Blind T20 World Cup 2022: ਟੀਮ ਇੰਡੀਆ ਨੇ ਬੰਗਲਾਦੇਸ਼ ਨੂੰ ਹਰਾ ਕੇ ਰਚਿਆ ਇਤਿਹਾਸ

By : GAGANDEEP

Published : Dec 18, 2022, 9:59 am IST
Updated : Dec 18, 2022, 10:26 am IST
SHARE ARTICLE
photo
photo

ਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੰਗਲਾਦੇਸ਼ ਦੇ ਸਾਹਮਣੇ 278 ਦੌੜਾਂ ਦਾ ਟੀਚਾ ਰੱਖਿਆ ਸੀ।

 

 ਨਵੀਂ ਦਿੱਲੀ: ਭਾਰਤੀ ਟੀਮ ਨੇ ਸ਼ਨੀਵਾਰ (17 ਦਸੰਬਰ) ਨੂੰ ਬਲਾਈਂਡ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਬੰਗਲਾਦੇਸ਼ ਨੂੰ ਹਰਾ ਕੇ ਖਿਤਾਬ ਜਿੱਤ ਲਿਆ ਹੈ। ਉਹ ਲਗਾਤਾਰ ਟੂਰਨਾਮੈਂਟ ਦਾ ਫਾਈਨਲ ਜਿੱਤ ਚੁੱਕਾ ਹੈ। ਟੀਮ ਇੰਡੀਆ ਨੇ ਇਹ ਮੈਚ 120 ਦੌੜਾਂ ਨਾਲ ਜਿੱਤ ਲਿਆ। ਉਸ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦੋ ਵਿਕਟਾਂ 'ਤੇ 277 ਦੌੜਾਂ ਬਣਾਈਆਂ। ਜਵਾਬ 'ਚ ਬੰਗਲਾਦੇਸ਼ ਦੀ ਟੀਮ 20 ਓਵਰਾਂ 'ਚ ਤਿੰਨ ਵਿਕਟਾਂ 'ਤੇ 157 ਦੌੜਾਂ ਹੀ ਬਣਾ ਸਕੀ।

ਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੰਗਲਾਦੇਸ਼ ਦੇ ਸਾਹਮਣੇ 278 ਦੌੜਾਂ ਦਾ ਟੀਚਾ ਰੱਖਿਆ ਸੀ। ਖਾਸ ਗੱਲ ਇਹ ਹੈ ਕਿ ਟੀਮ ਇੰਡੀਆ ਨੇ ਇਹ ਸਕੋਰ ਸਿਰਫ 2 ਵਿਕਟਾਂ ਗੁਆ ਕੇ ਹਾਸਲ ਕੀਤਾ। ਜਵਾਬ 'ਚ ਬੰਗਲਾਦੇਸ਼ ਦੀ ਟੀਮ 20 ਓਵਰਾਂ 'ਚ 3 ਵਿਕਟਾਂ ਗੁਆ ਕੇ ਸਿਰਫ 157 ਦੌੜਾਂ ਹੀ ਬਣਾ ਸਕੀ ਅਤੇ ਮੈਚ ਹਾਰ ਗਈ। ਇਸ ਤਰ੍ਹਾਂ ਟੀਮ ਇੰਡੀਆ ਨੇ ਬਲਾਈਂਡ ਟੀ-20 ਵਿਸ਼ਵ ਕੱਪ 2022 ਦੀ ਟਰਾਫੀ ਜਿੱਤੀ।

 ਦੱਸ ਦੇਈਏ ਕਿ ਇਹ ਤੀਜੀ ਵਾਰ ਹੈ ਜਦੋਂ ਭਾਰਤੀ ਕ੍ਰਿਕਟ ਟੀਮ ਨੇ ਨੇਤਰਹੀਣਾਂ ਲਈ ਟੀ-20 ਵਿਸ਼ਵ ਕੱਪ ਦਾ ਖਿਤਾਬ ਜਿੱਤਿਆ ਹੈ। ਇਸ ਤੋਂ ਪਹਿਲਾਂ 2012 ਅਤੇ 2017 ਵਿੱਚ ਵੀ ਨੇਤਰਹੀਣ ਟੀਮ ਨੇ ਦੇਸ਼ ਨੂੰ ਟਰਾਫੀ ਦਿੱਤੀ ਸੀ। ਇਹ ਸਾਰੇ ਦੇਸ਼ ਵਾਸੀਆਂ ਲਈ ਮਾਣ ਵਾਲੀ ਗੱਲ ਹੈ।
ਭਾਰਤੀ ਕ੍ਰਿਕਟ ਟੀਮ ਨੇ ਫਾਈਨਲ ਮੈਚ 'ਚ 2 ਸੈਂਕੜੇ ਲਗਾਏ। ਇਸ ਵਿੱਚ ਸੁਨੀਲ ਰਮੇਸ਼ ਨੇ 63 ਗੇਂਦਾਂ ਵਿੱਚ 136 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ ਅਤੇ ਟੀਮ ਇੰਡੀਆ ਦੇ ਕਪਤਾਨ ਅਜੇ ਰੈੱਡੀ ਨੇ ਸਿਰਫ਼ 50 ਗੇਂਦਾਂ ਵਿੱਚ 100 ਦੌੜਾਂ ਬਣਾਈਆਂ। 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement