2024 ਤੋਂ 2026 ਤੱਕ ਦੋ ਸਾਲਾਂ ਵਿੱਚ 5 ICC ਟੂਰਨਾਮੈਂਟ ਜਿੱਤਣ ਵਾਲੀਆਂ ਪੰਜਾਂ ਟੀਮਾਂ ਨੂੰ ਕੀਤਾ ਗਿਆ ਸਨਮਾਨਿਤ
ਨਵੀਂ ਦਿੱਲੀ: ਭਾਰਤੀ ਕਪਤਾਨ ਸ਼ੁਭਮਨ ਗਿੱਲ ਅਤੇ ਸਮ੍ਰਿਤੀ ਮੰਧਾਨਾ ਨੂੰ ਐਤਵਾਰ ਨੂੰ ਬੀਸੀਸੀਆਈ ਇੰਟਰਨੈਸ਼ਨਲ ਕ੍ਰਿਕਟਰ ਆਫ ਦਿ ਈਅਰ ਚੁਣਿਆ ਗਿਆ। ਦੋਵਾਂ ਨੂੰ ਐਤਵਾਰ ਨੂੰ ਬੀਸੀਸੀਆਈ ਵੱਲੋਂ ਕਰਵਾਏ ਗਏ ਨਮਨ ਅਵਾਰਡ 2026 ਵਿੱਚ ਸਨਮਾਨਿਤ ਕੀਤਾ ਗਿਆ।
ਨਵੀਂ ਦਿੱਲੀ ਵਿੱਚ ਹੋਏ ਸਮਾਰੋਹ ਵਿੱਚ, 1983 ਵਿਸ਼ਵ ਕੱਪ ਜੇਤੂ ਟੀਮ ਦੇ ਮੈਂਬਰ ਰੋਜਰ ਬਿੰਨੀ ਅਤੇ ਸਾਬਕਾ ਕਪਤਾਨ ਰਾਹੁਲ ਦ੍ਰਾਵਿੜ ਨੂੰ ਕਰਨਲ ਸੀਕੇ ਨਾਇਡੂ ਲਾਈਫਟਾਈਮ ਅਚੀਵਮੈਂਟ ਪੁਰਸਕਾਰ ਦਿੱਤਾ ਗਿਆ। ਭਾਰਤੀ ਮਹਿਲਾ ਟੀਮ ਦੀ ਸਾਬਕਾ ਕਪਤਾਨ ਮਿਤਾਲੀ ਰਾਜ ਨੂੰ ਵੀ ਇਹ ਸਨਮਾਨ ਮਿਲਿਆ।
ਇੱਥੇ, 2024-26 ਤੱਕ ਪੰਜ ਆਈਸੀਸੀ ਟੂਰਨਾਮੈਂਟ ਜਿੱਤਣ ਵਾਲੀਆਂ ਪੰਜ ਟੀਮਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਵਿੱਚ ਪੁਰਸ਼ ਟੀ-20 ਵਿਸ਼ਵ ਕੱਪ, ਚੈਂਪੀਅਨਜ਼ ਟਰਾਫੀ, ਮਹਿਲਾ ਵਿਸ਼ਵ ਕੱਪ ਤੋਂ ਇਲਾਵਾ ਅੰਡਰ-19 ਵਿਸ਼ਵ ਕੱਪ ਜਿੱਤਣ ਵਾਲੀਆਂ ਪੁਰਸ਼ ਅਤੇ ਮਹਿਲਾ ਟੀਮਾਂ ਸ਼ਾਮਲ ਸਨ।
