ਭਾਰਤ ਨੇ ਆਸਟ੍ਰੇਲੀਆ ਨੂੰ 8 ਦੌੜਾਂ ਨਾਲ ਹਰਾਇਆ
Published : Mar 5, 2019, 9:49 pm IST
Updated : Mar 5, 2019, 9:49 pm IST
SHARE ARTICLE
India beat Austraila by 8 runs
India beat Austraila by 8 runs

ਨਾਗਪੁਰ : ਭਾਰਤ ਨੇ ਆਸਟ੍ਰੇਲੀਆ ਨੂੰ ਨਾਗਪੁਰ ਵਿੱਚ ਖੇਡੇ ਗਏ ਦੂਜੇ ਇੱਕ ਰੋਜ਼ਾ ਮੈਚ 'ਚ 8 ਦੌੜਾਂ ਨਾਲ ਹਰਾ ਦਿੱਤਾ...

ਨਾਗਪੁਰ : ਭਾਰਤ ਨੇ ਆਸਟ੍ਰੇਲੀਆ ਨੂੰ ਨਾਗਪੁਰ ਵਿੱਚ ਖੇਡੇ ਗਏ ਦੂਜੇ ਇੱਕ ਰੋਜ਼ਾ ਕ੍ਰਿਕਟ ਮੈਚ 'ਚ 8 ਦੌੜਾਂ ਨਾਲ ਹਰਾ ਦਿੱਤਾ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 250 ਦੌੜਾਂ ਬਣਾਈਆਂ। ਇਸ ਦੇ ਜਵਾਬ 'ਚ ਆਸਟ੍ਰੇਲੀਆਈ ਟੀਮ 242 ਦੌੜਾਂ ਹੀ ਬਣਾ ਸਕੀ।
ਆਸਟ੍ਰੇਲੀਆ ਨੂੰ ਅੰਤਮ ਓਵਰ 'ਚ ਜਿੱਤ ਲਈ 11 ਦੌੜਾਂ ਬਣਾਉਣੀਆਂ ਸਨ। ਵਿਜੈ ਸ਼ੰਕਰ ਨੇ ਪਹਿਲੀ ਗੇਂਦ 'ਤੇ ਮਾਰਕਸ ਸਟੋਨਿਸ ਅਤੇ ਤੀਜੀ ਗੇਂਦ 'ਤੇ ਐਡਮ ਜੰਪਾ ਨੂੰ ਆਊਟ ਕਰ ਕੇ ਟੀਮ ਨੂੰ ਜਿੱਦ ਦਿਵਾਈ।
ਭਾਰਤੀ ਟੀਮ ਦੀ 963 ਇੱਕ ਰੋਜ਼ਾ ਮੈਚਾਂ 'ਚ ਇਹ 500ਵੀਂ ਜਿੱਤ ਹੈ।  
ਆਸਟ੍ਰੇਲੀਅਨ ਟੀਮ ਦੇ ਕਪਤਾਨ ਏਰਾਨ ਫਿੰਚ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਸੀ। ਟੀਮ ਇੰਡੀਆ 48.2 ਓਵਰ ਵਿੱਚ 250 ’ਤੇ ਆਲ ਆਊਟ ਹੋ ਗਈ।
ਮੈਚ ਦੌਰਾਨ ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਨੇ ਸਭ ਤੋਂ ਜ਼ਿਆਦਾ 116 ਦੌੜਾਂ ਬਣਾਈਆਂ। ਇਹ ਉਸ ਦੇ ਕਰੀਅਰ ਦਾ 40ਵਾਂ ਸੈਂਕੜਾ ਸੀ। ਉਸ ਨੇ 120 ਗੇਂਦਾਂ ਦੀ ਪਾਰੀ ਖੇਡੀ। ਇਸ ਪਾਰੀ ਵਿੱਚ ਉਸ ਨੇ 10 ਚੌਕੇ ਲਾਏ। ਵਿਜੈ ਸ਼ੰਕਰ ਨੇ 46 ਦੌੜਾਂ ਦਾ ਯੋਗਦਾਨ ਦਿੱਤਾ। ਆਸਟ੍ਰੇਲੀਆ ਲਈ ਪੈਟ ਕਮਿੰਸ ਨੇ ਚਾਰ ਵਿਕਟਾਂ ਲਈਆਂ।
ਇਸ ਸਾਲ ਵਿਰਾਟ ਕੋਹਲੀ ਦਾ ਇਹ ਦੂਜਾ ਵਨਡੇ ਸੈਂਕੜਾ ਹੈ। ਇਸ ਤੋਂ ਪਹਿਲਾਂ ਉਸ ਨੇ 15 ਜਨਵਰੀ ਨੂੰ ਐਡੀਲੇਡ ਵਿੱਚ ਆਸਟ੍ਰੇਲੀਆ ਖਿਲਾਫ 104 ਦੌੜਾਂ ਦੀ ਪਾਰੀ ਖੇਡੀ ਸੀ। ਕੋਹਲੀ ਨੇ ਆਸਟ੍ਰੇਲੀਆ ਖਿਲਾਫ 7ਵੀਂ ਵਾਰ ਸੈਂਕੜੇ ਵਾਲੀ ਪਾਰੀ ਖੇਡੀ। ਆਪਣੇ ਕੁੱਲ 40 ਸੈਂਕੜਿਆਂ ਲਈ ਉਸ ਨੇ 216 ਪਾਰੀਆਂ ਖੇਡੀਆਂ ਜਦਕਿ ਸਚਿਨ ਤੇਂਦੁਲਕਰ 355 ਪਾਰੀਆਂ ਵਿੱਚ ਇਸ ਅੰਕੜੇ ਤਕ ਪਹੁੰਚੇ ਸੀ।
 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement