ਆਸਟਰੇਲੀਆ 'ਚ ਰਾਸ਼ਟਰਮੰਡਲ ਖੇਡਾਂ ਸ਼ੁਰੂ, ਸੁਰੱਖਿਆ ਦੇ ਸਖ਼ਤ ਪ੍ਰਬੰਧ
Published : Apr 4, 2018, 10:48 am IST
Updated : Apr 4, 2018, 10:48 am IST
SHARE ARTICLE
 commonwealth games
commonwealth games

ਲੜਾਕੂ ਜਹਾਜ਼ ਤੇ ਡ੍ਰੋਨ ਨੂੰ ਮਾਰ ਸੁੱਟਣ ਵਾਲੀ ਗੰਨ ਬੁੱਧਵਾਰ ਤੋਂ ਸ਼ੁਰੂ ਹੋਣ ਜਾ ਰਹੀਆਂ 21ਵੀਆਂ ਰਾਸ਼ਟਰਮੰਡਲ ਖੇਡਾਂ 'ਚ ਦੁਨੀਆਂ ਭਰ ਤੋਂ ਪਹੁੰਚਣ ਵਾਲੇ ਹਜ਼ਾਰਾਂ...

ਗੋਲਡ ਕੋਸਟ : ਲੜਾਕੂ ਜਹਾਜ਼ ਤੇ ਡ੍ਰੋਨ ਨੂੰ ਮਾਰ ਸੁੱਟਣ ਵਾਲੀ ਗੰਨ ਬੁੱਧਵਾਰ ਤੋਂ ਸ਼ੁਰੂ ਹੋਣ ਜਾ ਰਹੀਆਂ 21ਵੀਆਂ ਰਾਸ਼ਟਰਮੰਡਲ ਖੇਡਾਂ 'ਚ ਦੁਨੀਆਂ ਭਰ ਤੋਂ ਪਹੁੰਚਣ ਵਾਲੇ ਹਜ਼ਾਰਾਂ ਐਥਲੀਟਾਂ ਤੇ ਲੱਖਾਂ ਦਰਸ਼ਕਾਂ ਦੀ ਸੁਰੱਖਿਆ ਤੈਅ ਕਰੇਗੀ। ਆਸਟਰੇਲੀਆ ਦੇ ਸ਼ਹਿਰ ਗੋਲਡ ਕੋਸਟ 'ਚ 15 ਅਪ੍ਰੈਲ ਤਕ ਚੱਲਣ ਵਾਲੀਆਂ ਰਾਸ਼ਟਰਮੰਡਲ ਖੇਡਾਂ 'ਚ ਸੁਰੱਖਿਆ ਵੀ ਇਕ ਵੱਡਾ ਮੁੱਦਾ ਹੈ ਤੇ ਆਯੋਜਕਾਂ ਨੇ ਦਸਿਆ ਕਿ ਉਨ੍ਹਾਂ ਨੂੰ ਇਨ੍ਹਾਂ ਖੇਡਾਂ 'ਚ ਕਿਸੇ ਤਰ੍ਹਾਂ ਦੇ ਅਤਿਵਾਦੀ ਹਮਲੇ ਦੀ ਕੋਈ ਖ਼ੁਫ਼ੀਆ ਜਾਣਕਾਰੀ ਨਹੀਂ ਹੈ। 

 commonwealth gamescommonwealth games

ਇਸ ਦੇ ਬਾਵਜੂਦ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ, ਜਿਥੇ 6 ਲੱਖ ਤੋਂ ਵੱਧ ਦਰਸ਼ਕਾਂ ਦੇ ਆਉਣ ਦੀ ਸੰਭਾਵਨਾ ਹੈ। ਰਾਸ਼ਟਰਮੰਡਲ ਖੇਡ ਆਯੋਜਕਾਂ ਨੇ ਮੰਗਲਵਾਰ ਨੂੰ ਕਿਹਾ ਕਿ ਅਸੀਂ ਖੇਡਾਂ ਦੀ ਸੁਰੱਖਿਆ ਵਿਵਸਥਾ ਲਈ 3500 ਵਾਧੂ ਪੁਲਿਸ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਹੈ ਤੇ 2000 ਤੋਂ ਵੱਧ ਸੈਨਿਕਾਂ ਨੂੰ ਵੀ ਤਾਇਨਾਤ ਕੀਤਾ ਹੈ, ਜਿਹੜੇ ਕਵੀਂਸਲੈਂਡ ਰਾਜ ਵਿਚ ਸਭ ਤੋਂ ਵੱਡਾ ਸੁਰੱਖਿਆ ਆਪ੍ਰੇਸ਼ਨ ਹੈ। ਇਸ ਤੋਂ ਇਲਾਵਾ ਨਿੱਜੀ ਸੁਰੱਖਿਆ ਕੰਪਨੀਆਂ ਨੂੰ ਵੀ ਗੋਲਡ ਕੋਸਟ ਵਿਚ ਖੇਡਾਂ ਦੇ ਵੱਖ-ਵੱਖ ਸਥਾਨਾਂ ਦੇ ਨਾਲ-ਨਾਲ ਮੇਜ਼ਬਾਨ ਸ਼ਹਿਰਾਂ ਬ੍ਰਿਸਬੇਨ, ਕੇਅਰਨਸ ਤੇ ਟਾਊਸਵਿਲੇ 'ਚ ਪੈਟਰੋਲਿੰਗ ਕਰਨ ਲਈ ਵਾਧੂ ਸਟਾਫ ਨਿਯੁਕਤ ਕਰਨ ਦਾ ਠੇਕਾ ਦਿਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement