ਬਜਰੰਗ ਪੂਨੀਆ, ਸਾਕਸ਼ੀ ਮਲਿਕ ਅਤੇ ਦੀਪਕ ਪੂਨੀਆ ਨੇ ਭਾਰਤ ਦੀ ਝੋਲੀ ਪਾਏ ਸੋਨ ਤਮਗੇ
Published : Aug 6, 2022, 7:34 am IST
Updated : Aug 6, 2022, 7:34 am IST
SHARE ARTICLE
Photo
Photo

ਅੰਸ਼ੂ ਮਲਿਕ ਨੂੰ ਮਿਲਿਆ ਚਾਂਦੀ ਦਾ ਤਮਗਾ

 

 ਨਵੀਂ ਦਿੱਲੀ : ਸਟਾਰ ਪਹਿਲਵਾਨ ਬਜਰੰਗ ਪੂਨੀਆ, ਸਾਕਸ਼ੀ ਮਲਿਕ ਅਤੇ ਦੀਪਕ ਪੂਨੀਆ ਨੇ ਭਾਰਤ ਲਈ ਤਿੰਨ ਸੋਨ ਤਗਮੇ ਦਿਵਾਏ, ਜਦੋਂ ਕਿ ਅੰਸ਼ੂ ਮਲਿਕ ਨੇ ਸ਼ੁੱਕਰਵਾਰ ਨੂੰ ਰਾਸ਼ਟਰਮੰਡਲ ਖੇਡਾਂ ਦੇ ਕੁਸ਼ਤੀ ਮੁਕਾਬਲੇ ਵਿੱਚ ਆਪਣੀ ਸ਼ੁਰੂਆਤ ਕਰਦੇ ਹੋਏ ਚਾਂਦੀ ਦਾ ਤਮਗਾ ਜਿੱਤਿਆ। ਟੋਕੀਓ ਓਲੰਪਿਕ ਕਾਂਸੀ ਤਮਗਾ ਜੇਤੂ ਬਜਰੰਗ 65 ਕਿਲੋਗ੍ਰਾਮ ਵਰਗ 'ਚ ਇੰਨਾ ਦਬਦਬਾ ਰਿਹਾ ਕਿ ਉਸ ਨੇ ਪਹਿਲੇ ਦੌਰ 'ਚ ਹੀ ਚਾਰ 'ਚੋਂ ਤਿੰਨ ਮੈਚ ਜਿੱਤੇ। ਉਸਨੇ ਫਾਈਨਲ ਵਿੱਚ ਕੈਨੇਡਾ ਦੇ ਲੈਚਲਾਨ ਮੈਕਨੀਲ ਨੂੰ 9-2 ਨਾਲ ਹਰਾਇਆ।

Bajrang PuniaBajrang Punia

ਜਦਕਿ ਸਾਕਸ਼ੀ ਮਲਿਕ ਨੇ 62 ਕਿਲੋਗ੍ਰਾਮ ਦੇ ਫਾਈਨਲ 'ਚ ਕੈਨੇਡਾ ਦੀ ਅਨਾ ਗੋਨਡਿਨੇਜ਼ ਗੋਂਜਾਲੇਸ ਨੂੰ ਹਰਾ ਕੇ ਸੋਨ ਤਮਗਾ ਜਿੱਤਿਆ। ਰਾਸ਼ਟਰਮੰਡਲ ਖੇਡਾਂ ਵਿੱਚ ਸਾਕਸ਼ੀ ਦਾ ਇਹ ਪਹਿਲਾ ਸੋਨ ਤਗਮਾ ਹੈ। ਇਸ ਤੋਂ ਪਹਿਲਾਂ ਉਹ ਰਾਸ਼ਟਰਮੰਡਲ ਖੇਡਾਂ ਵਿੱਚ ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤ ਚੁੱਕੀ ਹੈ। ਅੰਸ਼ੂ ਮਲਿਕ ਨੇ 57 ਕਿਲੋਗ੍ਰਾਮ ਫ੍ਰੀਸਟਾਈਲ ਮੁਕਾਬਲੇ 'ਚ ਚਾਂਦੀ ਦਾ ਤਗਮਾ ਜਿੱਤ ਕੇ ਕੁਸ਼ਤੀ 'ਚ ਦੇਸ਼ ਦਾ ਖਾਤਾ ਖੋਲ੍ਹਿਆ।

 

deepak puniaDeepak punia

ਦੀਪਕ ਪੂਨੀਆ ਨੇ ਪੁਰਸ਼ਾਂ ਦੇ 86 ਕਿਲੋਗ੍ਰਾਮ ਫ੍ਰੀਸਟਾਈਲ ਵਰਗ ਵਿੱਚ ਪਾਕਿਸਤਾਨ ਦੇ ਮੁਹੰਮਦ ਇਨਾਮ ਨੂੰ 3-0 ਨਾਲ ਹਰਾ ਕੇ ਭਾਰਤ ਲਈ ਤੀਜਾ ਸੋਨ ਤਮਗਾ ਜਿੱਤਿਆ। ਉਹ ਕੈਨੇਡਾ ਦੇ ਅਲੈਗਜ਼ੈਂਡਰ ਮੂਰ ਨੂੰ 3-1 ਨਾਲ ਹਰਾ ਕੇ ਫਾਈਨਲ ਵਿੱਚ ਪਹੁੰਚੇ ਸਨ। ਭਾਰਤ ਨੇ ਹੁਣ ਤੱਕ ਕੁਸ਼ਤੀ ਵਿੱਚ ਤਿੰਨ ਸੋਨ, ਇੱਕ ਚਾਂਦੀ ਅਤੇ ਦੋ ਕਾਂਸੀ ਸਮੇਤ ਕੁੱਲ 6 ਤਗਮੇ ਜਿੱਤੇ ਹਨ। ਇਸ ਤੋਂ ਪਹਿਲਾਂ ਅੰਸ਼ੂ ਮਲਿਕ ਨੇ ਔਰਤਾਂ ਦੇ 57 ਕਿਲੋਗ੍ਰਾਮ, ਬਜਰੰਗ ਪੂਨੀਆ ਨੇ 65 ਕਿਲੋਗ੍ਰਾਮ ਪੁਰਸ਼ ਅਤੇ ਦੀਪਕ ਪੂਨੀਆ ਨੇ 86 ਕਿਲੋਗ੍ਰਾਮ ਫ੍ਰੀਸਟਾਈਲ ਵਰਗ 'ਚ ਸੋਨ ਤਮਗਾ ਜਿੱਤਿਆ। ਦਿਵਿਆ ਅਤੇ ਮੋਹਿਤ ਨੇ ਕਾਂਸੀ ਦਾ ਤਗਮਾ ਜਿੱਤਿਆ ਹੈ।

 

Sakshi MalikSakshi Malik

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement