਸੁਹਾਵਣਾ ਅਤੇ ਮਜ਼ੇਦਾਰ ਬਣਾਇਆ”।

 (For more Punjabi news apart from Dinesh Karthik officially announces retirement, stay tuned to Rozana Spokesman)

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement