ਇਸ ਹਫ਼ਤੇ ਪੈ ਸਕਦੈ ਭਾਰੀ ਮੀਂਹ, ਕਿਸਾਨ ਫ਼ਸਲਾਂ ਨੂੰ ਪਾਣੀ ਲਾਉਣੋ ਕਰਨ ਗੁਰੇਜ਼
Published : Feb 2, 2019, 10:55 am IST
Updated : Feb 2, 2019, 10:56 am IST
SHARE ARTICLE
Rain
Rain

ਪਹਾੜੀ ਇਲਾਕਿਆਂ ਵਿਚ ਪੈ ਰਹੀ ਲਗਾਤਾਰ ਬਰਫ਼ਬਾਰੀ ਕਾਰਨ ਦੇਸ਼ ਵਿਚ ਠੰਡ ਦਾ ਕਹਿਰ ਜਾਰੀ ਹੈ। ਓਠੰਡ ਕਾਰਨ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ...

ਚੰਡੀਗੜ੍ਹ : ਪਹਾੜੀ ਇਲਾਕਿਆਂ ਵਿਚ ਪੈ ਰਹੀ ਲਗਾਤਾਰ ਬਰਫ਼ਬਾਰੀ ਕਾਰਨ ਦੇਸ਼ ਵਿਚ ਠੰਡ ਦਾ ਕਹਿਰ ਜਾਰੀ ਹੈ। ਓਠੰਡ ਕਾਰਨ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਠੰਡ ਨਾਲ ਆਮ ਜਨਜੀਵਨ ਅਤੇ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ। ਜੇ ਗੱਲ ਕੀਤੀ ਜਾਵੇ ਪੰਜਾਬ ਦੀ ਤਾਂ ਸੂਬੇ ‘ਚ ਠੰਡ ਨੇ ਲੋਕਾਂ ਦਾ ਜਿਉਣਾ ਮੁਹਾਲ ਕਰ ਰੱਖਿਆ ਹੋਇਆ ਹੈ।

RainRain

ਪਿਛਲੇ ਕੁਝ ਜਿਨਾਂ ਤੋਂ ਪੰਜਾਬ ਵਿਚ ਮੌਸਮ ਕਾਫ਼ੀ ਠੰਡਾ ਚੱਲ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਪੱਛਮੀ ਚੱਕਰਵਾਤ ਨਾਲ ਆਉਂਦੇ ਹਫ਼ਤੇ ਫ਼ਿਰ ਭਾਰੀ ਬਰਸਾਤ ਦੀ ਚਿਤਾਵਨੀ ਦਿੱਤੀ ਹੈ। ਮੌਸਮ ਵਿਭਾਗ  ਦਾ ਕਹਿਣਾ ਹੈ ਕਿ ਪਹਾੜੀ ਖੇਤਰਾਂ ਵਿਚ ਹੋ ਰਹੀ ਬਰਫ਼ਬਾਰੀ ਕਾਰਨ ਪੰਜਾਬ ਵਿਚ ਤਾਪਮਾਨ ਘੱਟ ਰਹੇਗਾ। ਜਿਸ ਕਾਰਨ ਆਉਣ ਵਾਲੇ ਦਿਨ ਵਿਚ ਫ਼ਿਰ ਬਰਸਾਤ ਦੀ ਕਾਫ਼ੀ ਸੰਭਾਵਨਾ ਹੈ।

Rain Rain

ਇਸ ਦੌਰਾਨ ਕਿਸਾਨ ਨੂੰ ਸਾਹ ਦਿੱਤੀ ਗਈ ਹੈ ਕਿ ਫ਼ਸਲਾਂ ਨੂੰ ਪਾਣੀ ਲਾਉਣ ਤੋਂ ਪਰਹੇਜ਼ ਕਰਨ। ਜੰਮੂ-ਕਸ਼ਮੀਰ ਵਿਚ ਬਰਸਾਤੀ ਪ੍ਰਭਾਵ ਕਾਰਨ ਆਗਾਮੀ 24 ਤੋਂ 48 ਘੰਟਿਆਂ ਦੌਰਾਨ ਸਾਰੇ ਪੰਜਾਬ ਵਿਚ ਲਹਿੰਦੇ ਵੱਲੋਂ ਬੱਲਦਵਾਈ ਲੰਘਦੀ ਰਹੇਗੀ। ਮਾਝਾ-ਦੁਆਬਾ ਡਿਵੀਜ਼ਨ ਵਿਚ ਹਲਕੀਆਂ ਫੁਹਾਰਾਂ ਵੀ ਦੇਖੀਆਂ ਜਾਣਗੀਆਂ। ਬਾਕੀ ਹੋਰਨਾਂ ਖਿੱਤਿਆਂ ਵਿਚ ਵੀ ਛਿਟਪੁੱਟ ਕਿਣਮਿਣ ਤੋਂ ਇਨਕਾਰ ਨਹੀਂ।

rain rain

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਗਿਆਨੀਆਂ ਮੁਤਾਬਿਕ ਆਉਣ ਵਾਲੇ ਦਿਨ 6,7,8 ਫ਼ਰਵਰੀ ਨੂੰ ਪੰਜਾਬ ਦੇ ਕਈਂ ਖੇਤਰਾਂ ਵਿਚ ਭਾਰੀ ਬਰਸਾਤ ਦੀ ਕਾਫ਼ੀ ਸੰਭਾਵਨਾ ਹੈ। ਤਾਪਮਾਨ ਵਿਚ ਗਿਰਾਵਟ ਆਵੇਗੀ ਅਤੇ ਠੰਡ ਕਾਫ਼ੀ ਵਧ ਜਾਵੇਗੀ। ਮੌਸਮ ਵਿਭਾਗ ਦੇ ਡਾ. ਪ੍ਰਭਜੋਤ ਕੌਰ ਨੇ ਸਲਾਹ ਦਿੱਤੀ ਕਿ ਕਿਸਾਨ ਇਸ ਚਿਤਾਵਨੀ ਨੂੰ ਧਿਆਨ ਵਿਚ ਰੱਖਦੇ ਹੋਏ ਫ਼ਸਲਾਂ ਨੂੰ ਪਾਣੀ ਨਾ ਲਾਉਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement