ਜਿਸਮਾਨੀ ਸ਼ੋਸ਼ਣ ਮਾਮਲਾ : ਸਿਮਰਜੀਤ ਬੈਂਸ ਨੂੰ ਮੁੜ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ 
Published : Jul 16, 2022, 12:57 pm IST
Updated : Jul 16, 2022, 12:57 pm IST
SHARE ARTICLE
Simarjit Singh Bains
Simarjit Singh Bains

ਅੱਜ ਰਿਮਾਂਡ ਖ਼ਤਮ ਹੋਣ ਮਗਰੋਂ ਕੀਤਾ ਗਿਆ ਸੀ ਅਦਾਲਤ ਵਿਚ ਪੇਸ਼ 

ਲੁਧਿਆਣਾ : ਜਿਸਮਾਨੀ ਸ਼ੋਸ਼ਣ ਮਾਮਲੇ ਵਿੱਚ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਅਤਮੰਗਰ ਹਲਕੇ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮੁੜ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿਤਾ ਗਿਆ ਹੈ।

Simarjit Singh BainsSimarjit Singh Bains

ਦੱਸਣਯੋਗ ਹੈ ਕਿ ਅੱਜ ਰਿਮਾਂਡ ਖ਼ਤਮ ਹੋਣ ਮਗਰੋਂ ਉਨ੍ਹਾਂ ਨੂੰ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ਜਿਥੇ ਅਦਾਲਤ ਨੇ ਦੁਬਾਰਾ ਸਿਮਰਜੀਤ ਬੈਂਸ ਦਾ ਪੁਲਿਸ ਰਿਮਾਂਡ ਵਧਾ ਦਿਤਾ ਹੈ। ਅੱਜ ਪੇਸ਼ੀ ਦੌਰਾਨ ਪੁਲਿਸ ਨੇ ਹੋਰ ਤਫ਼ਤੀਸ਼ ਦਾ ਹਵਾਲਾ ਦਿੰਦਿਆਂ ਅਦਾਲਤ ਤੋਂ ਰਿਮਾਂਡ ਵਧਾਉਣ ਦੀ ਅਪੀਲ ਕੀਤੀ ਸੀ। ਜ਼ਿਕਰਯੋਗ ਹੈ ਕਿ ਇਸੇ ਮਾਮਲੇ ਵਿੱਚ ਹੀ ਬੈਂਸ ਦੇ ਭਰਾ ਕਰਮਜੀਤ ਅਤੇ ਇੱਕ ਹੋਰ ਨੂੰ ਪੁਲਿਸ ਨੇ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਸੀ।

Simarjit Singh BainsSimarjit Singh Bains

ਜਿਸਮਾਨੀ ਸ਼ੋਸ਼ਣ ਮਾਮਲੇ 'ਚ ਅਦਾਲਤ ਨੇ ਸਿਮਰਜੀਤ ਸਿੰਘ ਬੈਂਸ ਨੂੰ ਭਗੌੜਾ ਕਰਾਰ ਦਿੱਤਾ ਸੀ ਅਤੇ ਉਨ੍ਹਾਂ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਸੀ, ਜਿਸ ਤੋਂ ਬਾਅਦ ਇਸ ਮਾਮਲੇ 'ਚ ਸਿਮਰਜੀਤ ਬੈਂਸ ਸਮੇਤ ਬਾਕੀ ਦੋਸ਼ੀਆਂ ਨੇ ਵੀ ਆਤਮ-ਸਮਰਪਣ ਕਰ ਦਿੱਤਾ ਸੀ ਅਤੇ ਹੁਣ ਸਿਮਰਜੀਤ ਬੈਂਸ ਤੋਂ ਪੁਲਿਸ ਪੁੱਛਗਿੱਛ ਕਰ ਰਹੀ ਹੈ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement