ਨਨਕਾਣਾ ਸਾਹਿਬ ਬਾਰੇ ਕੀ ਬੋਲੇ ਹਰਭਜਨ ਸਿੰਘ, ਪੜ੍ਹੋ ਪੂਰੀ ਖ਼ਬਰ
Published : Jan 4, 2020, 1:08 pm IST
Updated : Jan 4, 2020, 1:26 pm IST
SHARE ARTICLE
Harbhajan Singh
Harbhajan Singh

ਹਰਭਜਨ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਤੇ ਸਾਬਕਾ ਕ੍ਰਿਕਟਰ ਇਮਰਾਨ ਖ਼ਾਨ ਨੂੰ ਸ਼ੁੱਕਰਵਾਰ ਨੂੰ ਹੋਈ ਇਸ ਘਟਨਾ ਦਾ ਇਕ ਵੀਡੀਓ ਪੋਸਟ ਕਰਕੇ ਦੁੱਖ ਜ਼ਾਹਿਰ ਕੀਤਾ ਹੈ।

ਨਵੀਂ ਦਿੱਲੀ: ਪਾਕਿਸਤਾਨ ਵਿਚ ਸਥਿਤ ਸਿੱਖਾਂ ਦੇ ਧਾਰਮਕ ਅਸਥਾਨ ਸ੍ਰੀ ਨਨਕਾਣਾ ਸਾਹਿਬ ਗੁਰਦੁਆਰੇ ‘ਤੇ ਸ਼ੁੱਕਰਵਾਰ ਨੂੰ ਹੋਈ ਪੱਖਰਬਾਜ਼ੀ ਅਤੇ ਸਿੱਖਾਂ ਨੂੰ ਧਮਕੀ ਦੇਣ ਦੇ ਮਾਮਲੇ ਵਿਚ ਭਾਰਤ ਵਿਚ ਕਾਫੀ ਰੋਸ ਦਿਖਾਈ ਦੇ ਰਿਹਾ ਹੈ। ਇਸ ਦੇ ਸਬੰਧੀ ਭਾਰਤੀ ਆਗੂਆਂ ਅਤੇ ਮੰਤਰੀਆਂ ਦੇ ਕਈ ਬਿਆਨ ਸਾਹਮਣੇ ਆ ਰਹੇ ਹਨ।

Imran KhanImran Khan

ਇਸੇ ਤਰ੍ਹਾਂ ਅੱਜ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਨੇ ਵੀ ਇਸ ਹਮਲੇ ਪ੍ਰਤੀ ਪਾਕਿਸਤਾਨ ‘ਤੇ ਡੂੰਘੀ ਨਰਾਜ਼ਗੀ ਜ਼ਾਹਿਰ ਕੀਤੀ ਹੈ। ਹਰਭਜਨ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਤੇ ਸਾਬਕਾ ਕ੍ਰਿਕਟਰ ਇਮਰਾਨ ਖ਼ਾਨ ਨੂੰ ਸ਼ੁੱਕਰਵਾਰ ਨੂੰ ਹੋਈ ਇਸ ਘਟਨਾ ਦਾ ਇਕ ਵੀਡੀਓ ਪੋਸਟ ਕਰਕੇ ਦੁੱਖ ਜ਼ਾਹਿਰ ਕੀਤਾ ਹੈ।

Nankana Sahib Nankana Sahib

ਇਸ ਵੀਡੀਓ ਵਿਚ ਇਕ ਵਿਅਕਤੀ ਮੁਹੰਮਦ ਹਸਨ ਪਾਕਿਸਤਾਨੀ ਮੁਸਲਮਾਨਾਂ ਨੂੰ ਨਨਕਾਣਾ ਸਾਹਿਬ ਵਿਖੇ ਰਹਿ ਰਹੇ ਸਿੱਖਾਂ ਖਿਲਾਫ ਭੜਕਾ ਰਿਹਾ ਹੈ। ਇਹ ਵਿਅਕਤੀ ਨਨਕਾਣਾ ਸਾਹਿਬ ਵਿਖੇ ਰਹਿਣ ਵਾਲੇ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਉਜਾੜਨ ਦੀ ਗੱਲ ਕਹਿ ਕਿ ਲੋਕਾਂ ਨੂੰ ਭੜਕਾ ਰਿਹਾ ਹੈ। ਇਸ ਦੇ ਨਾਲ ਹੀ ਉਹ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਨੂੰ ਵੀ ਤਬਾਹ ਕਰਨ ਦੀ ਗੱਲ ਕਹਿ ਰਿਹਾ ਹੈ।

Harbhajan SinghHarbhajan Singh

ਹਰਭਜਨ ਸਿੰਘ ਨੇ ਇਸ ਵੀਡੀਓ ‘ਤੇ ਟਵੀਟ ਕਰਦੇ ਹੋਏ ਲਿਖਿਆ, ‘ਪਤਾ ਨਹੀਂ ਕੁਝ ਲੋਕਾਂ ਨੂੰ ਕੀ ਸਮੱਸਿਆ ਹੈ, ਉਹ ਸ਼ਾਂਤੀ ਨਾਲ ਕਿਉਂ ਨਹੀਂ ਰਹਿ ਰਹੇ ... ਮੁਹੰਮਦ ਹਸਨ ਸ਼ਰੇਆਮ ਤੌਰ ‘ਤੇ ਨਨਕਾਣਾ ਸਾਹਿਬ ਗੁਰਦੁਆਰੇ ਨੂੰ ਤਬਾਹ ਕਰਨ ਕੇ ਉੱਥੇ ਮਸਜਿਦ ਬਣਾਉਣ ਦੀ ਗੱਲ ਕਹਿ ਰਿਹਾ ...ਇਹ ਦੇਖ ਕੇ ਬਹੁਤ ਦੁਖੀ ਹਾਂ’।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement