India Vs England 2nd Test: ਭਾਰਤ ਬਨਾਮ ਇੰਗਲੈਂਡ ਦੂਜਾ ਟੈਸਟ ਮੈਚ ਭਾਰਤ ਜਿੱਤਿਆ; 106 ਦੌੜਾਂ ਨਾਲ ਦਿਤੀ ਮਾਤ
Published : Feb 5, 2024, 2:54 pm IST
Updated : Feb 5, 2024, 2:54 pm IST
SHARE ARTICLE
India Vs England 2nd Test: India beat England by 106 runs to level the series
India Vs England 2nd Test: India beat England by 106 runs to level the series

ਯਸ਼ਸਵੀ ਜੈਸਵਾਲ ਨੇ ਲਗਾਇਆ ਸੀ ਦੋਹਰਾ ਸੈਂਕੜਾ

India Vs England 2nd Test:ਵਿਸ਼ਾਖਾਪਟਨਮ ਟੈਸਟ ਮੈਚ ਵਿਚ ਭਾਰਤ ਨੇ ਇੰਗਲੈਂਡ ਨੂੰ 106 ਦੌੜਾਂ ਨਾਲ ਹਰਾ ਕੇ ਦੂਜਾ ਟੈਸਟ ਜਿੱਤ ਲਿਆ ਹੈ। ਇਸ ਜਿੱਤ ਦੇ ਨਾਲ ਹੀ ਭਾਰਤੀ ਟੀਮ ਨੇ ਸੀਰੀਜ਼ 1-1 ਨਾਲ ਬਰਾਬਰ ਕਰ ਲਈ ਹੈ। ਭਾਰਤ ਨੇ ਇੰਗਲੈਂਡ ਨੂੰ 399 ਦੌੜਾਂ ਦਾ ਟੀਚਾ ਦਿਤਾ ਸੀ। ਜਿਸ ਦੇ ਜਵਾਬ 'ਚ ਇੰਗਲੈਂਡ ਦੀ ਟੀਮ ਦੂਜੀ ਪਾਰੀ 'ਚ 292 ਦੌੜਾਂ 'ਤੇ ਆਊਟ ਹੋ ਗਈ।

ਭਾਰਤ ਲਈ ਦੂਜੀ ਪਾਰੀ ਵਿਚ ਬੁਮਰਾਹ ਨੇ 3 ਅਤੇ ਅਸ਼ਵਿਨ ਨੇ ਤਿੰਨ ਵਿਕਟਾਂ ਲਈਆਂ। ਇਸ ਤੋਂ ਇਲਾਵਾ ਕੁਲਦੀਪ ਯਾਦਵ, ਅਕਸ਼ਰ ਪਟੇਲ ਅਤੇ ਮੁਕੇਸ਼ ਕੁਮਾਰ ਨੂੰ ਇਕ-ਇਕ ਵਿਕਟ ਮਿਲੀ। ਇਸ ਦੇ ਨਾਲ ਹੀ ਇੰਗਲੈਂਡ ਲਈ ਦੂਜੀ ਪਾਰੀ ਵਿਚ ਜੈਕ ਕ੍ਰਾਲੀ ਨੇ ਸੱਭ ਤੋਂ ਵੱਧ 73 ਦੌੜਾਂ ਦੀ ਪਾਰੀ ਖੇਡੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਤੋਂ ਪਹਿਲਾਂ ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਭਾਰਤ ਨੇ ਪਹਿਲੀ ਪਾਰੀ ਵਿਚ 396 ਦੌੜਾਂ ਬਣਾਈਆਂ ਸਨ ਜਿਸ ਵਿਚ ਯਸ਼ਸਵੀ ਜੈਸਵਾਲ ਨੇ 209 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ ਸੀ।

ਦੂਜੀ ਪਾਰੀ ਵਿਚ ਭਾਰਤ ਨੇ 255 ਦੌੜਾਂ ਬਣਾਈਆਂ। ਇੰਗਲੈਂਡ ਦੀ ਪਹਿਲੀ ਪਾਰੀ 253 ਦੌੜਾਂ 'ਤੇ ਆਲ ਆਊਟ ਹੋ ਗਈ ਸੀ। ਭਾਰਤ ਕੋਲ ਪਹਿਲੀ ਪਾਰੀ ਦੇ ਆਧਾਰ 'ਤੇ 143 ਦੌੜਾਂ ਦੀ ਬੜ੍ਹਤ ਸੀ।

(For more Punjabi news apart from India Vs England 2nd Test: India beat England by 106 runs to level the series, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement