ਅਮਰੀਕਾ 'ਚ ਸਿੱਖ ਨੌਜਵਾਨ ਨੇ ਵਧਾਇਆ ਮਾਣ, ਅੰਡਰ 21 ਹਾਕੀ ਟੀਮ ਵਿਚ ਸਿਲੈਕਸ਼ਨ 
Published : Sep 12, 2023, 3:29 pm IST
Updated : Sep 12, 2023, 3:29 pm IST
SHARE ARTICLE
Gurkirat Singh
Gurkirat Singh

ਗੁਰਕੀਰਤ ਸਿੰਘ ਅਮਰੀਕਾ ਆਉਣ ਤੋਂ ਪਹਿਲਾਂ ਪੰਜਾਬ ਚੰਡੀਗੜ੍ਹ ਦੀ ਹਾਕੀ ਅਕੈਡਮੀ ਵਿਚ ਖੇਡਦਾ ਸੀ।  

ਨਿਊਯਾਰਕ - ਅਮਰੀਕਾ 'ਚ ਸਿੱਖ ਨੌਜਵਾਨ ਨੇ ਪੰਜਾਬੀਆਂ ਤੇ ਸਿੱਖਾਂ ਦਾ ਮਾਣ ਵਧਾਇਆ ਹੈ। ਦਰਅਸਲ ਸੈਕਰਾਮੈਂਟੋ (ਕੈਲੀਫੋਰਨੀਆ) ਤੋਂ ਗਿਆਨੀ ਅਮਰਜੀਤ ਸਿੰਘ ਜੀ ਦੇ ਸਪੁੱਤਰ ਗੁਰਕੀਰਤ ਸਿੰਘ ਦੀ ਅਮਰੀਕਾ ਦੀ ਅੰਡਰ 21 ਹਾਕੀ ਟੀਮ ਵਿਚ ਸਿਲੈਕਸ਼ਨ ਹੋਈ ਹੈ। ਗੁਰਕੀਰਤ ਸਿੰਘ ਅਮਰੀਕਾ ਆਉਣ ਤੋਂ ਪਹਿਲਾਂ ਪੰਜਾਬ ਚੰਡੀਗੜ੍ਹ ਦੀ ਹਾਕੀ ਅਕੈਡਮੀ ਵਿਚ ਖੇਡਦਾ ਸੀ।  

ਬਹੁਤ ਥੋੜ੍ਹੇ ਸਮੇਂ ਵਿਚ ਗੁਰਕੀਰਤ ਸਿੰਘ ਨੇ ਆਪਣੀ ਸਖ਼ਤ ਮਿਹਨਤ ਦੇ ਨਾਲ ਪਰਿਵਾਰ ਦੀਆਂ ਅਰਦਾਸਾਂ ਸਦਕਾ ਇਹ ਮੁਕਾਮ ਹਾਸਲ ਕੀਤਾ। ਗਿਆਨੀ ਅਮਰਜੀਤ ਸਿੰਘ ਆਪ ਵੀ ਪੰਥ ਪ੍ਰਸਿੱਧ ਕਥਾਵਾਚਕ ਹਨ ਅਤੇ ਹੁਣ ਸੈਕਰਾਮੈਟੋ ਕੈਲੀਫੋਰਨੀਆ ਵਿਖੇ ਆਪਣੇ ਪਰਿਵਾਰ ਨਾਲ ਰਹਿ ਰਹੇ ਹਨ। ਗੁਰਕੀਰਤ ਸਿੰਘ ਦੀ ਇਸ ਪ੍ਰਾਪਤੀ 'ਤੇ ਦੁਨੀਆ ਭਰ ਵਿਚੋਂ ਵਧਾਈ ਮਿਲ ਰਹੀ ਹੈ। 


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement