Shahid Afridi ਤੋ ਭੜਕੇ Harbhajan Singh, ਕਿਹਾ- ਇਸ ਦੇਸ਼ ਲਈ ਬੰਦੂਕ ਵੀ ਚੁੱਕ ਲਵਾਂਗਾ
Published : May 17, 2020, 4:00 pm IST
Updated : May 17, 2020, 4:14 pm IST
SHARE ARTICLE
Photo
Photo

ਪਾਕਿਸਤਾਨ ਕ੍ਰਿਕਟ ਦੇ ਸਾਬਕਾ ਕਪਤਾਨ ਸ਼ਾਹਿਦ ਅਫਰੀਦੀ ਨੇ ਹਾਲ ਹੀ ਵਿਚ ਪੀਓਕੇ ਵਿਚ ਇਕ ਇਲਾਕੇ ਦਾ ਦੌਰਾ ਕੀਤਾ ਸੀ। 

ਨਵੀਂ ਦਿੱਲੀ: ਪਾਕਿਸਤਾਨ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸ਼ਾਹਿਦ ਅਫਰੀਦੀ ਨੇ ਹਾਲ ਹੀ ਵਿਚ ਪੀਓਕੇ ਵਿਚ ਇਕ ਇਲਾਕੇ ਦਾ ਦੌਰਾ ਕੀਤਾ ਸੀ। ਇਸ ਦੌਰਾਨ ਉਹਨਾਂ ਨੇ ਇਕ ਵਾਰ ਫਿਰ ਕਸ਼ਮੀਰ ਰਾਗ ਅਲਾਪਿਆ। ਅਫਰੀਦੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਜੰਮ ਕੇ ਬਿਆਨਬਾਜ਼ੀ ਕੀਤੀ।

Shahid Afridi Photo

ਸ਼ਾਹਿਦ ਅਫਰੀਦੀ ਦੀ ਇਸ ਹਰਕਤ 'ਤੇ ਭਾਰਤੀ ਕ੍ਰਿਕਟਰਾਂ ਨੇ ਕਰਾਰਾ ਜਵਾਬ ਦਿੱਤਾ ਹੈ। ਗੌਤਮ ਗੰਭੀਰ ਤੋਂ ਬਾਅਦ ਹੁਣ ਹਰਭਜਨ ਸਿੰਘ ਨੇ ਵੀ ਅਫਰੀਦੀ ਨੂੰ ਲੰਮੇ ਹੱਥੀਂ ਲਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖਿਲਾਫ ਜ਼ਹਿਰ ਉਗਲਣ ਲਈ ਹਰਭਜਨ ਸਿੰਘ ਨੇ ਸ਼ਾਹਿਦ ਅਫਰੀਦੀ ਨੂੰ ਝਾੜ ਪਾਈ ਹੈ।

Harbhajan Singh Photo

ਮੀਡੀਆ ਨਾਲ ਗੱਲ ਕਰਦਿਆਂ ਹਰਭਜਨ ਸਿੰਘ ਨੇ ਕਿਹਾ 'ਅਫਰੀਦੀ ਨੇ ਅਪਣੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ'। ਸ਼ਾਹਿਦ ਅਫਰੀਦੀ ਨੂੰ ਨਿਸ਼ਾਨੇ 'ਤੇ ਲੈਂਦਿਆਂ ਹਰਭਜਨ ਸਿੰਘ ਨੇ ਕਿਹਾ, 'ਇਹ ਬਹੁਤ ਨਿਰਾਸ਼ ਕਰਨ ਵਾਲੀ ਗੱਲ ਹੈ ਕਿ ਸ਼ਾਹਿਦ ਅਫਰੀਦੀ ਸਾਡੇ ਦੇਸ਼ ਅਤੇ ਪ੍ਰਧਾਨ ਮੰਤਰੀ ਬਾਰੇ ਅਜਿਹੀਆਂ ਘਟੀਆ ਗੱਲਾਂ ਕਰ ਰਹੇ ਹਨ।

PhotoPhoto

ਇਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ'। ਦੱਸ ਦਈਏ ਕਿ ਹਾਲ ਹੀ ਵਿਚ ਹਰਭਜਨ ਸਿੰਘ ਅਤੇ ਯੁਵਰਾਜ ਸਿੰਘ ਨੇ ਕੋਰੋਨਾ ਵਾਇਰਸ ਦੀ ਜੰਗ ਦੇ ਮੱਦੇਨਜ਼ਰ ਸ਼ਾਹਿਦ ਅਫਰੀਦੀ ਦੇ ਫਾਂਊਡੇਸ਼ਨ ਲਈ ਮਦਦ ਦੀ ਅਪੀਲ ਕੀਤੀ ਸੀ, ਜਿਸ ਤੋਂ ਬਾਅਦ ਦੋਵੇਂ ਖਿਡਾਰੀਆਂ ਨੂੰ ਟਰੋਲ ਕੀਤਾ ਗਿਆ ਸੀ।

Harbhajan SinghPhoto

ਉਹਨਾਂ ਗੱਲਾਂ ਨੂੰ ਯਾਦ ਕਰਦਿਆਂ ਭੱਜੀ ਨੇ ਕਿਹਾ ਕਿ ਮੈਂ ਇਸ ਦੇਸ਼ ਵਿਚ ਪੈਦਾ ਹੋਇਆ ਅਤੇ ਇਸ ਦੇਸ਼ ਵਿਚ ਮਰਾਂਗਾ। ਮੈ ਅਪਣੇ ਦੇਸ਼ ਲਈ 20 ਸਾਲ ਕ੍ਰਿਕਟ ਖੇਡੀ ਹੈ ਅਤੇ ਭਾਰਤ ਲਈ ਕਈ ਮੈਚ ਜਿੱਤੇ ਹਨ।

Harbhajan SinghPhoto

ਕੋਈ ਇਹ ਨਹੀਂ ਕਹਿ ਸਕਦਾ ਕਿ ਮੈਂ ਅਪਣੇ ਦੇਸ਼ ਦੇ ਖਿਲਾਫ ਕੁਝ ਕੀਤਾ ਹੈ। ਉਹਨਾਂ ਕਿਹਾ, 'ਅੱਜ ਜਾਂ ਕੱਲ, ਜੇਕਰ ਮੇਰੇ ਦੇਸ਼ ਨੂੰ ਕਿਤੇ ਵੀ ਮੇਰੀ ਲੋੜ ਹੈ, ਚਾਹੇ ਸਰਹੱਦ 'ਤੇ ਹੋਵੇ, ਮੈਂ ਅਪਣੇ ਦੇਸ਼ ਦੀ ਖਾਤਰ ਬੰਦੂਰ ਚੁੱਕਣ ਵਾਲਾ ਪਹਿਲਾ ਵਿਅਕਤੀ ਬਣਾਂਗਾ'।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement