ਟੀ-20 ਵਿਸ਼ਵ ਕੱਪ ਖੇਡਣ ਵਾਲੀ ਟੀਮ ਦੇ ਖਿਡਾਰੀਆਂ ਨੂੰ ਪਾਕਿਸਤਾਨ ਕ੍ਰਿਕਟ ਬੋਰਡ ਨੇ ਲਗਾਇਆ ਜੁਰਮਾਨਾ

By : JAGDISH

Published : Mar 2, 2026, 4:07 pm IST
Updated : Mar 2, 2026, 4:19 pm IST
SHARE ARTICLE
Pakistan Cricket Board fines players of T20 World Cup team
Pakistan Cricket Board fines players of T20 World Cup team

ਕਿਹਾ : ਜੇ ਜਿੱਤਣ 'ਤੇ ਇਨਾਮ ਮਿਲ ਸਕਦਾ ਹੈ ਤਾਂ ਹਾਰਨ 'ਤੇ ਵੀ ਮਿਲਣੀ ਚਾਹੀਦੀ ਹੈ ਸਜ਼ਾ

ਇਸਲਾਮਾਬਾਦ : ਟੀ-20 ਵਿਸ਼ਵ ਕੱਪ ’ਚ ਪਾਕਿਸਤਾਨ ਟੀਮ ਦੇ ਖਰਾਬ ਪ੍ਰਦਰਸ਼ਨ ਤੋਂ ਬਾਅਦ ਪਾਕਿਸਤਾਨ ਕ੍ਰਿਕਟ ਬੋਰਡ ਨੇ ਵੱਡਾ ਕਦਮ ਚੁੱਕਿਆ ਹੈ। ਪਾਕਿਸਤਾਨ ਕ੍ਰਿਕਟ ਬੋਰਡ ਨੇ ਟੀ-20 ਵਿਸ਼ਵ ਕੱਪ ਖੇਡਣ ਵਾਲੀ ਟੀਮ ਦੇ ਖਿਡਾਰੀਆਂ ’ਤੇ 50-50 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਬੋਰਡ ਅਧਿਕਾਰੀਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਹੁਣ ਖਿਡਾਰੀਆਂ ਨੂੰ ਚੰਗੇ ਪ੍ਰਦਰਸ਼ਨ ਦੇ ਆਧਾਰ 'ਤੇ ਹੀ ਵਿੱਤੀ ਲਾਭ ਮਿਲੇਗਾ। 

ਪਾਕਿਸਤਾਨੀ ਫੈਨਜ਼ ਦੇ ਨਾਲ-ਨਾਲ ਬੋਰਡ ਅਧਿਕਾਰੀ ਵੀ ਟੀਮ ਦੇ ਪ੍ਰਦਰਸ਼ਨ ਤੋਂ ਨਾਰਾਜ਼ ਹੈ। ਭਾਰਤ ਖ਼ਿਲਾਫ਼ ਮੈਚ ਹਾਰਨ ਤੋਂ ਬਾਅਦ ਹੀ ਹਰ ਪਾਕਿਸਤਾਨੀ ਖਿਡਾਰੀਆਂ ’ਤੇ 50 ਲੱਖ ਰੁਪਏ ਦਾ ਜੁਰਮਾਨਾ ਲਗਾ ਦਿੱਤਾ ਗਿਆ ਸੀ। ਪਾਕਿਸਤਾਨ ਕ੍ਰਿਕਟ ਬੋਰਡ ਨੇ ਕਿਹਾ ਕਿ ਜੇਕਰ ਚੰਗੇ ਪ੍ਰਦਰਸ਼ਨ ਲਈ ਖਿਡਾਰੀਆਂ ਨੂੰ ਇਨਾਮ ਦਿੱਤਾ ਜਾ ਸਕਦਾ ਹੈ ਤਾਂ ਖ਼ਰਾਬ ਪ੍ਰਦਰਸ਼ਨ ’ਤੇ ਸਜ਼ਾ ਵੀ ਮਿਲੇਗੀ। ਭਾਰਤ ਤੋਂ ਮੈਚ ਹਾਰਨ ਤੋਂ ਬਾਅਦ ਟੀਮ ਨੂੰ ਇਹ ਫ਼ੈਸਲਾ ਸੁਣਾ ਦਿੱਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਪਾਕਿਸਤਾਨ ਵਿੱਚ ਰਾਸ਼ਟਰੀ ਟੀਮ ਦੇ ਖਿਡਾਰੀਆਂ ਨੂੰ ਚਾਰ ਸ਼੍ਰੇਣੀਆਂ ਵਿੱਚ ਤਨਖਾਹ ਮਿਲਦੀ ਹੈ। ਏ ਸ਼੍ਰੇਣੀ ਦੇ ਖਿਡਾਰੀਆਂ ਨੂੰ 65 ਲੱਖ ਰੁਪਏ, ਬੀ ਸ਼੍ਰੇਣੀ ਦੇ ਖਿਡਾਰੀ ਨੂੰ 45 ਲੱਖ ਰੁਪਏ, ਸੀ ਸ਼੍ਰੇਣੀ ਦੇ ਖਿਡਾਰੀ ਨੂੰ 20 ਲੱਖ ਰੁਪਏ ਤੇ ਡੀ ਸ਼੍ਰੇਣੀ ਦੇ ਖਿਡਾਰੀ ਨੂੰ 12.50 ਲੱਖ ਰੁਪਏ ਹਰ ਮਹੀਨੇ ਤਨਖਾਹ ਮਿਲਦੀ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement