192 ਦੌੜਾਂ ਦਾ ਟੀਚਾ 18 ਓਵਰਾਂ 'ਚ ਕੀਤਾ ਹਾਸਲ, ਟਿਮ ਸਾਈਫਰਟ ਨੇ 93 ਅਤੇ ਗਲੈੱਨ ਫਿਲਿਪਸ ਨੇ 65 ਦੌੜਾਂ ਬਣਾਈਆਂ
ਹੈਮਿਲਟਨ: ਭਾਰਤੀ ਟੀਮ ਨੂੰ ਨਿਊਜ਼ੀਲੈਂਡ ਖ਼ਿਲਾਫ਼ ਖੇਡੇ ਗਏ ਪੰਜਵੇਂ ਟੀ-20 ਮੁਕਾਬਲੇ ਵਿੱਚ 7 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਹਾਲਾਂਕਿ, ਭਾਰਤ ਨੇ ਇਹ ਸੀਰੀਜ਼ 3-2 ਨਾਲ ਆਪਣੇ ਨਾਂ ਕਰ ਲਈ ਹੈ। ਹੈਮਿਲਟਨ ਵਿੱਚ ਖੇਡੇ ਗਏ ਇਸ ਮੈਚ ਵਿੱਚ ਨਿਊਜ਼ੀਲੈਂਡ ਦੀ ਟੀਮ ਨੇ 192 ਦੌੜਾਂ ਦਾ ਟੀਚਾ 18 ਓਵਰਾਂ ਵਿੱਚ 3 ਵਿਕਟਾਂ ਗੁਆ ਕੇ ਹਾਸਲ ਕਰ ਲਿਆ।
ਨਿਊਜ਼ੀਲੈਂਡ ਦੀ ਜਿੱਤ ਵਿੱਚ ਟਿਮ ਸਾਈਫਰਟ ਨੇ 50 ਗੇਂਦਾਂ ਵਿੱਚ 93 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਉਨ੍ਹਾਂ ਤੋਂ ਇਲਾਵਾ ਗਲੇਨ ਫਿਲਿਪਸ ਨੇ 18ਵੇਂ ਓਵਰ ਵਿੱਚ ਲਗਾਤਾਰ ਦੋ ਚੌਕੇ ਲਗਾ ਕੇ ਟੀਮ ਨੂੰ ਜਿੱਤ ਦਿਵਾਈ ਅਤੇ 38 ਗੇਂਦਾਂ ਵਿੱਚ 65 ਦੌੜਾਂ ਬਣਾ ਕੇ ਅਜੇਤੂ ਰਹੇ। ਭਾਰਤ ਵੱਲੋਂ ਅਰਸ਼ਦੀਪ ਸਿੰਘ, ਵਰੁਣ ਚੱਕਰਵਰਤੀ ਅਤੇ ਨੀਤੀਸ਼ ਰੈੱਡੀ ਨੇ 1-1 ਵਿਕਟ ਹਾਸਲ ਕੀਤੀ।
ਇਸ ਤੋਂ ਪਹਿਲਾਂ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤੀ ਟੀਮ ਨੇ ਨਿਰਧਾਰਿਤ 20 ਓਵਰਾਂ ਵਿੱਚ 8 ਵਿਕਟਾਂ ਦੇ ਨੁਕਸਾਨ 'ਤੇ 191 ਦੌੜਾਂ ਬਣਾਈਆਂ ਸਨ। ਭਾਰਤ ਲਈ ਈਸ਼ਾਨ ਕਿਸ਼ਨ ਨੇ 32 ਗੇਂਦਾਂ 'ਚ 61 ਦੌੜਾਂ ਅਤੇ ਕਪਤਾਨ ਸ਼੍ਰੇਅਸ ਅਈਅਰ ਨੇ 23 ਗੇਂਦਾਂ 'ਚ 50 ਦੌੜਾਂ ਦੀ ਤੂਫ਼ਾਨੀ ਪਾਰੀ ਖੇਡੀ। ਨਿਊਜ਼ੀਲੈਂਡ ਵੱਲੋਂ ਗੇਂਦਬਾਜ਼ੀ ਵਿੱਚ ਐਡਮ ਮਿਲਨੇ ਨੇ ਸਭ ਤੋਂ ਵੱਧ 4 ਵਿਕਟਾਂ ਲਈਆਂ।
