ਕਰਜ਼ੇ ਦੇ ਸਤਾਏ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ 
Published : Oct 17, 2022, 12:24 pm IST
Updated : Oct 17, 2022, 12:24 pm IST
SHARE ARTICLE
RIP Jagsir Singh
RIP Jagsir Singh

ਪੀੜਤ ਮਜ਼ਦੂਰ ਦੇ ਸਿਰ 'ਤੇ ਸੀ ਚਾਰ ਲੱਖ ਰੁਪਏ ਦਾ ਕਰਜ਼ਾ

ਮਾਨਸਾ ਦੇ ਪਿੰਡ ਮੂਸਾ ਦਾ ਰਹਿਣ ਵਾਲਾ ਸੀ ਮ੍ਰਿਤਕ 
ਮਾਨਸਾ:
ਨੇੜਲੇ ਪਿੰਡ ਮੂਸਾ ਦੇ ਮਜ਼ਦੂਰ ਜਗਸੀਰ ਸਿੰਘ (39) ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਮਜ਼ਦੂਰ ਆਪਣੇ ਪਿੱਛੇ ਬਿਰਧ ਮਾਤਾ ਤੇ ਪਤਨੀ ਸਮੇਤ ਦੋ ਬੱਚੇ ਛੱਡ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂ ਜਗਸੀਰ ਸਿੰਘ ਜਵਾਹਰਕੇ ਨੇ ਦੱਸਿਆ ਕਿ ਪੀੜਤ ਮਜ਼ਦੂਰ ਦੇ ਸਿਰ 'ਤੇ ਚਾਰ ਲੱਖ ਰੁਪਏ ਦਾ ਕਰਜ਼ਾ ਸੀ।

ਉਨ੍ਹਾਂ ਦੱਸਿਆ ਕਿ ਲੱਖ ਕੋਸ਼ਿਸ਼ਾਂ ਕਰਨ ਦੇ ਬਾਵਜੂਦ ਸਿਰ ਉੱਪਰੋਂ ਕਰਜ਼ਾ ਨਾ ਲਹਿਣ ਕਾਰਨ ਮਜ਼ਦੂਰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਉਸ ਨੇ ਨੇ ਕੀਟਨਾਸ਼ਕ ਪੀ ਕੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਜ਼ਦੂਰ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ ਕੀਤਾ ਜਾਵੇ ਅਤੇ ਪਰਿਵਾਰ ਨੂੰ 10 ਲੱਖ ਰੁਪਏ ਦੀ ਮਾਲੀ ਮਦਦ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement