Kapurthala News: ਕੜਾਕੇ ਦੀ ਠੰਢ ਨੇ ਠਾਰੇ ਲੋਕ, ਕਪੂਰਥਲਾ 'ਚ ਨਿਮੋਨੀਆ ਕਾਰਨ SHO ਦੀ ਹੋਈ ਮੌਤ

By : GAGANDEEP

Published : Jan 19, 2024, 11:24 am IST
Updated : Jan 19, 2024, 11:31 am IST
SHARE ARTICLE
SHO died of pneumonia in Kapurthala News in punjabi
SHO died of pneumonia in Kapurthala News in punjabi

Kapurthala News: ਹਰੀਕੇ ਪੱਤਣ ਦਾ ਰਹਿਣ ਵਾਲਾ ਸੀ ਮੁਲਾਜ਼ਮ

SHO died of pneumonia in Kapurthala News in punjabi : ਕਪੂਰਥਲਾ ਦੇ ਸੁਲਤਾਨਪੁਰ ਲੋਧੀ ਥਾਣੇ ਵਿਚ ਬਤੌਰ ਵਧੀਕ ਐਸਐਚਓ ਤਾਇਨਾਤ ਰਣਜੀਤ ਸਿੰਘ ਦੀ ਨਿਮੋਨੀਆ ਕਾਰਨ ਮੌਤ ਹੋ ਗਈ। ਪਿਛਲੇ ਚਾਰ-ਪੰਜ ਦਿਨਾਂ ਤੋਂ ਠੰਢ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ। ਜਿਸ ਤੋਂ ਬਾਅਦ ਉਸ ਦਾ ਇਲਾਜ ਚੱਲ ਰਿਹਾ ਸੀ। ਇਹ ਜਾਣਕਾਰੀ ਡੀਐਸਪੀ ਸੁਲਤਾਨਪੁਰ ਲੋਧੀ ਬਬਨਦੀਪ ਸਿੰਘ ਨੇ ਦਿਤੀ ਹੈ।

ਇਹ ਵੀ ਪੜ੍ਹੋ: Punjab News: ਪਤਨੀ ਦੇ ਚੋਣ ਲੜਨ ਦੀਆਂ ਕਿਆਸਅਰਾਈਆਂ 'ਤੇ ਨਵਜੋਤ ਸਿੱਧੂ ਨੇ ਲਗਾਇਆ ਵਿਰਾਮ, ਦੇਖੋ ਕੀ ਕਿਹਾ? 

ਡੀ.ਐਸ.ਪੀ ਬਬਨਦੀਪ ਸਿੰਘ ਨੇ ਕਿਹਾ ਕਿ ਐਸ.ਆਈ ਰਣਜੀਤ ਸਿੰਘ ਇਕ ਚੰਗੇ ਪੁਲਿਸ ਅਫਸਰ ਸਨ ਅਤੇ ਉਨ੍ਹਾਂ ਨੇ ਆਪਣੀ ਸਾਰੀ ਡਿਊਟੀ ਤਨਦੇਹੀ ਨਾਲ ਨਿਭਾਈ। 55 ਸਾਲਾ ਰਣਜੀਤ ਸਿੰਘ ਹਰੀਕੇ ਪੱਤਣ ਦਾ ਰਹਿਣ ਵਾਲਾ ਸੀ। ਉਸ ਦਾ ਪਿੰਡ ਵਿੱਚ ਪੁਲਿਸ ਸਨਮਾਨਾਂ ਨਾਲ ਸਸਕਾਰ ਕਰ ਦਿਤਾ ਗਿਆ।

ਇਹ ਵੀ ਪੜ੍ਹੋ: Delhi Fire: ਪੀਤਮਪੁਰਾ ਵਿਚ ਬਹੁਮੰਜ਼ਿਲਾ ਇਮਾਰਤ 'ਚ ਲੱਗੀ ਅੱਗ, 5 ਲੋਕ ਜ਼ਿੰਦਾ ਸੜੇ  

ਐਸਐਸਪੀ ਵਤਸਲਾ ਗੁਪਤਾ ਕੁਝ ਰੁਝੇਵਿਆਂ ਕਾਰਨ ਨਹੀਂ ਪਹੁੰਚ ਸਕੇ ਪਰ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਐਸਐਸਪੀ ਵਤਸਲਾ ਗੁਪਤਾ ਨੇ ਭਰੋਸਾ ਦਿੱਤਾ ਹੈ ਕਿ ਪੁਲਿਸ ਵਿਭਾਗ ਐਸਆਈ ਰਣਜੀਤ ਸਿੰਘ ਦੇ ਪਰਿਵਾਰ ਨਾਲ ਖੜ੍ਹਾ ਹੈ। ਉਸ ਦੇ ਪਰਿਵਾਰ ਦੀ ਦੇਖਭਾਲ ਦੀ ਜ਼ਿੰਮੇਵਾਰੀ ਪੁਲਿਸ ਪ੍ਰਸ਼ਾਸਨ ਦੀ ਹੈ। ਇਸ ਮੌਕੇ ਥਾਣਾ ਸੁਲਤਾਨਪੁਰ ਲੋਧੀ ਦੇ ਐਸ.ਐਚ.ਓ ਲਖਵਿੰਦਰ ਸਿੰਘ ਟੁਰਨਾ ਅਤੇ ਪੁਲਿਸ ਮੁਲਾਜ਼ਮ ਹਾਜ਼ਰ ਸਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 (For more Punjabi news apart from SHO died of pneumonia in Kapurthala News in punjabi  , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement