ਟੀ-20 ਵਿਸ਼ਵ ਕੱਪ ਫਾਈਨਲ-ਇੰਗਲੈਂਡ ਨੇ ਪਾਕਿ ਨੂੰ 5 ਵਿਕਟਾਂ ਨਾਲ ਹਰਾ ਕੇ ਵਿਸ਼ਵ ਕੱਪ ’ਤੇ ਕੀਤਾ ਕਬਜ਼ਾ

By : GAGANDEEP

Published : Nov 13, 2022, 7:30 pm IST
Updated : Nov 13, 2022, 7:35 pm IST
SHARE ARTICLE
photo
photo

ਇੰਗਲੈਂਡ ਨੇ ਦੂਜੀ ਵਾਰ ਟੀ-20 ਵਿਸ਼ਵ ਕੱਪ ਦਾ ਖਿਤਾਬ ਜਿੱਤ ਲਿਆ ਹੈ

 

ਨਵੀਂ ਦਿੱਲੀ: ਮੈਲਬੋਰਨ ਦੇ ਖੇਡ ਮੈਦਾਨ 'ਚ ਖੇਡੇ ਗਏ ਫਾਈਨਲ ਮੈਚ 'ਚ ਇੰਗਲੈਂਡ ਨੇ ਪਾਕਿਸਤਾਨ ਨੂੰ 5 ਵਿਕਟਾਂ ਨਾਲ ਹਰਾ ਦਿੱਤਾ। ਇੰਗਲੈਂਡ ਦੇ ਸਾਹਮਣੇ 138 ਦੌੜਾਂ ਦਾ ਟੀਚਾ ਸੀ, ਜਿਸ ਨੂੰ ਉਸ ਨੇ 19 ਓਵਰਾਂ 'ਚ 5 ਵਿਕਟਾਂ ਦੇ ਨੁਕਸਾਨ 'ਤੇ ਹਾਸਲ ਕਰ ਲਿਆ। ਇੰਗਲੈਂਡ ਦੀ ਜਿੱਤ ਦੇ ਹੀਰੋ ਰਹੇ ਬੇਨ ਸਟੋਕਸ ਨੇ 52 ਦੌੜਾਂ ਬਣਾਈਆਂ ਅਤੇ ਅੰਤ ਤੱਕ ਆਊਟ ਨਹੀਂ ਹੋਏ। ਸਟੋਕਸ ਤੋਂ ਇਲਾਵਾ ਜੋਸ ਬਟਲਰ ਨੇ 26 ਦੌੜਾਂ ਬਣਾਈਆਂ।

ਇਸ ਤੋਂ ਪਹਿਲਾਂ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨ ਦੀ ਟੀਮ ਨੇ 8 ਵਿਕਟਾਂ ਦੇ ਨੁਕਸਾਨ 'ਤੇ 137 ਦੌੜਾਂ ਬਣਾਈਆਂ। ਪਾਕਿਸਤਾਨ ਲਈ ਸ਼ਾਨ ਮਸੂਦ ਨੇ ਸਭ ਤੋਂ ਵੱਧ 38 ਦੌੜਾਂ ਦੀ ਪਾਰੀ ਖੇਡੀ। ਉਸ ਤੋਂ ਇਲਾਵਾ ਬਾਬਰ ਆਜ਼ਮ ਨੇ 32 ਦੌੜਾਂ ਦੀ ਪਾਰੀ ਖੇਡੀ। ਇੰਗਲੈਂਡ ਲਈ ਸੈਮ ਕੁਰਨ ਨੇ 3 ਵਿਕਟਾਂ ਲੈ ਕੇ ਪਾਕਿਸਤਾਨ ਦੀ ਬੱਲੇਬਾਜ਼ੀ ਦਾ ਲੱਕ ਤੋੜ ਦਿੱਤਾ।

ਇਸ ਜਿੱਤ ਨਾਲ ਇੰਗਲੈਂਡ ਨੇ ਦੂਜੀ ਵਾਰ ਟੀ-20 ਵਿਸ਼ਵ ਕੱਪ ਦਾ ਖਿਤਾਬ ਜਿੱਤ ਲਿਆ ਹੈ ਅਤੇ ਉਸ ਨੇ ਇਸ ਮਾਮਲੇ ਵਿਚ ਵੈਸਟਇੰਡੀਜ਼ ਦੀ ਬਰਾਬਰੀ ਕਰ ਲਈ ਹੈ। ਇਸ ਤੋਂ ਪਹਿਲਾਂ ਇੰਗਲੈਂਡ ਨੇ 2010 'ਚ ਪਾਲ ਕਾਲਿੰਗਵੁੱਡ ਦੀ ਕਪਤਾਨੀ 'ਚ ਆਸਟ੍ਰੇਲੀਆ ਨੂੰ 7 ਵਿਕਟਾਂ ਨਾਲ ਹਰਾ ਕੇ ਪਹਿਲੀ ਵਾਰ ਟੀ-20 ਵਿਸ਼ਵ ਕੱਪ ਦਾ ਖਿਤਾਬ ਜਿੱਤਿਆ ਸੀ। ਇਹ ਵਿਸ਼ਵ ਕੱਪ ਵੈਸਟਇੰਡੀਜ਼ ਵਿੱਚ ਹੋਇਆ ਸੀ। ਅਜਿਹਾ ਕਰਨ ਵਾਲੀ ਇਹ ਪਹਿਲੀ ਗੈਰ-ਏਸ਼ਿਆਈ ਟੀਮ ਬਣ ਗਈ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement