ਨੈਸ਼ਨਲ ਵੇਟਲਿਫਟਿੰਗ ਚੈਂਪੀਅਨਸ਼ਿਪ: ਪੰਜਾਬ ਦੀ ਮਾਣਮੱਤੀ ਧੀ ਹਰਜਿੰਦਰ ਕੌਰ ਨੇ ਬਣਾਇਆ ਨਵਾਂ ਰਿਕਾਰਡ 

By : KOMALJEET

Published : Jan 5, 2023, 11:24 am IST
Updated : Jan 5, 2023, 11:24 am IST
SHARE ARTICLE
Harjinder Kaur
Harjinder Kaur

123 ਕਿਲੋ ਭਾਰ ਚੁੱਕ ਕੇ ਜਿੱਤਿਆ ਸੋਨ ਤਮਗ਼ਾ 

ਮੋਹਾਲੀ : ਪੰਜਾਬ ਦੀ ਧੀ ਹਰਜਿੰਦਰ ਕੌਰ ਨੇ ਇੱਕ ਵਾਰ ਫਿਰ ਵੱਡਾ ਨਾਮਣਾ ਖੱਟਿਆ ਹੈ। ਹਰਜਿੰਦਰ ਕੌਰ ਨੇ ਨੈਸ਼ਨਲ ਵੇਟਲਿਫਟਿੰਗ ਚੈਂਪੀਅਨਸ਼ਿਪ  ਦੇ 71 ਕਿਲੋ ਵਰਗ ਵਿੱਚ ਕੁੱਲ 214 ਭਾਰ ਚੁੱਕ ਕੇ ਸੋਨੇ ਦਾ ਤਮਗ਼ਾ ਜਿੱਤਿਆ।

ਇਸ 'ਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਇੱਕ ਟਵੀਟ ਸਾਂਝਾ ਕੀਤਾ ਅਤੇ ਲਿਖਿਆ, ''ਸਾਡੇ ਪੰਜਾਬ ਦੀ ਮਾਣਮੱਤੀ ਧੀ ਹਰਜਿੰਦਰ ਕੌਰ ਨੇ ਅੱਜ ਨੈਸ਼ਨਲ ਵੇਟਲਿਫਟਿੰਗ ਚੈਂਪੀਅਨਸ਼ਿਪ ਦੇ 71 ਕਿਲੋ ਵਰਗ ਵਿੱਚ ਕੁੱਲ 214 ਭਾਰ ਚੁੱਕ ਕੇ ਸੋਨੇ ਦਾ ਤਮਗ਼ਾ ਜਿੱਤਿਆ।

ਹਰਜਿੰਦਰ ਨੇ 123 ਕਿਲੋ ਕਲੀਨ ਜਰਕ ਭਾਰ ਚੁੱਕ ਕੇ ਨਵਾਂ ਨੈਸ਼ਨਲ ਰਿਕਾਰਡ ਵੀ ਬਣਾਇਆ। ਸਾਡੀ ਹੋਣਹਾਰ ਵੇਟਲਿਫਟਰ ਨੂੰ ਇਸ ਪ੍ਰਾਪਤੀ ਲਈ ਬਹੁਤ-ਬਹੁਤ ਮੁਬਾਰਕਾਂ।''

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement