ਵਿਸ਼ਵ ਕੱਪ 'ਚ ਭਾਰਤ ਨੂੰ ਹਰਾਉਣ ਲਈ ਤਿਆਰ ਪਾਕਿਸਤਾਨ : ਮੋਇਨ ਖ਼ਾਨ
Published : Feb 14, 2019, 12:41 pm IST
Updated : Feb 14, 2019, 12:41 pm IST
SHARE ARTICLE
Moin Khan former Pakistani Player
Moin Khan former Pakistani Player

ਪਾਕਿਸਤਾਨ ਦੇ ਸਾਬਕਾ ਕਪਤਾਨ ਮੋਇਨ ਖ਼ਾਨ ਨੇ ਕਿਹਾ ਕਿ ਮੌਜੂਦਾ ਪਾਕਿਸਤਾਨੀ ਕ੍ਰਿਕਟ ਟੀਮ ਇੰਗਲੈਂਡ ਵਿਚ ਹੋਣ ਵਾਲੇ ਵਨ ਡੇ ਵਿਸ਼ਵ ਕੱਪ ਵਿਚ ਭਾਰਤ ਨੂੰ....

ਇਸਲਾਮਾਬਾਦ : ਪਾਕਿਸਤਾਨ ਦੇ ਸਾਬਕਾ ਕਪਤਾਨ ਮੋਇਨ ਖ਼ਾਨ ਨੇ ਕਿਹਾ ਕਿ ਮੌਜੂਦਾ ਪਾਕਿਸਤਾਨੀ ਕ੍ਰਿਕਟ ਟੀਮ ਇੰਗਲੈਂਡ ਵਿਚ ਹੋਣ ਵਾਲੇ ਵਨ ਡੇ ਵਿਸ਼ਵ ਕੱਪ ਵਿਚ ਭਾਰਤ ਨੂੰ ਹਰਾਉਣ ਦਾ ਦਮ ਰੱਖਦੀ ਹੈ। ਮੋਈਨ ਨੇ ਇਕ ਸਮਾਚਾਰ ਚੈਨਲ ਨੂੰ ਦਿੱਤੇ ਇੰਟਰਵਿਊ 'ਚ ਕਿਹਾ, ''ਮੌਜੂਦਾ ਪਾਕਿਸਤਾਨੀ ਟੀਮ ਵਿਸ਼ਵ ਕੱਪ ਵਿਚ ਭਾਰਤ 'ਤੇ ਆਪਣੀ ਪਹਿਲੀ ਜਿੱਤ ਦਰਜ ਕਰਨ 'ਚ ਸਮਰੱਥ ਹੈ ਕਿਉਂਕਿ ਇਸ ਟੀਮ ਵਿਚ ਹੁਨਰ ਅਤੇ ਸਮਰੱਥਾ ਦੀ ਕਮੀ ਨਹੀਂ ਹੈ। ਇਸ ਤੋਂ ਇਲਾਵਾ ਪਾਕਿਸਤਾਨ ਕਪਤਾਨ ਸਰਫਰਾਜ਼ ਅਹਿਮਦ ਨੇ ਟੀਮ ਵਿਚ ਬਿਹਤਰ ਸੰਤੁਲਨ ਬਣਾ ਕੇ ਰੱਖਿਆ ਹੈ।

ਭਾਰਤ ਵਿਰੁੱਧ ਕਈ ਮੈਚ ਖੇਡੇ ਜਾ ਚੁੱਕੇ ਹਨ ਅਤੇ ਸਾਲ 1992 ਅਤੇ 1999 ਵਿਸ਼ਵ ਕੱਪ ਟੀਮਾਂ ਦੇ ਮੈਂਬਰ ਰਹੇ ਮੋਈਨ ਨੇ ਕਿਹਾ, ''ਇਹ ਦਾਅਵਾ ਮੈਂ ਇਸ ਲਈ ਕਰ ਰਿਹਾ ਹਾਂ ਕਿਉਂਕਿ 2 ਸਾਲ ਪਹਿਲਾਂ ਸਾਡੇ ਖਿਡਾਰੀਆਂ ਨੇ ਭਾਰਤੀ ਟੀਮ ਨੂੰ ਚੈਂਪੀਅਨਸ ਟਰਾਫੀ ਵਿਚ ਹਰਾਇਆ ਸੀ। ਜੂਨ ਵਿਚ ਇੰਗਲੈਂਡ ਦੀ ਪਿੱਚਾਂ ਦੇ ਹਿਸਾਬ ਨਾਲ ਸਾਡੇ ਕੋਲ ਬਿਹਤਰ ਗੇਂਦਬਾਜ਼ ਵੀ ਹੈ।ਜ਼ਿਕਰਯੋਗ ਹੈ ਕਿ 2017 ਦੀ ਚੈਂਪੀਅਨਸ ਟਰਾਫੀ ਵਿਚ ਭਾਰਤ ਨੇ ਗਰੁੱਪ ਮੈਚ ਵਿਚ ਪਾਕਿਸਤਾਨ ਨੂੰ ਹਰਾਇਆ ਸੀ ਪਰ ਫਾਈਨਲ ਵਿਚ ਪਾਕਿਸਤਾਨ ਨੇ ਭਾਰਤ ਨੂੰ ਹਰਾ ਕੇ ਖਿਤਾਬੀ ਜਿੱਤ ਦਰਜ ਕੀਤੀ ਸੀ। (ਭਾਸ਼ਾ)

Location: Pakistan, Islamabad

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement