ਕੋਰੋਨਾ ਵੈਕਸੀਨ ਲਈ ਕ੍ਰਿਸ ਗੇਲ ਨੇ ਪੀਐਮ ਮੋਦੀ ਨੂੰ ਕਿਹਾ ਧੰਨਵਾਦ, ਸਾਂਝੀ ਕੀਤੀ ਵੀਡੀਓ
Published : Mar 19, 2021, 12:03 pm IST
Updated : Mar 19, 2021, 12:03 pm IST
SHARE ARTICLE
Chris Gayle Says Thank You To PM Modi For Corona Vaccine
Chris Gayle Says Thank You To PM Modi For Corona Vaccine

ਕ੍ਰਿਸ ਗੇਲ ਨੇ ਪੀਐਮ ਮੋਦੀ ਦੀ ਤਾਰੀਫ ਕੀਤੀ

ਨਵੀਂ ਦਿੱਲੀ: ਵੈਸਟਇੰਡੀਜ਼ ਦੇ ਮਸ਼ਹੂਰ ਬੱਲੇਬਾਜ ਕ੍ਰਿਸ ਗੇਲ ਨੇ ਕੈਰੇਬਿਆਈ ਦੇਸ਼ਾਂ ਖਾਸ ਤੌਰ ’ਤੇ ਜਮਾਇਕਾ ਵਿਚ ਕੋਵਿਡ-19 ਦੀ ਵੈਕਸੀਨ ਪਹੁੰਚਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼ ਕੀਤੀ ਹੈ ਅਤੇ ਉਹਨਾਂ ਦਾ ਸ਼ੁਕਰੀਆ ਕੀਤਾ। ਇਕ ਵੀਡੀਓ ਸੰਦੇਸ਼ ਵਿਚ ਕ੍ਰਿਸ ਗੇਲ ਨੇ ਪੀਐਮ ਮੋਦੀ ਨੂੰ ਧੰਨਵਾਦ ਕਿਹਾ।

chris gayleChris Gayle

ਉਹਨਾਂ ਨੇ ਕਿਹਾ ਮੈਂ ਜਮਾਇਕਾ ਨੂੰ ਕੋਰੋਨਾ ਦੀ ਵੈਕਸੀਨ ਪਹੁੰਚਾਉਣ ਲਈ ਪੀਐਮ ਮੋਦੀ, ਭਾਰਤ ਸਰਕਾਰ ਅਤੇ ਭਾਰਤ ਦੇ ਲੋਕਾਂ ਦਾ ਸ਼ੁਕਰੀਆ ਅਦਾ ਕਰਦਾ ਹਾਂ ਅਤੇ ਅਸੀਂ ਤਹਿ ਦਿਲ ਤੋਂ ਉਹਨਾਂ ਦੀ ਪਹਿਲ ਦੀ ਸ਼ਲਾਘਾ ਕਰਦੇ ਹਾਂ। ਕ੍ਰਿਸ ਗੇਲ ਤੋਂ ਪਹਿਲਾਂ ਵੈਸਟਇੰਡੀਜ਼ ਦੇ ਸਾਬਕਾ ਕਪਤਾਨ ਵਿਵ ਰਿਚਰਡਸ ਸਮੇਤ ਤਿੰਨ ਹੋਰ ਸਾਬਕਾ ਕ੍ਰਿਕਟਰਾਂ ਨੇ ਭਾਰਤ ਸਰਕਾਰ ਵੱਲੋਂ ਵੈਕਸੀਨ ਭੇਜਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ ਕੀਤੀ ਹੈ।

Narinder ModiPM Modi

ਰਿਚਰਡਸ ਨੇ ਵੀ ਟਵਿਟਰ ’ਤੇ ਵੀਡੀਓ ਸ਼ੇਅਰ ਕਰਦਿਆਂ ਕਿਹਾ ਸੀ ਕਿ ਐਂਟੀਗਾ ਅਤੇ ਬਾਰਬਾਡੋਸ ਦੇ ਲੋਕਾਂ ਵੱਲੋਂ ਭਾਰਤ ਸਰਕਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤ ਦੀ ਜਨਤਾ ਦਾ ਸ਼ੁਕਰੀਆ ਕਰਨਾ ਚਾਹੁੰਦਾ ਹਾਂ ਕਿ ਉਹਨਾਂ ਨੂੰ ਸਾਨੂੰ ਕੋਰੋਨਾ ਵੈਕਸੀਨ ਦੀ ਖੇਪ ਪਹੁੰਚਾਈ ਹੈ। ਇਸ ਨਾਲ ਭਵਿੱਖ ਵਿਚ ਸਾਡੇ ਰਿਸ਼ਤੇ ਹੋਰ ਮਜ਼ਬੂਤ ਹੋਣਗੇ।

ਦੱਸ ਦਈਏ ਕਿ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਭਾਰਤ ਨੇ ਅਨੇਕਾਂ ਦੇਸ਼ਾਂ ਨੂੰ ਕੋਰੋਨਾ ਵੈਕਸੀਨ ਦਿੱਤੀ ਹੈ। ਇਹਨਾਂ ਵਿਚ ਭੂਟਾਨ, ਮਾਲਦੀਵ, ਮਾਰੀਸ਼ਸ, ਬਹਿਰੀਨ, ਨੇਪਾਲ, ਬੰਗਲਾਦੇਸ਼, ਮਿਆਂਮਾਰ ਅਤੇ ਸ੍ਰੀਲੰਕਾ ਆਦਿ ਦੇਸ਼ ਸ਼ਾਮਲ ਹਨ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement