2026 'ਚ ਵੀ ਆਈ.ਪੀ.ਐਲ ਖੇਡਦੇ ਨਜ਼ਰ ਆਉਣਗੇ ਧੋਨੀ 
Published : Feb 23, 2026, 6:38 am IST
Updated : Feb 23, 2026, 8:08 am IST
SHARE ARTICLE
Dhoni will be seen playing IPL in 2026 too
Dhoni will be seen playing IPL in 2026 too

ਹਾਲਾਂਕਿ ਖ਼ੁਦ ਧੋਨੀ ਵਲੋਂ ਅਜੇ ਤਕ ਕੋਈ ਅਧਿਕਾਰਤ ਘੋਸ਼ਣਾ ਨਹੀਂ ਕੀਤੀ ਗਈ

ਚੇਨਈ/ਮੁੰਬਈ : ਇੰਡੀਅਨ ਪ੍ਰੀਮੀਅਰ ਲੀਗ 2026 ਦਾ ਅਗਲੇ ਮਹੀਨੇ ਆਗਾਜ਼ ਹੋਣ ਜਾ ਰਿਹਾ ਹੈ ਅਤੇ ਕ੍ਰਿਕਟ ਪ੍ਰੇਮੀਆਂ ਦੇ ਮਨ ਵਿਚ ਸੱਭ ਤੋਂ ਵੱਡਾ ਸਵਾਲ ਇਹੀ ਸੀ ਕਿ ਕੀ ਮਹਿੰਦਰ ਸਿੰਘ ਧੋਨੀ ਇਕ ਵਾਰ ਫਿਰ ਮੈਦਾਨ ’ਤੇ ਨਜ਼ਰ ਆਉਣਗੇ। ਹੁਣ ਇਸ ਸਸਪੈਂਸ ਤੋਂ ਕਾਫੀ ਹੱਦ ਤਕ ਪਰਦਾ ਉੱਠ ਗਿਆ ਹੈ। ਰਿਪੋਰਟਾਂ ਦੇ ਮੁਤਾਬਕ ਚੇਨਈ ਸੁਪਰ ਕਿੰਗਜ਼ ਦੇ ਪ੍ਰਬੰਧ ਨਿਰਦੇਸ਼ਕ ਅਤੇ ਸੀ. ਈ. ਓ. ਕੇ. ਐੱਸ. ਵਿਸ਼ਵਨਾਥਨ ਨੇ ਸੰਕੇਤ ਦਿਤਾ ਹੈ ਕਿ ਐੱਮ. ਐੱਸ. ਧੋਨੀ ਆਈ. ਪੀ. ਐੱਲ. 2026 ਦੇ ਸੀਜ਼ਨ ਵਿਚ ਚੇਨਈ ਲਈ ਖੇਡਦੇ ਨਜ਼ਰ ਆਉਣਗੇ।

ਲੰਬੇ ਸਮੇਂ ਤੋਂ ਧੋਨੀ ਦੇ ਭਵਿੱਖ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਪਰ ਫ਼ਰੈਂਚਾਇਜ਼ੀ ਪ੍ਰਬੰਧਨ ਵਲੋਂ ਆਏ ਇਸ ਬਿਆਨ ਨੇ ਪ੍ਰਸ਼ੰਸਕਾਂ ਦੀਆਂ ਉਮੀਦਾਂ ਨੂੰ ਹੋਰ ਮਜ਼ਬੂਤ ਕਰ ਦਿਤਾ ਹੈ। ਹਾਲਾਂਕਿ ਖ਼ੁਦ ਧੋਨੀ ਵਲੋਂ ਅਜੇ ਤਕ ਕੋਈ ਅਧਿਕਾਰਤ ਘੋਸ਼ਣਾ ਨਹੀਂ ਕੀਤੀ ਗਈ ਹੈ, ਪਰ ਸੀ. ਐਸ. ਕੇ. ਪ੍ਰਬੰਧਨ ਦੇ ਸੰਕੇਤ ਨੇ ਤਸਵੀਰ ਲਗਭਗ ਸਾਫ਼ ਕਰ ਦਿਤੀ ਹੈ, ਜਿਸ ਕਾਰਨ ਸੋਸ਼ਲ ਮੀਡੀਆ ’ਤੇ ਪ੍ਰਸ਼ੰਸਕਾਂ ਵਿਚ ਜ਼ਬਰਦਸਤ ਉਤਸ਼ਾਹ ਦੇਖਿਆ ਜਾ ਰਿਹਾ ਹੈ। ਮਹਿੰਦਰ ਸਿੰਘ ਧੋਨੀ ਆਈ.ਪੀ.ਐਲ ਇਤਿਹਾਸ ਦੇ ਸੱਭ ਤੋਂ ਸਫ਼ਲ ਕਪਤਾਨਾਂ ਵਿਚ ਗਿਣੇ ਜਾਂਦੇ ਹਨ। ਉਨ੍ਹਾਂ ਦੀ ਕਪਤਾਨੀ ਵਿਚ ਚੇਨਈ ਸੁਪਰ ਕਿੰਗਜ਼ ਨੇ ਪੰਜ ਵਾਰ ਆਈ.ਪੀ.ਐਲ ਦਾ ਖ਼ਿਤਾਬ ਜਿੱਤਿਆ ਹੈ। ਧੋਨੀ ਨੇ ਹੁਣ ਤਕ 235 ਮੈਚਾਂ ਵਿਚ ਕਪਤਾਨੀ ਕੀਤੀ ਹੈ, ਜਿਸ ਵਿਚ ਉਨ੍ਹਾਂ ਨੇ 136 ਜਿੱਤਾਂ ਦਰਜ ਕੀਤੀਆਂ ਹਨ। ਮੈਦਾਨ ’ਤੇ ਸ਼ਾਂਤ ਸੁਭਾਅ, ਸਟੀਕ ਫ਼ੈਸਲੇ ਅਤੇ ਨੌਜਵਾਨ ਖਿਡਾਰੀਆਂ ਨੂੰ ਤਰਾਸ਼ਣ ਦੀ ਸਮਰਥਾ ਉਨ੍ਹਾਂ ਦੀ ਕਪਤਾਨੀ ਦੀ ਪਛਾਣ ਰਹੀ ਹੈ। 

Location: India, Maharashtra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement