ਨਾਈਟ ਰਾਈਡਰਜ਼ ਨੇ ਰਾਇਲ ਚੈਲੇਂਜਰਜ਼ ਨੂੰ ਧੋਇਆ
Published : Apr 9, 2018, 12:02 pm IST
Updated : Apr 9, 2018, 12:02 pm IST
SHARE ARTICLE
Kolkata Knight Riders
Kolkata Knight Riders

ਨਾਈਟ ਰਾਈਡਰਜ਼ ਨੇ ਰਾਇਲ ਚੈਲੇਂਜਰਜ਼ ਨੂੰ ਧੋਇਆ

ਕੋਲਕਾਤਾ: ਸੁਨੀਲ ਨਾਰਾਇਣ ਦੇ ਤੂਫ਼ਾਨੀ ਅਰਧ ਸੈਂਕੜੇ ਤੋਂ ਬਾਅਦ ਨਿਤਿਸ਼ ਰਾਣਾ ਤੇ ਕਪਤਾਨ ਦਿਨੇਸ਼ ਕਾਰਤਿਕ ਦੀਆਂ ਸ਼ਾਨਦਾਰ ਪਾਰੀਆਂ ਨਾਲ ਕੋਲਕਾਤਾ ਨਾਈਟ ਰਾਈਡਰਜ਼ ਨੇ ਇੰਡੀਅਨ ਲੀਗ ਵਿਚ ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ ਚਾਰ ਵਿਕਟਾਂ ਨਾਲ ਹਰਾ ਕੇ ਅਪਣੀ ਮੁਹਿੰਮ ਦੀ ਸ਼ੁਰੂਆਤ ਜਿੱਤ ਨਾਲ ਕੀਤੀ।Kolkata Knight Riders Kolkata Knight Ridersਆਰ. ਸੀ. ਬੀ. ਵਲੋਂ 177 ਦੌੜਾਂ ਦੇ ਦਿਤੇ ਟੀਚੇ ਦਾ ਪਿੱਛਾ ਕਰਦੇ ਹੋਏ ਕੇ. ਕੇ. ਆਰ. ਦੇ ਸੁਨੀਲ ਨਾਰਾਇਣ ਨੇ 19 ਗੇਂਦਾਂ ਵਿਚ 5 ਛਿੱਕਿਆਂ ਤੇ 4 ਚੌਕਿਆਂ ਦੀ ਮਦਦ ਨਾਲ 50 ਦੌੜਾਂ ਦੀ ਪਾਰੀ ਦੀ ਬਦੌਲਤ 7 ਗੇਂਦਾਂ ਬਾਕੀ ਰਹਿੰਦਿਆਂ 6 ਵਿਕਟਾਂ 'ਤੇ 177 ਦੌੜਾਂ ਬਣਾ ਕੇ ਜਿੱਤ ਦਰਜ ਕੀਤੀ। ਰਾਣਾ ਨੇ 34 ਜਦਕਿ ਕਾਰਤਿਕ ਨੇ ਅਜੇਤੂ 35 ਦੌੜਾਂ ਦੀ ਪਾਰੀ ਖੇਡੀ। Kolkata Knight Riders Kolkata Knight Riders ਦੋਹਾਂ ਨੇ ਚੌਥੀ ਵਿਕਟ ਲਈ 55 ਦੌੜਾਂ ਦੀ ਸਾਂਝੇਦਾਰੀ ਵੀ ਕੀਤੀ। ਆਰ. ਸੀ. ਬੀ. ਨੇ ਇਸ ਤੋਂ ਪਹਿਲਾਂ ਏ. ਬੀ. ਡਿਵਿਲੀਅਰਸ (44), ਬ੍ਰੈਂਡਨ ਮੈਕਕੁਲਮ (43) ਤੇ ਮਨਦੀਪ ਸਿੰਘ (37) ਦੀਆਂ ਤੂਫ਼ਾਨੀ ਪਾਰੀਆਂ ਨਾਲ 7 ਵਿਕਟਾਂ 'ਤੇ  176 ਦੌੜਾਂ ਬਣਾਈਆਂ ਸਨ ਪਰ ਉਸ ਦੇ ਗੇਂਦਬਾਜ਼ ਇਸ ਵੱਡੇ ਸਕੋਰ ਦਾ ਬਚਾਅ ਨਹੀਂ ਕਰ ਸਕੇ ਤੇ ਅੰਤ ਉਸ ਨੂੰ ਅਪਣੇ ਪਹਿਲੇ ਹੀ ਮੈਚ ਵਿਚ ਹਾਰ ਦਾ ਸਾਹਮਣਾ ਕਰਨਾ ਪਿਆ। ਰਾਇਲ ਚੈਲੇਂਜਰਜ਼ ਬੈਂਗਲੁਰੂ ਦੀ ਕੋਲਕੱਤਾ ਨਾਈਟ ਰਾਇਜਰਜ਼ ਕੋਲੋਂ ਇਹ ਲਗਾਤਾਰ ਤੀਜੀ ਹਾਰ ਸੀ।Kolkata Knight Riders Kolkata Knight Ridersਨਿਊਜ਼ੀਲੈਂਡ ਦਾ ਸਾਬਕਾ ਕਪਤਾਨ ਬ੍ਰੈਂਡਨ ਮੈਕਕੁਲਮ ਰਾਇਲ ਚੈਲੰਜਰਜ਼ ਬੈਂਗਲੁਰੂ ਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਮੈਚ ਦੌਰਾਨ ਟੀ-20 ਕ੍ਰਿਕਟ ਵਿਚ 9 ਹਜ਼ਾਰ ਦੌੜਾਂ ਪੂਰੀਆਂ ਕਰਨ ਵਾਲਾ ਦੂਜਾ ਬੱਲੇਬਾਜ਼ ਬਣ ਗਿਆ। ਮੈਕਕੁਲਮ ਨੇ 27 ਗੇਂਦਾਂ 'ਤੇ 43 ਦੌੜਾਂ ਦੀ ਪਾਰੀ ਖੇਡੀ। ਟੀ-20 ਵਿਚ 9 ਹਜ਼ਾਰ ਦੌੜਾਂ ਪੂਰੀਆਂ ਕਰਨ ਵਾਲਾ ਪਹਿਲਾ ਬੱਲੇਬਾਜ਼ ਵੈਸਟਇੰਡੀਜ਼ ਦਾ ਤੂਫ਼ਾਨੀ ਸਲਾਮੀ ਬੱਲੇਬਾਜ਼ ਕ੍ਰਿਸ ਗੇਲ ਹੈ। ਉਹ ਹੁਣ ਤਕ 323 ਮੈਚਾਂ ਵਿਚ 11068 ਦੌੜਾਂ ਬਣਾ ਚੁਕਾ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement