Patiala News: ਰਾਸ਼ਟਰੀ ਹਾਕੀ ਖਿਡਾਰਨ ਨੇ ਭਰਾ ਭਰਜਾਈ ਤੋਂ ਤੰਗ ਆ ਕੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

By : GAGANDEEP

Published : May 6, 2024, 8:06 am IST
Updated : May 6, 2024, 11:16 am IST
SHARE ARTICLE
Hockey player Sumandeep Kaur committed suicide Patiala News in punjabi
Hockey player Sumandeep Kaur committed suicide Patiala News in punjabi

Patiala News: ਪੰਜਾਬੀ ਯੂਨੀਵਰਸਿਟੀ ਵਿਖੇ MA ਕਰਦੀ ਸੀ ਮ੍ਰਿਤਕ ਲੜਕੀ

Hockey player Sumandeep Kaur committed suicide Patiala News in punjabi: ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਐਮ.ਏ. ਦੀ ਪੜ੍ਹਾਈ ਕਰ ਰਹੀ 21 ਸਾਲਾ ਕੌਮੀ ਹਾਕੀ ਖਿਡਾਰਨ ਨੇ ਕਥਿਤ ਤੌਰ 'ਤੇ ਆਪਣੇ ਭਰਾ ਅਤੇ ਭਰਜਾਈ ਦੇ ਹੱਥੋਂ ਤੰਗ ਪ੍ਰੇਸ਼ਾਨ ਕਰਨ ਕਾਰਨ ਭਾਖੜਾ ਨਹਿਰ 'ਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਇਹ ਵੀ ਪੜ੍ਹੋ: Punjab News: ਕਣਕ ਦਾ ਸੀਜ਼ਨ ਖ਼ਤਮ ਹੋਣ ਵਲ ਪਰ ਪੰਜਾਬ ਸਰਕਾਰ ਚੋਣਾਂ ਦੇ ਰੌਲੇ ਰੱਪੇ ਵਿਚ ਝੋਨੇ ਦੀ ਲਵਾਈ ਦੀ ਤਰੀਕ ਤੈਅ ਕਰਨਾ ਹੀ ਭੁੱਲੀ

ਪੁਲਿਸ ਨੇ ਲਾਸ਼ ਨੂੰ ਬਰਾਮਦ ਕਰ ਲਿਆ ਹੈ ਅਤੇ ਉਸ ਦੇ ਪਿਤਾ ਦੀ ਸ਼ਿਕਾਇਤ 'ਤੇ ਉਸ ਦੇ ਭਰਾ ਅਤੇ ਭਾਬੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਕਿ ਪਿੰਡ ਨਲੀਨਾ ਖੁਰਦ ਦੇ ਵਸਨੀਕ ਜਸਪਾਲ ਸਿੰਘ ਨੇ ਦੱਸਿਆ ਕਿ ਉਸ ਦੀ ਲੜਕੀ ਸੁਮਨਦੀਪ ਕੌਰ (21) ਰਾਸ਼ਟਰੀ ਹਾਕੀ ਖਿਡਾਰਨ ਹੈ ਅਤੇ ਪੰਜਾਬੀ ਯੂਨੀਵਰਸਿਟੀ ਵਿੱਚ ਐਮ.ਏ. ਕਰਦੀ ਹੈ। ਉਸ ਦੇ ਪੁੱਤਰ ਵਿਕਰਮਜੀਤ ਸਿੰਘ ਅਤੇ ਉਸ ਦੀ ਪਤਨੀ ਪਿੰਕੀ ਵੱਲੋਂ ਉਸ ਨਾਲ ਦੁਰਵਿਵਹਾਰ ਕਰਨ ਕਾਰਨ ਉਹ ਪਰੇਸ਼ਾਨ ਸੀ।

ਇਹ ਵੀ ਪੜ੍ਹੋ: Vedanshi Vala: ਬ੍ਰਿਟਿਸ਼ ਕੋਲੰਬੀਆ 'ਚ ਭਾਰਤੀ ਵਿਦਿਆਰਥਣ ਨੂੰ ਮਿਲਿਆ 'ਵੂਮੈਨ ਆਫ਼ ਦੀ ਯੀਅਰ 2024' 

29 ਅਪ੍ਰੈਲ ਨੂੰ ਉਸ ਦੀ ਲੜਕੀ ਸਵੇਰੇ 8 ਵਜੇ ਘਰੋਂ ਨਿਕਲੀ ਸੀ। ਸ਼ਾਮ ਨੂੰ ਜਦੋਂ ਉਹ ਘਰ ਨਹੀਂ ਪਰਤੀ ਤਾਂ ਪੁਲਿਸ ਕੋਲ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਗਈ। ਉਸ ਨੂੰ ਪਤਾ ਲੱਗਾ ਕਿ ਉਸ ਦੀ ਲੜਕੀ ਨੇ ਨਹਿਰ ਵਿਚ ਛਾਲ ਮਾਰ ਦਿੱਤੀ ਹੈ। ਉਨ੍ਹਾਂ ਨੇ ਗੋਤਾਖੋਰਾਂ ਦੀ ਮਦਦ ਨਾਲ ਨਹਿਰ 'ਚ ਤਲਾਸ਼ੀ ਲਈ ਤਾਂ ਉਸ ਦੀ ਲਾਸ਼ ਬਰਾਮਦ ਹੋਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਐਸਪੀ ਨੇ ਦੱਸਿਆ ਕਿ  ਵਿਕਰਮਜੀਤ ਸਿੰਘ ਅਤੇ ਪਿੰਕੀ ਖਿਲਾਫ ਮਾਮਲਾ ਦਰਜ ਕਰਕੇ ਵਿਕਰਮਜੀਤ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਪਿੰਕੀ ਦੀ ਭਾਲ ਕਰ ਰਹੀ ਹੈ ਅਤੇ ਜਲਦੀ ਹੀ ਉਸਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

(For more Punjabi news apart from Hockey player Sumandeep Kaur committed suicide Patiala News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement