Ashwin News: ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਚੇਨਈ ਵਾਪਸ ਪਰਤੇ ਅਸ਼ਵਿਨ 

By : PARKASH

Published : Dec 19, 2024, 11:14 am IST
Updated : Dec 19, 2024, 11:14 am IST
SHARE ARTICLE
Ashwin returns to Chennai after international cricket retirement
Ashwin returns to Chennai after international cricket retirement

Ashwin News: ਚੇਨਈ ਇੰਟਰਨੈਸ਼ਨਲ ਏਅਰਪੋਰਟ 'ਤੇ ਪ੍ਰਸ਼ੰਸਕਾਂ ਨੇ ਖਿੱਚੀਆਂ ਤਸਵੀਰਾਂ 

 

Ashwin News: ਆਸਟ੍ਰੇਲੀਆ ਵਿਰੁਧ ਟੈਸਟ ਲੜੀ ਵਿਚਕਾਰ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦੇ ਇਕ ਦਿਨ ਬਾਅਦ, ਭਾਰਤੀ ਆਫ਼ ਸਪਿਨਰ ਰਵੀਚੰਦਰਨ ਅਸ਼ਵਿਨ ਵੀਰਵਾਰ ਨੂੰ ਇੱਥੇ ਬਿਨਾਂ ਕਿਸੇ ਸ਼ੋਰ ਸ਼ਰਾਬੇ ਦੇ ਘਰ ਪਰਤ ਆਏ। ਚੇਨਈ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਸਥਾਨਕ ਅਧਿਕਾਰੀਆਂ ਨੇ ਅਸ਼ਵਿਨ ਨੂੰ ਬਾਹਰ ਲਿਆਂਦਾ। ਇਸ ਦੌਰਾਨ ਪ੍ਰਸ਼ੰਸਕਾਂ ਨੇ ਉਸ ਦੀਆਂ ਤਸਵੀਰਾਂ ਖਿੱਚੀਆਂ ਪਰ ਉਹ ਪੱਤਰਕਾਰਾਂ ਨਾਲ ਗੱਲਬਾਤ ਕੀਤੇ ਬਿਨਾਂ ਘਰ ਚਲੇ ਗਏ।

ਅਸ਼ਵਿਨ ਨੇ ਆਸਟ੍ਰੇਲੀਆ ਵਿਰੁਧ ਬ੍ਰਿਸਬੇਨ 'ਚ ਮੀਂਹ ਨਾਲ ਪ੍ਰਭਾਵਤ ਤੀਜਾ ਟੈਸਟ ਮੈਚ ਡਰਾਅ ਹੋਣ ਤੋਂ ਬਾਅਦ ਬੁਧਵਾਰ ਨੂੰ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ ਕਰ ਕੇ ਸਾਰਿਆਂ ਨੂੰ ਹੈਰਾਨ ਕਰ ਦਿਤਾ ਸੀ ।

ਅਸ਼ਵਿਨ ਹਾਲਾਂਕਿ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਸਮੇਤ ਕਲੱਬ ਕ੍ਰਿਕਟ 'ਚ ਖੇਡਣਾ ਜਾਰੀ ਰੱਖੇਗਾ। ਉਹ ਆਈਪੀਐਲ ਦੇ ਅਗਲੇ ਸੀਜ਼ਨ ਵਿਚ ਚੇਨਈ ਸੁਪਰ ਕਿੰਗਜ਼ ਦੀ ਨੁਮਾਇੰਦਗੀ ਕਰਨਗੇ । ਅਨਿਲ ਕੁੰਬਲੇ ਤੋਂ ਬਾਅਦ, ਉਹ ਭਾਰਤ ਲਈ ਟੈਸਟ ਕ੍ਰਿਕਟ ਵਿਚ ਸਭ ਤੋਂ ਵਧ ਵਿਕਟਾਂ ਲੈਣ ਵਾਲੇ ਗੇਂਦਬਾਜ਼ਾਂ ਦੀ ਸੂਚੀ ਵਿਚ ਦੂਜੇ ਨੰਬਰ 'ਤੇ ਹੈ। ਉਸ ਨੇ 106 ਮੈਚਾਂ ਵਿਚ 537 ਵਿਕਟਾਂ ਲਈਆਂ। ਕੁੰਬਲੇ ਨੇ ਟੈਸਟ ਕ੍ਰਿਕਟ 'ਚ 619 ਵਿਕਟਾਂ ਲਈਆਂ ਹਨ।
ਅਸ਼ਵਿਨ ਨੇ 2010 ਵਿਚ ਇਕ ਰੋਜ਼ਾ ਫਾਰਮੈਟ 'ਚ ਅੰਤਰਰਾਸ਼ਟਰੀ ਕ੍ਰਿਕਟ ਵਿਚ ਅਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਇਕ ਸਾਲ ਬਾਅਦ, ਟੈਸਟ ਕ੍ਰਿਕਟ ਵਿਚ ਸ਼ੁਰੂਆਤ ਕੀਤੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement