ਖ਼ਬਰਾਂ |

ਤਾਜ਼ਾ |

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ 2026: ਭਾਰਤ ਨੇ ਦੱਖਣੀ ਕੋਰੀਆ ਨੂੰ 8-0 ਨਾਲ ਹਰਾ ਕੇ ਆਖਰੀ ਲੀਗ ਮੁਕਾਬਲਾ ਜਿੱਤਿਆ
Published : Nov 2, 2026, 10:16 pm IST
Updated : Nov 2, 2026, 10:16 pm IST
SHARE ARTICLE
Hero Asian Champions Trophy 2026: India thrash South Korea 8-0 to win final league match
Hero Asian Champions Trophy 2026: India thrash South Korea 8-0 to win final league match

ਰਾਊਂਡ ਰੌਬਿਨ ਪੂਲ 'ਚ ਪਹਿਲਾ ਸਥਾਨ ਕੀਤਾ ਹਾਸਲ, ਹੁਣ ਸੈਮੀਫਾਈਨਲ 'ਚ ਭਾਰਤ ਦਾ ਸਾਹਮਣਾ ਦੱਖਣੀ ਕੋਰੀਆ ਨਾਲ ਅਤੇ ਜਾਪਾਨ ਦਾ ਮੁਕਾਬਲਾ ਮਲੇਸ਼ੀਆ ਨਾਲ ਹੋਵੇਗਾ

ਜਲੰਧਰ: ਇੱਥੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ 'ਚ ਚੱਲ ਰਹੀ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ 'ਚ ਨੀਦਰਲੈਂਡ ਦੇ ਦਿੱਗਜ ਡ੍ਰੈਗ-ਫਲਿੱਕਰ ਫਲੋਰਿਸ ਜਾਨ ਬੋਵੇਲੈਂਡਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਨਾਲ ਉਤਸ਼ਾਹਿਤ ਭਾਰਤੀ ਹਾਕੀ ਟੀਮ ਨੇ ਦੱਖਣੀ ਕੋਰੀਆ ਨੂੰ 8-0 ਨਾਲ ਹਰਾ ਕੇ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ।

ਭਾਰਤੀ ਟੀਮ ਨੇ ਰਾਊਂਡ ਰੌਬਿਨ ਲੀਗ ਗੇੜ ਦਾ ਅੰਤ ਪਹਿਲੇ ਸਥਾਨ 'ਤੇ ਰਹਿ ਕੇ ਕੀਤਾ।

ਆਖਰੀ ਲੀਗ ਮੈਚ ਸ਼ੁਰੂ ਹੋਣ ਤੋਂ ਪਹਿਲਾਂ ਦੋਵਾਂ ਸ਼ਖਸੀਅਤਾਂ ਦੀ ਭਾਰਤੀ ਅਤੇ ਦੱਖਣੀ ਕੋਰੀਆਈ ਟੀਮਾਂ ਨਾਲ ਜਾਣ-ਪਛਾਣ ਕਰਵਾਈ ਗਈ।

ਜਾਪਾਨ 10 ਅੰਕਾਂ ਨਾਲ ਦੂਜੇ, ਮਲੇਸ਼ੀਆ 9 ਅੰਕਾਂ ਨਾਲ ਤੀਜੇ ਅਤੇ ਦੱਖਣੀ ਕੋਰੀਆ 6 ਅੰਕਾਂ ਨਾਲ ਚੌਥੇ ਸਥਾਨ 'ਤੇ ਰਿਹਾ।

ਦਿਲਪ੍ਰੀਤ ਸਿੰਘ ਨੇ ਦੋ ਗੋਲ ਕੀਤੇ ਜਦੋਂਕਿ ਕਪਤਾਨ ਹਰਮਨਪ੍ਰੀਤ ਸਿੰਘ, ਜੁਗਰਾਜ ਸਿੰਘ, ਸੁਖਜੀਤ ਸਿੰਘ, ਸ਼ਿਲਾਨੰਦ ਲਾਕੜਾ, ਸੰਜੇ ਅਤੇ ਅੰਗਦ ਬੀਰ ਸਿੰਘ ਨੇ ਇੱਕ-ਇੱਕ ਗੋਲ ਕੀਤਾ।

ਇਸ ਤੋਂ ਪਹਿਲਾਂ ਬੰਗਲਾਦੇਸ਼ ਨੇ ਚੀਨ ਨੂੰ 1-1 ਦੀ ਬਰਾਬਰੀ 'ਤੇ ਰੋਕਿਆ। ਚੀਨੀ ਟੀਮ ਨੇ ਦੂਜੇ ਮਿੰਟ 'ਚ ਹੀ ਬੇਨਹਾਈ ਚੇਨ ਵੱਲੋਂ ਪੈਨਲਟੀ ਕਾਰਨਰ ਰਾਹੀਂ ਕੀਤੇ ਗੋਲ ਨਾਲ ਸ਼ੁਰੂਆਤੀ ਬੜ੍ਹਤ ਬਣਾ ਲਈ ਸੀ। ਬੰਗਲਾਦੇਸ਼ ਲਈ ਬਰਾਬਰੀ ਦਾ ਗੋਲ ਕਪਤਾਨ ਅਸ਼ਰਫੁਲ ਇਸਲਾਮ ਦੀ ਹਾਕੀ ਤੋਂ ਆਇਆ, ਜਿਨ੍ਹਾਂ ਨੇ 38ਵੇਂ ਮਿੰਟ ਵਿੱਚ ਪੈਨਲਟੀ ਸਟ੍ਰੋਕ ਨੂੰ ਗੋਲ ਵਿੱਚ ਬਦਲ ਕੇ ਸਕੋਰ ਬਰਾਬਰ ਕਰ ਦਿੱਤਾ।

ਜਾਪਾਨ ਅਤੇ ਮਲੇਸ਼ੀਆ ਵਿਚਾਲੇ ਖੇਡੇ ਗਏ ਇੱਕ ਹੋਰ ਫਸਵੇਂ ਮੁਕਾਬਲੇ 'ਚ ਜਾਪਾਨੀ ਟੀਮ ਮਾਮੂਲੀ ਫਰਕ ਨਾਲ ਜਿੱਤ ਦਰਜ ਕਰਨ 'ਚ ਕਾਮਯਾਬ ਰਹੀ। ਮਲੇਸ਼ੀਆ ਨੇ 10ਵੇਂ ਮਿੰਟ 'ਚ ਅਬੂ ਕਮਾਲ ਅਜ਼ਰਾਈ ਦੇ ਫੀਲਡ ਗੋਲ ਦੀ ਮਦਦ ਨਾਲ ਖਾਤਾ ਖੋਲ੍ਹ ਕੇ ਆਪਣੀ ਟੀਮ ਨੂੰ ਬੜ੍ਹਤ ਦਿਵਾਈ, ਪਰ ਹਿੰਮਤੀ ਜਾਪਾਨੀ ਟੀਮ ਨੇ ਆਸਾਨੀ ਨਾਲ ਹਾਰ ਨਹੀਂ ਮੰਨੀ ਅਤੇ ਕੇਨਤਾਰੋ ਫੁਕੁਦਾ ਨੇ 24ਵੇਂ ਅਤੇ 54ਵੇਂ ਮਿੰਟ ਵਿੱਚ ਦੋ ਫੀਲਡ ਗੋਲ ਕਰਕੇ ਆਪਣੀ ਟੀਮ ਨੂੰ ਜਿੱਤ ਦਿਵਾਈ।

ਹੁਣ ਸੈਮੀਫਾਈਨਲ 'ਚ ਭਾਰਤ ਦਾ ਸਾਹਮਣਾ ਦੱਖਣੀ ਕੋਰੀਆ ਨਾਲ ਹੋਵੇਗਾ ਅਤੇ ਜਾਪਾਨ ਦਾ ਮੁਕਾਬਲਾ ਮਲੇਸ਼ੀਆ ਨਾਲ ਹੋਵੇਗਾ। ਇਹ ਚਾਰੇ ਟੀਮਾਂ ਅੰਤਿਮ ਚਾਰ 'ਚ ਜਗ੍ਹਾ ਬਣਾ ਚੁੱਕੀਆਂ ਹਨ। ਸੈਮੀਫਾਈਨਲ ਮੁਕਾਬਲੇ 4 ਨਵੰਬਰ ਨੂੰ ਮੋਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ ਵਿਖੇ ਖੇਡੇ ਜਾਣਗੇ, ਜਦੋਂਕਿ ਫਾਈਨਲ ਮੈਚ ਵੀ 5 ਨਵੰਬਰ ਨੂੰ ਮੋਹਾਲੀ ਵਿਖੇ ਹੀ ਹੋਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rajasthan Railway Track Blast Case 'ਚ ਵੱਡੀ ਗ੍ਰਿਫ਼ਤਾਰੀ! Gurdaspur ਤੋਂ 2 ਮੁੱਖ ਮੁਲਜ਼ਮ Arrest | Punjab |

15 Nov 2026 1:39 PM

? LIVE | 14 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ | Punjab News | India News | | Rozana Spokesman TV

14 Nov 2026 2:04 PM

? LIVE | 13 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ

13 Nov 2026 2:47 PM

ਆਮ ਆਦਮੀ ਪਾਰਟੀ ਦੀ ਦੂਜੀ ਲਿਸਟ ਜਲਦ! ਕਿਸ ਵਿਧਾਇਕ ਦੀ ਕੱਟੇਗੀ ਟਿਕਟ?

12 Nov 2026 1:37 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM
Advertisement