ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ ਪ੍ਰੀ-ਪ੍ਰਾਇਮਰੀ ਸਿੱਖਿਆ ਦਾ ਆਧੁਨਿਕੀਕਰਨ
Published : Nov 21, 2022, 6:39 pm IST
Updated : Nov 21, 2022, 8:36 pm IST
SHARE ARTICLE
Representative Image
Representative Image

38.53 ਕਰੋੜ ਦੀ ਲਾਗਤ ਨਾਲ ਸਥਾਪਤ ਕੀਤੀਆਂ ਜਾਣਗੀਆਂ ਖਿਡੌਣਿਆਂ ਦੀਆਂ ਲਾਇਬ੍ਰੇਰੀਆਂ

12,846 ਸਕੂਲਾਂ 'ਚ ਵਿਦਿਆਰਥੀਆਂ ਦੀ ਆਧੁਨਿਕ ਸਿੱਖਿਆ ਲਈ ਮਾਨ ਸਰਕਾਰ ਵੱਲੋਂ ਗ੍ਰਾਂਟ ਜਾਰੀ 

ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ : ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਪ੍ਰਮੁੱਖ ਤਰਜੀਹ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਪ੍ਰੀ-ਪ੍ਰਾਇਮਰੀ ਦੇ ਵਿਦਿਆਰਥੀਆਂ ਲਈ ਖਿਡੌਣੇ ਦੀਆਂ ਲਾਇਬ੍ਰੇਰੀਆਂ ਸਥਾਪਤ ਕਰਨ ਲਈ 38.53 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਜ ਦੇ 12846 ਸਕੂਲਾਂ ਵਿੱਚ ਸਥਿਤ ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੂੰ ਆਧੁਨਿਕ ਢੰਗਾਂ ਰਾਹੀਂ ਸਿੱਖਿਆ ਦੇਣ ਲਈ ਪੰਜਾਬ ਸਰਕਾਰ ਵੱਲੋਂ ਇਹ ਗ੍ਰਾਂਟ ਜਾਰੀ ਕੀਤੀ ਗਈ ਹੈ।

ਉਹਨਾਂ ਅੱਗੇ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਸਿਹਤ ਸੰਭਾਲ, ਸਾਫ਼-ਸਫਾਈ ਅਤੇ ਸਿਹਤ-ਸੁਰੱਖਿਆ ਅਤੇ ਚੰਗੇ ਅਤੇ ਮਾੜੇ ਇਰਾਦੇ ਨਾਲ ਛੋਹਣ ਬਾਰੇ ਵੀ ਜਾਗਰੂਕ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਬੀਤੇ ਸਾਲਾਂ ਦੇ ਮੁਕਾਬਲੇ ਇਸ ਵਰ੍ਹੇ ਸਰਕਾਰੀ ਸਕੂਲਾਂ ਵਿੱਚ ਸਥਿਤ ਪ੍ਰੀ- ਪ੍ਰਾਇਮਰੀ ਜਮਾਤਾਂ ਵਿੱਚ ਦਾਖ਼ਲੇ ਲਈ ਮਾਪਿਆਂ ਵੱਲੋਂ ਭਾਰੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement