ਕਿਸਾਨ ਅੰਦੋਲਨ ਦੀ ਹਮਾਇਤ 'ਚ ਨਿਤਰੇ ਅਮਰੀਕੀ ਖਿਡਾਰੀ, ਮਦਦ ਲਈ ਦਿੱਤੇ 10 ਹਜ਼ਾਰ ਡਾਲਰ
Published : Feb 4, 2021, 3:44 pm IST
Updated : Feb 4, 2021, 4:27 pm IST
SHARE ARTICLE
juju smith
juju smith

ਇਸ ਨਾਲ ਉਹ ਕਿਸਾਨਾਂ ਨੂੰ ਮੈਡੀਕਲ ਸਹਾਇਤਾ ਪ੍ਰਦਾਨ ਕਰਨਗੇ

ਨਵੀਂ ਦਿੱਲੀ - ਕਿਸਾਨ ਅੰਦੋਲਨ ਨੂੰ ਦੇਸ਼ ਵਿਦੇਸ਼ ਤੋਂ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ।  ਕਿਸਾਨ ਅੰਦੋਲਨ ਨੂੰ ਹੁਣ 70 ਦਿਨ ਮੁਕੰਮਲ ਹੋ ਚੁੱਕੇ ਹਨ ਤੇ ਅੱਜ 71ਵਾਂ ਦਿਨ ਹੈ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਹਾਲੇ ਵੀ ਡਟੇ ਹੋਏ ਹਨ।  ਖੇਤੀ ਕਾਨੂੰਨਾਂ ਖਿਲਾਫ ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਹੁਣ ਅੰਤਰਰਾਸ਼ਟਰੀ ਪੱਧਰ 'ਤੇ ਵੀ ਪਹਿਚਾਣ ਮਿਲਣ ਲੱਗੀ ਹੈ। ਅੰਤਰਰਾਸ਼ਟਰੀ ਹਸਤੀਆਂ ਵਿਚਕਾਰ ਅਮਰੀਕਾ ਦੀ ਨੈਸ਼ਨਲ ਫੁੱਟਬਾਲ ਲੀਗ (ਐਨ.ਐਫ.ਐਲ.) ਦੇ ਸਟਾਰ ਖਿਡਾਰੀ ਜੁਜੂ ਸਮਿੱਥ ਸੁਸ਼ਟਰ ਨੇ ਅੰਦੋਲਨਕਾਰੀ ਕਿਸਾਨਾਂ ਲਈ 10 ਹਜ਼ਾਰ ਡਾਲਰ ਦਾਨ ਵਿਚ ਦਿੱਤੇ ਹਨ। 

juju smithjuju smith

ਇਸ ਸਬੰਧੀ ਉਨ੍ਹਾਂ ਨੇ ਸੰਘਰਸ਼ਕਾਰੀ ਕਿਸਾਨਾਂ ਦੀ ਫ਼ੋਟੋ ਸਮੇਤ ਟਵੀਟ ਕਰਕੇ ਜਾਣਕਾਰੀ ਦਿੱਤੀ। ਫ਼ੁਟਬਾਲ ਖਿਡਾਰੀ ਨੇ ਟਵਿਟਰ ਉੱਤੇ ਰਕਮ ਦਾਨ ਕਰਨ ਦਾ ਐਲਾਨ ਕਰਦਿਆਂ ਕਿਹਾ ਹੈ ਕਿ, 'ਇਸ ਨਾਲ ਉਹ ਕਿਸਾਨਾਂ ਨੂੰ ਮੈਡੀਕਲ ਸਹਾਇਤਾ ਪ੍ਰਦਾਨ ਕਰਨਗੇ। ਹੋ ਸਕਦਾ ਹੈ ਕਿ ਇਸ ਮਦਦ ਨਾਲ ਹੋਰ ਧਰਨਾਕਾਰੀ ਕਿਸਾਨਾਂ ਦੀਆਂ ਜਾਨਾਂ ਜਾਣ ਤੋਂ ਬਚਾਅ ਹੋ ਸਕੇ।’

jujujuju Smith

ਜ਼ਿਕਰਯੋਗ ਹੈ ਕਿ ਜੁਜੂ ਸਮਿੱਥ ਸ਼ੁਸਟਰ ਦੇ ਨਾਂ ਉੱਤੇ NFL ਦੇ ਕਈ ਰਿਕਾਰਡ ਹਨ। ਉਹ ਸਭ ਤੋਂ ਛੋਟੀ ਉਮਰੇ ਅਜਿਹੇ ਮਾਣ-ਸਨਮਾਨ ਹਾਸਲ ਕਰਨ ਵਾਲੇ ਖਿਡਾਰੀਆਂ ਵਿੱਚ ਸ਼ਾਮਲ ਹਨ। ਉਨ੍ਹਾਂ ਕੋਲ ਕਈ ਸਟੀਲਰਜ਼ ਫ਼੍ਰੈਂਚਾਈਜ਼ ਰਿਕਾਰਡ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement