ਮੱਥਾ ਟੇਕਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਭਾਖੜਾ ਨਹਿਰ ’ਚ ਡਿੱਗੀ ਕਾਰ, ਤਿੰਨ ਦੀ ਮੌਤ
Published : Feb 10, 2023, 6:23 pm IST
Updated : Feb 10, 2023, 6:23 pm IST
SHARE ARTICLE
Car fell in Bhakhra canal, three died
Car fell in Bhakhra canal, three died

ਇਕ ਮੈਂਬਰ ਨੂੰ ਸੁਰੱਖਿਅਤ ਕੱਢਿਆ ਗਿਆ ਬਾਹਰ

 

ਨੰਗਲ: ਨੰਗਲ ਵਿਚ ਐਮਪੀ ਦੀ ਕੋਠੀ ਨੇੜੇ ਇਕ ਕਾਰ ਭਾਖੜਾ ਨਹਿਰ ਵਿਚ ਡਿੱਗ ਗਈ। ਕਾਰ ਵਿਚ ਇਕੋਂ ਪਰਿਵਾਰ ਦੇ ਚਾਰ ਜੀਅ ਸਵਾਰ ਸਨ।  ਇਸ ਦੌਰਾਨ ਇਕ ਵਿਅਕਤੀ ਮੋਹਨ ਲਾਲ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਜਦਕਿ ਤਿੰਨ ਮੈਂਬਰਾਂ ਦੀ ਨਹਿਰ ਵਿਚ ਡੁੱਬਣ ਕਾਰਨ ਮੌਤ ਹੋ ਗਈ।

ਇਹ ਵੀ ਪੜ੍ਹੋ: ਅਮਰੀਕਾ 'ਚ ਭਾਰਤੀ ਸਕੂਲੀ ਵਿਦਿਆਰਥਣ ਤਿੰਨ ਹਫ਼ਤਿਆਂ ਤੋਂ ਲਾਪਤਾ

ਇਹ ਪਰਿਵਾਰ ਨੰਗਲ ਦੀ ਜਵਾਹਰ ਮਾਰਕੀਟ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਪਰਿਵਾਰ ਨੇੜਲੇ ਮੰਦਰ ਵਿਚ ਮੱਥਾ ਟੇਕਣ ਲਈ ਜਾ ਰਿਹਾ ਸੀ, ਕਿਸੇ ਕਾਰਨ ਉਹਨਾਂ ਦੀ ਕਾਰ ਅਚਾਨਕ ਭਾਖੜਾ ਨਹਿਰ ਵਿਚ ਡਿੱਗ ਗਈ।

ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਨੇ ਵਣ ਗਾਰਡ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਇਸ ਦੌਰਾਨ ਅਕਸ਼ੈ ਕੁਮਾਰ ਕਾਰ ਚਾਲਕ ਅਤੇ ਉਸ ਦੀ ਪਤਨੀ ਸੁਮਨ ਕੁਮਾਰੀ ਤੇ ਇਕ ਹੋਰ ਮੈਂਬਰ ਸੰਤੋਸ਼ ਕੁਮਾਰੀ ਦੀ ਨਹਿਰ ਵਿਚ ਡੁੱਬਣ ਕਾਰਨ ਮੌਤ ਹੋ ਗਈ ਹੈ। ਚਸ਼ਮਦੀਦਾਂ ਅਨੁਸਾਰ ਨਹਿਰ 'ਚ ਡਿੱਗਣ ਤੋਂ ਬਾਅਦ ਕਾਰ ਕਾਫੀ ਦੇਰ ਤੱਕ ਪਾਣੀ 'ਚ ਤੈਰਦੀ ਰਹੀ ਅਤੇ ਲੋਕਾਂ ਦੀ ਮਦਦ ਨਾਲ ਤੈਰਦੀ ਕਾਰ ਨੂੰ ਵੀ ਰੱਸੀ ਨਾਲ ਬੰਨ੍ਹ ਲਿਆ ਗਿਆ ਪਰ ਅਚਾਨਕ ਕਾਰ ਦੀ ਇਕ ਖਿੜਕੀ ਖੁੱਲ੍ਹ ਗਈ ਅਤੇ ਕਾਰ ਡੁੱਬ ਗਈ। ਗੋਤਾਖੋਰਾਂ ਦੀ ਮਦਦ ਨਾਲ ਮ੍ਰਿਤਕਾਂ ਦੀਆਂ ਲਾਸ਼ਾਂ ਅਤੇ ਕਾਰ ਨੂੰ ਬਾਹਰ ਕੱਢ ਲਿਆ ਗਿਆ ਹੈ।

Tags: accident, bhakhra

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement