ਰਿਸ਼ਵਤਖੋਰੀ ਮਾਮਲਾ: EO ਕੁਲਜੀਤ ਕੌਰ ਦੇ ਪੁਲਿਸ ਰਿਮਾਂਡ 'ਚ 2 ਦਿਨ ਦਾ ਵਾਧਾ 
Published : Jul 19, 2022, 7:03 pm IST
Updated : Jul 19, 2022, 7:03 pm IST
SHARE ARTICLE
EO Kuljit Kaur
EO Kuljit Kaur

ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦਿਆਂ ਕੀਤਾ ਸੀ ਗ੍ਰਿਫ਼ਤਾਰ

ਲੁਧਿਆਣਾ : ਵਿਜੀਲੈਂਸ ਬਿਊਰੋ ਵਲੋਂ ਰਿਸ਼ਵਤ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੀ ਗਈ ਨਗਰ ਸੁਧਾਰ ਟਰੱਸਟ ਦੀ EO ਕੁਲਜੀਤ ਕੌਰ ਦੇ ਪੁਲਿਸ ਰਿਮਾਂਡ ਵਿਚ ਵਾਧਾ ਕਰ ਦਿਤਾ ਗਿਆ ਹੈ।  ਦੱਸ ਦੇਈਏ ਕਿ ਅੱਜ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ EO ਕੁਲਜੀਤ ਕੌਰ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਮਾਣਯੋਗ ਜੱਜ ਨੇ ਕੁਲਜੀਤ ਕੌਰ ਦੇ ਪੁਲਿਸ ਰਿਮਾਂਡ ਵਿੱਚ ਦੋ ਦਿਨ ਦਾ ਵਾਧਾ ਕਰ ਦਿੱਤਾ ਹੈ।

ਜ਼ਿਕਯੋਗ ਹੈ ਕਿ ਪੰਜਾਬ ਵਿਜੀਲੈਂਸ ਨੇ ਸ਼ੁੱਕਰਵਾਰ ਨੂੰ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੀ ਈਓ ਕੁਲਜੀਤ ਕੌਰ ਅਤੇ ਕਲਰਕ ਹਰਮੀਤ ਨੂੰ ਸਿਵਲ ਹਸਪਤਾਲ ਵਿਚ ਮੈਡੀਕਲ ਤੋਂ ਬਾਅਦ ਅਦਾਲਤ ਵਿਚ ਪੇਸ਼ ਕੀਤਾ।  ਦੋਵਾਂ ਨੂੰ ਵੀਰਵਾਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਫੜਿਆ ਗਿਆ। ਵਿਜੀਲੈਂਸ ਅਦਾਲਤ ਤੋਂ ਦੋਵਾਂ ਦਾ ਰਿਮਾਂਡ ਮੰਗਿਆ ਗਿਆ ਸੀ। ਪੇਸ਼ੀ ਤੋਂ ਬਾਅਦ ਅਦਾਲਤ ਨੇ ਉਹਨਾਂ ਨੂੰ ਦੋ ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਸੀ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement