ਜ਼ਿੰਦਗੀ ਦੇ ਨਵੇਂ ਸਫ਼ਰ ਦੀ ਸ਼ੁਰੂਆਤ ਲਈ ਰਾਜਾ ਵੜਿੰਗ ਨੇ CM ਮਾਨ ਨੂੰ ਦਿੱਤੀ ਵਧਾਈ
Published : Jul 6, 2022, 2:52 pm IST
Updated : Jul 6, 2022, 3:07 pm IST
SHARE ARTICLE
photo
photo

ਕੱਲ੍ਹ ਚੰਡੀਗੜ੍ਹ 'ਚ ਕਰਵਾਉਣਗੇ CM ਮਾਨ ਵਿਆਹ

 

ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਸਰਕਾਰ ਦੀ ਵਾਗਡੋਰ ਸੰਭਾਲਦਿਆਂ ਹੀ ਸੀਐਮ ਭਗਵੰਤ ਮਾਨ ਨੇ ਜਿੱਥੇ ਕਈ ਪ੍ਰਸ਼ਾਸਨਿਕ ਅਤੇ ਸੂਬੇ ਦੇ ਲੋਕਾਂ ਲਈ ਵੱਡੇ ਫੈਸਲੇ ਲਏ, ਉੱਥੇ ਹੀ ਹੁਣ ਉਹ ਆਪਣੀ ਨਿੱਜੀ ਜ਼ਿੰਦਗੀ ਲਈ ਵੀ ਅਹਿਮ ਫੈਸਲੇ ਲੈ ਕੇ ਨਵੀਂ ਪਰਿਵਾਰਕ ਜ਼ਿੰਦਗੀ ਦੀ ਸ਼ੁਰੂਆਤ ਕਰਨ ਜਾ ਰਹੇ ਹਨ।

 

 

 

ਸੀਐਮ ਮਾਨ ਵਿਆਹ ਕਰਨ ਜਾ ਰਹੇ ਹਨ ਅਤੇ ਉਨ੍ਹਾਂ ਦੀ ਜੀਵਨ ਸਾਥਣ ਦਾ ਨਾਂ ਡਾਕਟਰ ਗੁਰਪ੍ਰੀਤ ਕੌਰ ਹੈ। ਇਸ ਦੌਰਾਨ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਕੇ ਸੀਐਮ ਨੂੰ ਵਿਆਹ ਦੀ ਵਧਾਈ ਦਿੱਤੀ ਹੈ।

 

CM Mann And Raja WarringCM Mann And Raja Warring

ਰਾਜਾ ਵੜਿੰਗ ਨੇ ਟਵੀਟ ਕਰਕੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਆਪਣੀ ਜ਼ਿੰਦਗੀ ਦਾ ਨਵਾਂ ਸ਼ੁਰੂਆਤ ਕਰਨ ਜਾ ਰਹੇ ਹਨ। ਖੁਸ਼ਹਾਲ ਅਤੇ ਵਿਆਹੁਤਾ ਜੀਵਨ ਲਈ ਸ਼ੁਭਕਾਮਨਾਵਾਂ। ਜ਼ਿਕਰਯੋਗ ਹੈ ਕਿ ਸੀਐਮ ਭਗਵੰਤ ਮਾਨ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ 'ਤੇ ਹੀ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਕਰਵਾਉਣਗੇ। ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਮੁੱਖ ਮੰਤਰੀ ਮਾਨ ਨੂੰ ਜ਼ਿੰਦਗੀ ਦੇ ਨਵੇਂ ਸਫ਼ਰ ਦੀ ਸ਼ੁਰੂਆਤ ਲਈ ਵਧਾਈਆਂ ਦਿੱਤੀਆਂ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ CM ਮਾਨ ਨੂੰ ਦਿੱਤੀ ਵਧਾਈ
''ਭਗਵੰਤ ਮਾਨ ਸਾਬ੍ਹ, ਨਵਾਂ ਵਿਆਹੁਤਾ ਜੀਵਨ ਸ਼ੁਰੂ ਕਰਨ ਲਈ ਵਧਾਈਆਂ। ਪਰਮਾਤਮਾ ਤੁਹਾਡੇ ਦੋਵਾਂ 'ਤੇ ਮਿਹਰ ਭਰਿਆ ਹੱਥ ਰੱਖਣ। ਤੁਹਾਡੇ ਦੋਵਾਂ ਦੇ ਖੁਸ਼ਹਾਲੀ ਭਰਪੂਰ ਜੀਵਨ ਦੀ ਕਾਮਨਾ ਕਰਦਾ ਹਾਂ।''

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement