ਮੁਕੇਰੀਆਂ 'ਚ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਸ਼ੱਕੀ ਹਾਲਾਤ 'ਚ ਮੌਤ, ਸੈਲੂਨ ਚ ਕੰਮ ਕਰਦਾ ਸੀ ਮ੍ਰਿਤਕ ਨੌਜਵਾਨ

By : GAGANDEEP

Published : Jun 22, 2023, 3:07 pm IST
Updated : Jun 22, 2023, 3:07 pm IST
SHARE ARTICLE
photo
photo

ਪੁਲਿਸ ਨੇ ਮਾਮਲਾ ਦਰਜ ਕਰ ਕਾਰਵਾਈ ਕੀਤੀ ਸ਼ੁਰੂ

 

ਮੁਕੇਰੀਆਂ- ਹੁਸ਼ਿਆਰਪੁਰ ਦੇ ਮੁਕੇਰੀਆਂ ਤੋਂ ਵੱਡੀ ਖਬਰ ਸਾਹਮਣੇ ਆਈ  ਹੈ। ਇਥੇ ਨੇੜਲੇ ਪਿੰਡ ਗੁੱਜਰ ਕੱਤਰਾਲਾ ਵਿਖੇ 23 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਅਸ਼ੀਸ਼ (23) ਵਜੋਂ ਹੋਈ ਹੈ। ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਸੀ।

ਇਹ ਵੀ ਪੜ੍ਹੋ: ਉੱਤਰਾਖੰਡ 'ਚ ਖੱਡ 'ਚ ਡਿੱਗੀ ਕਾਰ, 9 ਲੋਕਾਂ ਦੀ ਮੌਤ 

ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨਦੇ ਪਿਤਾ ਨੇ ਦਸਿਆ ਕਿ ਉਸ ਦਾ ਲੜਕਾ ਕਰੀਬ 2 ਸਾਲਾਂ ਤੋਂ ਗੁੱਜਰ ਕੱਤਰਾਲਾ ਦੇ ਇਕ ਸੈਲੂਨ ਵਿਚ ਕੰਮ ਕਰਦਾ ਸੀ। ਮੰਗਲਵਾਰ ਸਵੇਰੇ ਵੀ ਰੋਜ਼ਾਨਾ ਦੀ ਤਰ੍ਹਾਂ ਘਰ ਤੋਂ ਆਪਣੀ ਦੁਕਾਨ ’ਤੇ ਗਿਆ ਸੀ। ਅਸੀਂ ਰਾਤ ਨੂੰ ਉਡੀਕਦੇ ਰਹੇ ਪਰ ਉਹ ਰਾਤ ਭਰ ਘਰ ਨਹੀਂ ਪਰਤਿਆ।

ਇਹ ਵੀ ਪੜ੍ਹੋ: ਹੁਸ਼ਿਆਰਪੁਰ: ਚਾਈਂ-ਚਾਈਂ ਨਵਾਂ ਟਰੈਕਟਰ ਕਢਵਾ ਕੇ ਘਰ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ 

ਬੁੱਧਵਾਰ ਸਵੇਰੇ ਉਸ ਦੀ ਦੁਕਾਨ ’ਤੇ ਪਹੁੰਚ ਕੇ ਦੁਕਾਨ ਦਾ ਸ਼ਟਰ ਚੁੱਕਿਆ ਤਾਂ ਵੇਖਿਆ ਕਿ ਮੇਰਾ ਬੇਟਾ ਦੁਕਾਨ ਦੇ ਅੰਦਰ ਖ਼ੂਨ ਨਾਲ ਲਥਪਥ ਸੀ ਤਾਂ ਅਸੀਂ ਸੋਚਿਆ ਕਿ ਨਾਸੀਰ ਫੁਟ ਗਈ ਹੋਵੇਗੀ ਅਤੇ ਸਾਹ ਚੱਲ ਰਹੇ ਸਨ, ਅਸੀਂ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ। ਪੁਲਿਸ ਨੇ ਮ੍ਰਿਤਕ ਦੇ ਮਾਪਿਆਂ ਦੇ ਬਿਆਨਾਂ ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ। 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement