ਖ਼ਬਰਾਂ |

ਤਾਜ਼ਾ |

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦਾ ਮਾਮਲਾ : ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਫ਼ੈਸਲਾ ਰੱਖਿਆ ਰਾਖਵਾਂ
Published : Jul 2, 2026, 5:32 pm IST
Updated : Jul 2, 2026, 5:32 pm IST
SHARE ARTICLE
Case of sexual harassment of female wrestlers: Court reserves verdict after hearing arguments.
Case of sexual harassment of female wrestlers: Court reserves verdict after hearing arguments.

ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ 3 ਅਗਸਤ ਨੂੰ ਸੁਣਾਏਗੀ ਫ਼ੈਸਲਾ

ਨਵੀਂ ਦਿੱਲੀ : ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ’ਚ ਅੱਜ ਪਹਿਲਵਾਨਾਂ ਦੀਆਂ ਆਖਰੀ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਰਾਖਵਾਂ ਰੱਖ ਲਿਆ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਇਸ ਮਾਮਲੇ ’ਚ 3 ਅਗਸਤ ਨੂੰ ਆਪਣਾ ਅੰਤਿਮ ਫੈਸਲਾ ਸੁਣਾਏਗੀ । ਇਹ ਮਾਮਲਾ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜਭੂਸ਼ਣ ਸ਼ਰਨ ਸਿੰਘ ਅਤੇ ਸਾਬਕਾ ਸਕੱਤਰ ਵਿਨੋਦ ਤੋਮਰ ਨਾਲ ਜੁੜਿਆ ਹੋਇਆ ਹੈ।

ਮਾਮਲੇ ਦੀ ਅੰਤਿਮ ਸੁਣਵਾਈ ਅੱਜ ਵੀਰਵਾਰ ਨੂੰ ਦੁਪਹਿਰ 3 ਵਜੇ ਰਾਊਸ ਐਵੇਨਿਊ ਅਦਾਲਤ ਵਿੱਚ ਹੋਈ।  ਕਾਇਤਕਰਤਾ ਪਹਿਲਵਾਨਾਂ ਨੇ ਆਪਣੀਆਂ ਅੰਤਿਮ ਦਲੀਲਾਂ ਪੇਸ਼ ਕੀਤੀਆਂ। ਇਸ ਮੌਕੇ ਬ੍ਰਿਜਭੂਸ਼ਣ ਸ਼ਰਨ ਸਿੰਘ ਅਤੇ ਵਿਨੋਦ ਤੋਮਰ ਵੀ ਮੌਜੂਦ ਸਨ। ਇਸ ਤੋਂ ਪਹਿਲਾਂ 30 ਜੂਨ ਨੂੰ ਹੋਈ ਪਿਛਲੀ ਸੁਣਵਾਈ ਵਿੱਚ ਬ੍ਰਿਜਭੂਸ਼ਣ ਸ਼ਰਨ ਸਿੰਘ ਨੇ ਆਪਣੇ ਵਿਰੁੱਧ ਲੱਗੇ ਸਾਰੇ ਦੋਸ਼ਾਂ ਤੋਂ ਇਨਕਾਰ ਕੀਤਾ ਸੀ ਅਤੇ ਆਪਣੇ ਆਪ ਨੂੰ ਬੇਕਸੂਰ ਐਲਾਨਿਆ ਸੀ। ਆਪਣੀਆਂ ਦਲੀਲਾਂ ਪੂਰੀਆਂ ਹੋਣ ਤੋਂ ਬਾਅਦ, ਸ਼ਿਕਾਇਤਕਰਤਾ ਪਹਿਲਵਾਨਾਂ ਦੀਆਂ ਅੰਤਿਮ ਦਲੀਲਾਂ 1 ਜੁਲਾਈ ਨੂੰ ਸ਼ੁਰੂ ਹੋਈਆਂ ਅਤੇ ਅੱਜ, 2 ਜੁਲਾਈ ਨੂੰ ਸਮਾਪਤ ਹੋਈਆਂ। ਬ੍ਰਿਜਭੂਸ਼ਣ ਸ਼ਰਨ ਸਿੰਘ ਨੇ ਫੈਸਲਾ ਰਾਖਵਾਂ ਰੱਖੇ ਜਾਣ ਤੋਂ ਬਾਅਦ ਕਿਹਾ ਕਿ ਉਨ੍ਹਾਂ ਉਮੀਦ ਹੈ ਕਿ 3 ਅਗਸਤ ਨੂੰ ਅਦਾਲਤ ਉਨ੍ਹਾਂ ਨੂੰ ਸਨਮਾਨਜਨਕ ਢੰਗ ਨਾਲ ਬਰੀ ਕਰ ਦੇਵੇਗੀ । ਉਨ੍ਹਾਂ ਵਿਰੁੱਧ ਲੱਗੇ ਝੂਠੇ ਦੋਸ਼ਾਂ ਪਿੱਛੇ ਦੀ ਸੱਚਾਈ ਪੂਰੇ ਦੇਸ਼ ਦੇ ਸਾਹਮਣੇ ਆ ਜਾਵੇਗੀ। 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM

NEET UG 'ਚ Punjab ਦੇ ਪੁੱਤ Aryan Gupta ਨੇ ਕੀਤਾ Top | ਜਾਣੋ ਕਾਮਯਾਬੀ ਦਾ ਰਾਜ਼ | Exclusive Interview

17 Jul 2026 3:01 PM

ਬਹਿਬਲ ਕਲਾਂ ਗੋਲੀ ਕਾਂਡ ਦਾ ਗਵਾਹ ਪਹਿਲੀ ਵਾਰ ਆਇਆ ਸਾਹਮਣੇ, ਜਿਸ ਦੇ ਵੀ ਵੱਜੀਆਂ ਸੀ ਗੋਲੀਆਂ !

17 Jul 2026 3:02 PM
Advertisement